ਬੱਚਿਆਂ ਨੂੰ ਆਨਲਾਇਨ ਸਿੱਖਿਆ ਦੇਣ ਲਈ ਪ੍ਰਾਇਮਰੀ ਸਕੂਲ ਖੰਨਾ-8 ਵਿਖੇ ਆਨਲਾਈਨ ਸਟੂਡੀਓ ਤਿਆਰ
ਮੁੱਖ ਅਧਿਆਪਕ ਅਤੇ ਕੇਂਦਰ ਮੁੱਖ ਅਧਿਆਪਕ ਜਥੇਬੰਦੀ ਪੰਜਾਬ ਵੱਲੋਂ ਮੈਂਬਰਸ਼ਿਪ ਮੁਹਿੰਮ ਦੀ ਸ਼ੁਰੂਆਤ
ਪ੍ਰਾਇਮਰੀ ਸਕੂਲ ਹੋਲ ਦੇ ਅਧਿਆਪਕਾਂ ਨੇ ਮਾਪਿਆਂ ਨਾਲ ਕੀਤੀਆਂ ਮੀਟਿੰਗਾਂ
ਪ੍ਰਾਇਮਰੀ ਸਕੂਲ ਹੋਲ ਦੇ ਅਧਿਆਪਕਾਂ ਨੇ ਮਾਪਿਆਂ ਨਾਲ ਕੀਤੀਆਂ ਮੀਟਿੰਗਾਂ
ਅਧਿਆਪਕਾਂ ਵੱਲੋਂ ਘਰ-ਘਰ ਜਾ ਕੇ ਮਾਪਿਆਂ ਨੂੰ ਸਿੱਖਿਆ ਦੇ ਮਹੱਤਵ ਬਾਰੇ ਦੱਸਿਆ
PAS ਦੀ ਤਿਆਰੀ ਤੇ ਆਨਲਾਇਨ ਸਿੱਖਿਆ ਸੰਬੰਧੀ ਦੱਸ ਕੇ ਬੱਚਿਆਂ ਦੇ ਦਾਖਲੇ ਲਈ ਪ੍ਰੇਰਿਤ ਕੀਤਾ
ਸਿੱਖਿਆ ਵਿਭਾਗ ਅਤੇ ਬਲਾਕ ਸਿੱਖਿਆ ਅਫ਼ਸਰ ਖੰਨਾ ਸ.ਮੇਲਾ ਸਿੰਘ ਉਕਸੀ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਪ੍ਰਾਇਮਰੀ ਸਕੂਲ ਹੋਲ ਦੇ ਅਧਿਆਪਕਾਂ ਵੱਲੋਂ ਮਾਪੇ/ਅਧਿਆਪਕ ਮਿਲਣੀ ਕੀਤੀ ਗਈ।ਕਰੋਨਾ ਮਹਾਂਮਾਰੀ ਕਾਰਨ ਕੋਵਿਡ ਦੀਆਂ ਹਦਾਇਤਾਂ ਅਨੁਸਾਰ ਯੂਮਐੱਪ,ਵਟਸਐੱਪ ਵੀਡੀਓ ਕਾਲਿੰਗ ਤੇ ਫੋਨ ਰਾਹੀਂ ਐੱਸ.ਐਮ.ਐੱਸ ਕਮੇਟੀ,ਨਗਰ ਪੰਚਾਇਤ,ਆਂਗਣਵਾੜੀ ਵਰਕਰ,ਮਿੱਡ-ਡੇ-ਮੀਲ ਵਰਕਰ ਤੇ ਬੱਚਿਆਂ ਦੇ ਮਾਪਿਆਂ ਨਾਲ ਮੀਟਿੰਗ ਕੀਤੀ ਗਈ।
ਸਕੂਲ ਮੁੱਖੀ ਪ੍ਰਦੀਪ ਕੌਰ ਰੌਣੀ ਨੇ ਮਾਪਿਆਂ ਤੇ ਸਹਿਯੋਗੀ ਸੰਸਥਾਵਾਂ ਦੇ ਮੈਂਬਰਾਂ ਨੂੰ ਦੱਸਿਆ ਕਿ ਸਕੂਲ ਅਧਿਆਪਕਾਂ ਵੱਲੋਂ ਕਰੋਨਾ ਮਹਾਂਮਾਰੀ ਦੇ ਦੌਰਾਨ ਬੱਚਿਆਂ ਦੇ ਸਿਲੇਬਸ ਦੀਆਂ ਵੀਡੀਓ ਬਣਾ ਕੇ,ਯੂਮਐੱਪ ਰਾਹੀਂ ਕਲਾਸਾਂ ਲਗਾ ਕੇ ਬੱਚਿਆਂ ਨੂੰ ਸਿੱਖਿਆ ਦਿੱਤੀ ਜਾ ਰਹੀ ਹੈ।ਵਿਭਾਗ ਵੱਲੋਂ ਟੀਵੀ ਚੈਨਲ ਰਾਹੀਂ,ਰੋਜ਼ਾਨਾ ਦੀਆਂ ਗਤੀਵਿਧੀਆਂ ਦੀ ਸਲਾਈਡ ਰਾਹੀਂ ਵੀ ਬੱਚਿਆਂ ਨੂੰ ਸਿੱਖਿਆ ਦੇਣ ਦੇ ਲਗਾਤਾਰ ਯਤਨ ਕੀਤੇ ਜਾ ਰਹੇ ਹਨ।ਸਕੂਲ ਅਧਿਆਪਕਾਂ ਵੱਲੋਂ ਬੱਚਿਆਂ ਨੂੰ ਮਾਨਸਿਕ ਤੇ ਸਰੀਰਕ ਤੌਰ ਤੇ ਤੰਦਰੁਸਤ ਰੱਖਣ ਲਈ ਵੱਖਰੀਆਂ-ਵੱਖਰੀਆਂ ਡਰਾਇੰਗ,ਪੇਂਟਿੰਗ,ਖੇਡਾਂ ਤੇ ਹੋਰ ਗਤੀਵਿਧੀਆਂ ਕਰਾਈਆਂ ਜਾਂਦੀਆਂ ਹਨ।ਵਿਭਾਗ ਵੱਲੋਂ ਪੈਸ-2020 ਦੀ ਤਿਆਰੀ ਲਈ ਲਗਾਤਾਰ ਬੱਚਿਆਂ ਨੂੰ ਹਫ਼ਤਾਵਾਰੀ ਟੈਸਟ ਨਾਲ ਜੋੜਿਆ ਜਾ ਰਿਹਾ ਹੈ।21 ਸਤੰਬਰ ਤੋਂ ਪੈਸ ਦੀ ਪ੍ਰੀਖਿਆ ਸ਼ੁਰੂ ਹੋ ਰਹੀ ਹੈ।ਸਾਰੇ ਮੈਂਬਰ ਸਾਹਿਬਾਨ ਤੇ ਬੱਚਿਆਂ ਦੇ ਮਾਪਿਆਂ ਨੂੰ ਵੱਧ ਤੋ ਵੱਧ ਮਦਦ ਅਤੇ ਇਸ ਵਿਚ ਬੱਚਿਆਂ ਨੂੰ ਵੱਧ ਤੋਂ ਵੱਧ ਸ਼ਮੂਲੀਅਤ ਕਰਵਾਉਣ ਲਈ ਉਪਰਾਲੇ ਕਰਨ ਲਈ ਪ੍ਰੇਰਿਤ ਕੀਤਾ ਗਿਆ।ਸ.ਰਣਜੋਧ ਸਿੰਘ ਭੁਮੱਦੀ ਨੇ ਦੱਸਿਆ ਸਿੱਖਿਆ ਵਿਭਾਗ ਵੱਲੋਂ ਬੱਚਿਆਂ ਨੂੰ ਫਰੀ ਕਿਤਾਬਾਂ ਅਤੇ ਮਿੱਡ-ਡੇ-ਮੀਲ ਵੀ ਦਿੱਤਾ ਜਾ ਰਿਹਾ ਹੈ। ਸ.ਧਰਮਿੰਦਰ ਸਿੰਘ ਨੇ ਦੱਸਿਆ ਪੰਜਾਬ ਐਜੂਕੇਅਰ ਐਪ ਰਾਹੀਂ ਸਿੱਖਿਆ,ਫਰੀ ਵਰਦੀਆਂ ਦਿੱਤੀਆਂ ਜਾ ਰਹੀਆਂ ਹਨ।ਰਿਸੋਰਸ ਰੂਮ ਇੰਚਾਰਜ ਸ਼੍ਰੀਮਤੀ ਅਮਨਦੀਪ ਕੌਰ ਵੱਲੋਂ ਸਪੈਸ਼ਲ ਬੱਚਿਆਂ ਦੇ ਮਾਪਿਆਂ ਨਾਲ ਜ਼ੂਮ ਐਪ ਤੇ ਗੱਲਬਾਤ ਕੀਤੀ ਗਈ।ਸਮੂਹ ਅਧਿਆਪਕਾਂ ਵੱਲੋਂ ਆਪਣੀ-ਆਪਣੀ ਜਮਾਤ ਦੇ ਬੱਚਿਆਂ ਦੀ ਲਕ ਡਾਊਨ ਦੌਰਾਨ ਕਾਰਗੁਜ਼ਾਰੀ ਮਾਪਿਆਂ ਨਾਲ ਸਾਂਝੀ ਕੀਤੀ ਗਈ।ਜ਼ੂਮ ਮੀਟਿੰਗ ਤੋਂ ਬਾਅਦ ਐੱਸ.ਐੱਮ.ਸੀ ਕਮੇਟੀ ਦੇ ਚੇਅਰਮੈਨ,ਸਰਪੰਚ,ਆਂਗਨਵਾੜੀ ਵਰਕਰ,ਸਕੂਲ ਅਧਿਆਪਕਾਂ ਨੇ ਬੱਚਿਆਂ ਦੇ ਘਰ-ਘਰ ਜਾ ਕੇ ਬੱਚਿਆਂ ਦੀ ਸਿੱਖਿਆ ਸਬੰਧੀ ਮਾਪਿਆਂ ਨੂੰ ਪ੍ਰੇਰਿਤ ਕੀਤਾ।ਅੱਜ ਦੀ ਜੂਮ ਮੀਟਿੰਗ ਵਿੱਚ ਸਕੂਲ ਮੁੱਖੀ ਪਰਦੀਪ ਕੌਰ ਰੌਣੀ,ਰਣਜੋਧ ਸਿੰਘ ਭੁਮੱਦੀ,ਧਰਮਿੰਦਰ ਸਿੰਘ ਚਕੋਹੀ,ਅਮਨਦੀਪ ਕੌਰ, ਐੱਸ.ਐੱਮ.ਸੀ ਕਮੇਟੀ ਦੇ ਚੇਅਰਮੈਨ ਹਰਪ੍ਰੀਤ ਕੌਰ,ਸਰਪੰਚ ਦਲਜੀਤ ਕੌਰ,ਜੀਓਜੀ ਕੇਸਰ ਸਿੰਘ ਫੌਜੀ,ਨਿਰਮਲ ਸਿੰਘ,ਗੁਰਮੇਲ ਸਿੰਘ,ਕਮਲਜੀਤ ਸਿੰਘ,ਗੁਰਤੇਜ ਸਿੰਘ,ਆਂਗਣਵਾੜੀ ਵਰਕਰ ਰਣਜੀਤ ਕੌਰ,ਕੁਲਵਿੰਦਰਜੀਤ ਕੌਰ,ਮਿੱਡ-ਡੇ-ਮੀਲ ਵਰਕਰ ਜਸਬੀਰ ਕੌਰ,ਜਸਵੀਰ ਕੌਰ ਅਤੇ ਬੱਚਿਆਂ ਦੇ ਮਾਪੇ ਅਤੇ ਵੱਡੀ ਗਿਣਤੀ ਵਿੱਚ ਬੱਚੇ ਹਾਜ਼ਰ ਸਨ।
ਸਰਕਾਰੀ ਪ੍ਰਾਇਮਰੀ ਸਕੂਲ ਖੰਨਾ-8 ਦੇ ਅਧਿਆਪਕਾਂ ਤੇ ਬੱਚਿਆਂ ਵੱਲੋਂ ਅੱਜ ਆਨਲਾਈਨ ਹਿੰਦੀ ਦਿਵਸ ਮਨਾਇਆ
ਪ੍ਰਾਇਮਰੀ ਸਕੂਲ ਖੰਨਾ-8 ਵਿਖੇ ਹਿੰਦੀ ਦਿਵਸ ਮਨਾਇਆ
ਪ੍ਰਾਇਮਰੀ ਸਕੂਲ ਖੰਨਾ-8 ਦੇ ਅਧਿਆਪਕਾਂ ਨੇ ਮਾਪਿਆਂ ਨਾਲ ਕੀਤੀਆਂ ਮੀਟਿੰਗਾਂ
ਸਰਕਾਰੀ ਪ੍ਰਾਇਮਰੀ ਸਕੂਲ ਖੰਨਾ-8 ਦੇ ਅਧਿਆਪਕਾਂ ਤੇ ਬੱਚਿਆਂ ਵੱਲੋਂ ਅੱਜ ਆਨਲਾਈਨ ਹਿੰਦੀ ਦਿਵਸ ਮਨਾਇਆ
ਗਿਆ।ਅੱਜ ਇਸ ਸਮਾਗਮ ਵਿੱਚ ਬੱਚਿਆਂ ਨੇ ਆਨਲਾਈਨ ਡਰਾਇੰਗ,ਪੇਂਟਿੰਗ,ਭਾਸ਼ਣ ਮੁਕਾਬਲੇ ਵਿੱਚ ਹਿੱਸਾ ਲਿਆ। ਅਧਿਆਪਕਾਂ ਵੱਲੋਂ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਆਨਲਾਈਨ ਬੱਚਿਆਂ ਦੇ ਮਾਪਿਆਂ,ਐੱਸ.ਐੱਮ.ਸੀ ਕਮੇਟੀ,ਆਂਗਣਵਾੜੀ ਵਰਕਰਜ਼ ਤੇ ਹੋਰ ਸ਼ਖ਼ਸੀਅਤਾਂ ਨਾਲ ਮੀਟਿੰਗ ਕੀਤੀ ਗਈ।ਸਕੂਲ ਮੁੱਖੀ ਸਤਵੀਰ ਸਿੰਘ ਰੌਣੀ ਨੇ ਮੀਟਿੰਗ ਵਿੱਚ ਦੱਸਿਆ ਕਿ ਸਕੂਲ ਅਧਿਆਪਕਾਂ ਵੱਲੋਂ ਬੱਚਿਆਂ ਦੇ ਸਿਲੇਬਸ ਅਨੁਸਾਰ ਵੀਡੀਓ ਬਣਾ ਕੇ ਅਤੇ ਆਨਲਾਈਨ ਵਿਧੀਆਂ ਰਾਹੀਂ ਮੀਟਿੰਗਾਂ ਕਰਕੇ ਸਿੱਖਿਆ ਦਿੱਤੀ ਜਾ ਰਹੀ ਹੈ।ਵਿਭਾਗ ਵੱਲੋਂ ਟੀਵੀ ਦੇ ਚੈਨਲ ਰਾਹੀਂ ਬੱਚਿਆਂ ਨੂੰ ਸਿੱਖਿਆ ਨਾਲ ਜੋੜਿਆ ਜਾ ਰਿਹਾ ਹੈ।ਬੱਚਿਆਂ ਨੂੰ ਫਰੀ ਕਿਤਾਬਾਂ,ਵਰਦੀ,ਵਜ਼ੀਫੇ ਮਿੱਡ-ਡੇ-ਮੀਲ ਦਿੱਤਾ ਜਾ ਰਿਹਾ ਹੈ। ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਵਿਭਾਗ ਵੱਲੋਂ PAS ਦੀ ਪ੍ਰੀਖਿਆ ਕਰ ਕਰਵਾਈ ਜਾ ਰਹੀ ਹੈ। 21 ਸਤੰਬਰ ਨੂੰ ਪੈਸ਼ ਦੀ ਪਰੀਖਿਆ ਹੋ ਰਹੀ ਹੈ,ਜਿਸਦੀ ਅਧਿਆਪਕਾਂ ਵੱਲੋਂ ਲਗਾਤਾਰ ਤਿਆਰੀ ਕਰਵਾਈ ਜਾ ਰਹੀ ਹੈ।ਸਾਰੇ ਮਾਪਿਆਂ ਤੇ ਮੈਂਬਰ ਸਾਹਿਬਾਨ ਨੂੰ ਇਸ ਲਈ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਲਈ ਕਿਹਾ ਗਿਆ।ਹਿੰਦੀ ਦਿਵਸ ਤੇ ਬੱਚਿਆਂ ਦੀਆਂ ਪੇਟਿੰਗਾਂ,ਭਾਸ਼ਣ ਆਦਿ ਮੁਕਾਬਲਿਆਂ ਨੂੰ ਵਾਰੇ ਵੀ ਮੀਟਿੰਗ ਵਿੱਚ ਸਾਰੇ ਮੈਂਬਰ ਸਾਹਿਬਾਨ ਨੂੰ ਦਿਖਾਇਆ ਗਿਆ। ਸਾਬਕਾ ਐੱਮ.ਸੀ ਸ੍ਰੀ ਗੁਰਮੀਤ ਨਾਗਪਾਲ ਜੀ ਨੇ ਆਨਲਾਈਨ ਮੀਟਿੰਗ ਵਿੱਚ ਮੁਕਾਬਲਿਆਂ ਵਿੱਚ ਹਿੱਸਾ ਲੈਣ ਵਾਲੇ ਬੱਚੇ ਅਤੇ ਜੇਤੂ ਬੱਚਿਆਂ ਨੂੰ ਮੁਬਾਰਕਵਾਦ ਤੇ ਸ਼ਾਬਾਸ਼ ਦਿੱਤੀ। ਇਨ੍ਹਾਂ ਬੱਚਿਆਂ ਨੂੰ ਤਿਆਰ ਕਰਨ ਵਾਲੇ ਅਧਿਆਪਕ ਸਾਹਿਬਾਨ ਦਾ ਧੰਨਵਾਦ ਕੀਤਾ
ਅੱਜ ਦੀ ਮੀਟਿੰਗ ਵਿੱਚ ਸਾਬਕਾ ਐੱਮ.ਸੀ ਗੁਰਮੀਤ ਨਾਗਪਾਲ,ਚੇਅਰਮੈਨ ਕਮਲਜੀਤ ਕੌਰ,ਮੈਡਮ ਪ੍ਰੋਮਿਲਾ,ਮੈਡਮ ਅਮਨਦੀਪ ਕੌਰ,ਬਲਬੀਰ ਕੌਰ,ਮੈਡਮ ਮੀਨੂੰ,ਮੈਡਮ ਕਿਰਨਜੀਤ ਕੌਰ,ਮੈਡਮ ਨੀਲੂ ਮਦਾਨ,ਮੈਡਮ ਮੋਨਾ ਸ਼ਰਮਾ,ਮੈਡਮ ਮਨੂੰ ਸ਼ਰਮਾ,ਨਰਿੰਦਰ ਕੌਰ,ਨੀਲਮ ਸਪਨਾ,ਕੁਲਵੀਰ ਕੌਰ,ਅੰਜਨਾ ਸ਼ਰਮਾ,ਪਰਮਜੀਤ ਕੌਰ,ਜਸਪਾਲ ਕੌਰ ਅਤੇ ਬੱਚਿਆਂ ਦੇ ਮਾਪੇ ਸ਼ਾਮਿਲ ਸਨ।
ਸਿੱਖਿਆ ਅਧਿਕਾਰੀਆਂ ਵੱਲੋਂ ਪੰਜਾਬ ਅਚੀਵਮੈਂਟ ਸਰਵੇ ਲਈ ਬਣਾਈ ਵਿਉਂਤਬੰਦੀ
ਸਕੂਲ ਮੁੱਖੀਆਂ ਨਾਲ ਵੀਡੀਓ ਕਾਨਫਰੰਸ ਕਰਕੇ ਪੜ੍ਹਾਅਵਾਰ ਮੀਟਿੰਗ ਕੀਤੀ
ਫਿਰੋਜ਼ਪੁਰ 11 ਸਤੰਬਰ
ਕੋਵਿਡ 19 ਕਰੋਨਾ ਨੇ ਜਿੱਥੇ ਸਾਰੇ ਵਿਸ਼ਵ ਨੂੰ ਪ੍ਰਭਾਵਿਤ ਕੀਤਾ ਹੈ , ਉੱਥੇ ਸਕੂਲ ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਦੀ ਅਗਵਾਈ ਵਿੱਚ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਆਨ-ਲਾਈਨ ਸਿੱਖਿਆ ਦੇਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਬੱਚਿਆਂ ਨੂੰ ਗੁਣਾਤਮਕ ਸਿੱਖਿਆ ਦੇਣ ਲਈ ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ ਬਾਰ੍ਹਵੀਂ ਤੱਕ ਦੇ ਬੱਚਿਆਂ ਦਾ ਪੰਜਾਬ ਅਚੀਵਮੈਂਟ ਸਰਵੇ ਕਰਵਾਇਆ ਜਾ ਰਿਹਾ ਹੈ।ਇਸ ਦਾ ਪਹਿਲਾ ਮੋੜ ਟੈਸਟ 21 ਸਤੰਬਰ 2020 ਤੋਂ ਸ਼ੁਰੂ ਹੋਣ ਜਾ ਰਿਹਾ ਹੈ । ਜਿਸ ਲਈ ਸਿੱਖਿਆ ਅਧਿਕਾਰੀਆਂ ਤੇ ਅਧਿਆਪਕਾਂ ਵੱਲੋਂ ਬੱਚਿਆਂ ਦੀ ਸੌ ਫੀਸਦੀ ਸ਼ਮੂਲੀਅਤ ਲਈ ਕਮਰ ਕੱਸ ਲਈ ਹੈ। ਇਸ ਦੇ ਚੱਲਦਿਆਂ ਸਿੱਖਿਆ ਅਧਿਕਾਰੀਆਂ ਵੱਲੋਂ ਸਕੂਲ ਮੁੱਖੀਆਂ ਨਾਲ ਲਗਾਤਾਰ ਦੋ ਮੀਟਿੰਗਾਂ ਕਰਕੇ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਦੌਰਾਨ ਸਮੂਹ ਪਿ੍ੰਸੀਪਲ ਅਤੇ ਹੈੱਡ ਟੀਚਰ ਨਾਲ ਨਾਲ ਵੀਡੀਓ ਕਾਨਫਰੰਸ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ ਸਿੱ) ਕੁਲਵਿੰਦਰ ਕੌਰ ਜੀ ਨੇ ਕਿਹਾ ਕਿ ਪੰਜਾਬ ਅਚੀਵਮੈਂਟ ਸਰਵੇ ਵਿੱਚ ਬੱਚਿਆਂ ਦੀ ਸੌ ਫੀਸਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇ। ਉਨ੍ਹਾਂ ਦੱਸਿਆ ਕਿ ਪੰਜਾਬ ਅਚੀਵਮੈਂਟ ਸਰਵੇ ਨਾਲ ਬੱਚੇ ਦਾ ਸਰਵਪੱਖੀ ਵਿਕਾਸ ਹੋਵੇਗਾ , ਜਿਸ ਨਾਲ ਬੱਚਿਆ ਨੂੰ ਸਲਾਨਾ ਪੇਪਰ ਦੀ ਤਿਆਰੀ ਕਰਨ ਵਿੱਚ ਮਦਦ ਮਿਲੇਗੀ। ਇਸ ਦੌਰਾਨ ਉਨ੍ਹਾਂ ਸਕਾਲਰਸ਼ਿਪ , ਸਮਾਰਟ ਸਕੂਲ ਤੇ ਕਿਤਾਬਾਂ ਸੰਬੰਧੀ ਵੇਰਵੇ ਪੋਰਟਲ ਤੇ ਅਪਡੇਟ ਕਰਨ ਲਈ ਕਿਹਾ।
c ਇਸ ਮੌਕੇ ਜਾਣਕਾਰੀ ਦਿੰਦਿਆ ਜ਼ਿਲ੍ਹਾ ਸਿੱਖਿਆ ਅਫ਼ਸਰ (ਐ ਸਿ) ਰਾਜੀਵ ਛਾਬੜਾ ਜੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ , ਸਕੂਲ ਮੁੱਖੀਆਂ ਤੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਨਾਲ ਲਗਾਤਾਰ ਜ਼ੂਮ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਸੌ ਫੀਸਦੀ ਬੱਚੇ ਇਸ ਸਰਵੇ ਵਿੱਚ ਹਿੱਸਾ ਲੈਣ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਅਧਿਆਪਕਾਂ ਦਾ ਰਿਸੋਰਸ ਗਰੁੱਪ ਬਣਾਇਆ ਹੈ ਜੋ ਕਿ ਲਗਾਤਾਰ ਵਧੀਆਂ , ਆਕਰਸ਼ਕ ਤੇ ਗਿਆਨ ਭਰਪੂਰ ਵੀਡੀਓ ਬਣਾ ਕੇ ਸਕੂਲ ਮੁੱਖੀਆ ਨੂੰ ਭੇਜਦੇ ਹਨ ਜੋ ਕਿ ਬੱਚਿਆ ਲਈ ਕਾਰਗਾਰ ਸਾਬਤ ਹੋ ਰਹੀਆਂ ਹਨ। ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ ਸਿ)ਸੁਖਵਿੰਦਰ ਸਿੰਘ ਨੇ ਦੱਸਿਆ ਕਿ ਬਲਾਕਾਂ ਅਤੇ ਸੈਂਟਰਾਂ ਦੇ ਬੱਡੀ ਗਰੁੱਪ ਬਣਾਏ ਗਏ ਹਨ ਇਸ ਦੇ ਨਾਲ ਨਾਲ ਫਿਰੋਜ਼ਪੁਰ ਦੇ ਅਧਿਆਪਕਾਂ ਦੇ ਤਿਆਰ ਕੀਤੇ ਪਾਠ ਡੀ.ਡੀ. ਪੰਜਾਬੀ ਤੇ ਵੀ ਪ੍ਰਸਾਰਿਤ ਹੋ ਰਹੇ ਹਨ। ਉਨ੍ਹਾਂ ਅਧਿਆਪਕਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਮਿਹਨਤ ਤੇ ਲਗਨ ਨਾਲ ਕੰਮ ਕਰਨ ਤਾਂ ਜੋ ਜ਼ਿਲ੍ਹਾ ਫ਼ਿਰੋਜ਼ਪੁਰ ਨੂੰ ਪੰਜਾਬ ਵਿੱਚੋਂ ਅੱਵਲ ਬਣਾਇਆ ਜਾ ਸਕੇ। ਇਸ ਮੌਕੇ ਡਿਪਟੀ ਡੀ.ਈ.ਓ.(ਸੈ ਸਿ) ਕੋਮਲ ਅਰੋੜਾ , ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਕੋਆਰਡੀਨੇਟਰ ਮਹਿੰਦਰ ਸ਼ੈਲੀ , ਡੀ.ਐਮ. ਉਮੇਸ਼ ਕੁਮਾਰ , ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਦੀਪਕ ਸ਼ਰਮਾ ਤੇ ਚਰਨਜੀਤ ਸਿੰਘ ਚਹਿਲ ਹਾਜ਼ਰ ਸਨ।
ਕੋਵਿਡ-19 ਵਿੱਚ ਲੱਗੇ ਅਧਿਆਪਕ ਮੌਤ ਤੇ 50 ਲੱਖ ਦੀ ਗ੍ਰਾਂਟ ਦਿੱਤੀ ਜਾਵੇ : ਈਟੀਯੂ
ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ-ਈਟੀਯੂ
ਖੰਨਾ,
ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਇਕਾਈ ਲੁਧਿਆਣਾ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਘਨੌਰ ਨੇੜਲੇ ਪਿੰਡ ਹਰਪਾਲਪੁਰਦੇ ਪੀ.ਟੀ.ਆਈ ਅਧਿਆਪਕ ਸ੍ਰੀ ਹਰਿਮੰਦਰ ਸਿੰਘ ਜਿਨ੍ਹਾਂ ਦੀ ਕੋਵਿਡ-19 ਦੌਰਾਨ ਸਿੱਖਿਆ ਵਿਭਾਗ ਅਤੇ ਜ਼ਿਲ੍ਹਾ ਪਟਿਆਲਾ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਸ਼ੰਭੂ ਬਾਰਡਰ ਡਿਊਟੀ ਲਗਾਈ ਗਈ ਸੀ। ਡਿਊਟੀ ਨਿਭਾਉਂਦਿਆਂ ਅਧਿਆਪਕ ਕਰੋਨਾ ਵਾਇਰਸ ਦੀ ਚਪੇਟ ਵਿੱਚ ਆ ਗਿਆ।ਜਿਸ ਦਾ ਇਲਾਜ ਸਰਕਾਰੀ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਹੋਇਆ ਸੀ।
9 ਸਤੰਬਰ ਨੂੰ ਸ੍ਰੀ ਹਰਮੰਦਰ ਸਿੰਘ ਪੀ.ਟੀ.ਆਈ. ਅਧਿਆਪਕ ਆਪਣੀ ਜਿੰਦਗੀ ਦੀ ਜੰਗ ਹਾਰ ਗਏ। ਕਰੋਨਾ ਦੇ ਜੇਰੇ ਇਲਾਜ ਮੌਤ ਹੋਣ ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਸਰਕਾਰ ਦੀਆਂ ਗਲਤ ਨੀਤੀਆਂ ਦੀ ਨਿਖੇਧੀ ਕਰਦਿਆਂ ਐਲੀਮੈਂਟਰੀ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਤਵੀਰ ਸਿੰਘ ਰੌਣੀ ਅਤੇ ਜ਼ਿਲ੍ਹਾ ਜਨਰਲ ਸਕੱਤਰ ਪਰਮਿੰਦਰ ਚੋਹਾਨ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸ੍ਰੀ ਹਰਿਮੰਦਰ ਸਿੰਘ ਪੀ.ਟੀ.ਆਈ. ਅਧਿਆਪਕ ਸਰਕਾਰੀ ਹਾਈ ਸਕੂਲ ਹਰਪਾਲਪੁਰ ਜ਼ਿਲ੍ਹਾ ਪਟਿਆਲਾ ਨੂੰ ਕੋਵਿਡ-19 ਮਹਾਂਮਾਰੀ ਦਾ ਯੋਧਾ ਮੰਨਦਿਆਂ ਹੋਇਆਂ ਸ਼ਹੀਦ ਐਲਾਨੇ । ਇਸ ਮੌਕੇ ਈਟੀਯੂ ਆਗੂ ਜਤਿੰਦਰਪਾਲ ਸਿੰਘ ਤਲਵੰਡੀ,ਹਰਦੀਪ ਸਿੰਘ ਬਾਹੋਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਨੀਤੀ ਅਨੁਸਾਰ ਕੋਵਿਡ-19 ਦੀ ਡਿਊਟੀ ਨਿਭਾਉਂਦਿਆਂ ਹੋਏ ਸਰਕਾਰੀ ਮੁਲਾਜ਼ਮ ਦੀ ਮੌਤ ਹੋਣ ਉਪਰੰਤ ਉਸ ਦੇ ਪਰਿਵਾਰ ਨੂੰ 50 ਲੱਖ ਰੁਪਏ ਦੀ ਗਰਾਂਟ ਅਤੇ ਉਸ ਦੇ ਇੱਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਨੀਤੀ ਅਨੁਸਾਰ ਪਰਿਵਾਰ ਨੂੰ ਬਣਦੀਆਂ ਸਹੂਲਤਾਂ ਦਿੱਤੀਆਂ ਜਾਣ ।
ਜਥੇਬੰਦੀ ਦੇ ਆਗੂਆਂ ਲਖਵਿੰਦਰ ਸਿੰਘ, ਜਸਵੀਰ ਸਿੰਘ, ਜਸਵਿੰਦਰ ਸਿੰਘ ਰਹੋਂਣ, ਹਰਵਿੰਦਰ ਸਿੰਘ ਹੈਪੀ, ਗੁਰਦੀਪ ਸਿੰਘ ਸੈਣੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਜਿਨ੍ਹਾਂ ਅਧਿਆਪਕਾਂ ਦੀਆਂ ਡਿਊਟੀਆਂ ਕੋਵਿੱਡ-19 ਵਿੱਚ ਅੰਤਰਰਾਜੀ ਬਾਰਡਰਾਂ ਅਤੇ ਜ਼ਿਲ੍ਹਾ ਸਟੇਸ਼ਨਾਂ ਉੱਪਰ ਡਿਊਟੀਆਂ ਲਗਾਈਆਂ ਗਈਆਂ ਹਨ ਉਨ੍ਹਾਂ ਨੂੰ ਰੱਦ ਕੀਤਾ ਜਾਵੇ ।
ਕੋਵਿਡ-19 ਦੇ ਪੁਖਤੇ ਪ੍ਰਬੰਧ ਕੀਤੇ ਜਾਣ ਅਤੇ ਨਵੇਂ ਸਟਾਫ ਦੀ ਲੋੜੀਦੀਂ ਭਰਤੀ ਕੀਤੀ ਜਾਵੇ।ਇਸ ਸਮੇਂ ਜਗਰੂਪ ਢਿਲੋ ,ਸ਼ਿੰਗਾਰਾਂ ਸਿੰਘ ਰਸੂਲੜਾ ,ਸੁਖਮੰਦਰ ਭੱਟੀਆਂ ,ਮਨਜਿੰਦਰ ਪਾਲ ਸਿੰਘ , ਚਰਨਜੀਤ ਸੇਹ, ਪਰਮਜੀਤ ਜਲਨਪੁਰ ,ਚਰਨਜੀਤ ਸ਼ਰਮਾ , ਮਨਜੀਤ ਢੰਡਾਰੀ, ਸੁਖਪਾਲ ਗਰੇਵਾਲ਼ ,ਮਨਜੀਤ ਕੋਟਲਾ ਜਗਮੋਹਨ ਘੁਡਾਣੀ ,ਬਲਵੰਤ ਲਹਿਰਾ,ਜਗਤਾਰ ਸਿੰਘ ਹੋਲ,ਧਰਮਿੰਦਰ ਸਿੰਘ ਆਦਿ ਅਧਿਆਪਕ ਹਾਜ਼ਰ ਸਨ।
ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਸਮਰਪਿਤ ਵਿੱਦਿਅਕ ਮੁਕਾਬਲੇ ਪੋਸਟਰ ਮੇਕਿੰਗ ਪ੍ਰਤੀਯੋਗਤਾ 14 ਤੋਂ:ਜਿਲ੍ਹਾ ਸਿੱਖਿਆ ਅਫਸਰ
ਫ਼ਿਰੋਜ਼ਪੁਰ 13 ਸਤੰਬਰ
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵੱਲੋਂ ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਛੇਵੀਂ ਪ੍ਰਤੀਯੋਗਤਾ ਪੋਸਟਰ ਮੇਕਿੰਗ ਕੱਲ੍ਹ 14 ਸਤੰਬਰ ਤੋਂ ਆਰੰਭ ਹੋਵੇਗੀ।
ਰਾਜ ਸਿੱਖਿਆ, ਸਿਖਲਾਈ ਤੇ ਖੋਜ ਪ੍ਰੀਸ਼ਦ ਵੱਲੋਂ ਆਯੋਜਿਤ ਇੰਨ੍ਹਾਂ ਮੁਕਾਬਲਿਆਂ ਦੀਆਂ ਹੁਣ ਤੱਕ ਪੰਜ ਪ੍ਰਤੀਯੋਗਤਾਵਾਂ ਹੋ ਚੁੱਕੀਆਂ ਹਨ, ਜਿੰਨ੍ਹਾਂ ‘ਚ ਵਿੱਚ ਰਾਜ ਭਰ ਦੇ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ ਤੇ ਪ੍ਰਾਇਮਰੀ ਵਰਗ ਦੇ 1.27 ਲੱਖ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲੈ ਕੇ, ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਦੇ ਨਾਲ ਹੀ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੇ ਵੀ ਤਿੰਨੇ ਵਰਗਾਂ ‘ਚ ਹਿੱਸਾ ਲਿਆ। ਇੰਨ੍ਹਾਂ ਮੁਕਾਬਲਿਆਂ ਸਬੰਧੀ ਜਿਲ੍ਹਾ ਸਿੱਖਿਆ ਅਫਸਰ (ਐ.ਸਿੱ.) ਸ਼੍ਰੀ ਰਾਜੀਵ ਛਾਬੜਾ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਸੁਖਵਿੰਦਰ ਸਿੰਘ, ਜਿਲ੍ਹਾ ਨੋਡਲ ਅਫ਼ਸਰ ਵਿੱਦਿਅਕ ਮੁਕਾਬਲੇ ਰਜਿੰਦਰ ਸਿੰਘ ਰਾਜਾ, ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਦੇ ਜ਼ਿਲ੍ਹਾ ਕੋਆਰਡੀਨੇਟਰ ਮਹਿੰਦਰ ਸਿੰਘ ਸ਼ੈਲੀ, ਮੀਡੀਆ ਕੋਆਰਡੀਨੇਟਰ ਚਰਨਜੀਤ ਸਿੰਘ ਚਾਹਲ, ਸਰਬਜੀਤ ਸਿੰਘ ਭਾਵੜਾ, ਤਲਵਿੰਦਰ ਸਿੰਘ ਖਾਲਸਾ ਨੇ ਦੱਸਿਆ ਕਿ ਪੋਸਟਰ ਮੇਕਿੰਗ ਮੁਕਾਬਲਿਆਂ ‘ਚ ਹਿੱਸਾ ਲੈਣ ਵਾਲੇ ਪ੍ਰਤੀਯੋਗੀ 14 ਤੋਂ 19 ਸਤੰਬਰ ਰਾਤ 12 ਵਜੇ ਤੱਕ ਆਪਣੇ ਪੋਸਟਰਾਂ ਦੀਆਂ ਤਸਵੀਰਾਂ ਸ਼ੋਸ਼ਲ ਮੀਡੀਆ ਦੇ ਵੱਖ-ਵੱਖ ਮਾਧਿਅਮਾਂ ‘ਤੇ ਅਪਲੋਡ (ਪਬਲਿਕ ਲਈ) ਕਰ ਸਕਦੇ ਹਨ।
ਪ੍ਰਤੀਯੋਗੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਜੀਵਨੀ ਤੇ ਫਲਸਫੇ ਨਾਲ ਸਬੰਧਤ ਪੋਸਟਰ ਬਣਾਉਣਗੇ। 20 ਸਤੰਬਰ ਨੂੰ ਵੱਖ-ਵੱਖ ਸਕੂਲਾਂ ਦੇ ਪਹਿਲੇ ਸਥਾਨ ‘ਤੇ ਰਹਿਣ ਵਾਲੇ ਪ੍ਰਤੀਯੋਗੀਆਂ ਦੀਆਂ ਤਸਵੀਰਾਂ/ਵੀਡੀਓਜ਼ ਦੇ ਲਿੰਕ ਅਤੇ ਬਾਕੀ ਪ੍ਰਤੀਯੋਗੀਆਂ ਦੇ ਵੇਰਵੇ ਸਬੰਧਤ ਸਕੂਲ ਮੁਖੀ ਤੇ ਅਧਿਆਪਕ ਵਿਭਾਗ ਦੀ ਤਕਨੀਕੀ ਟੀਮ ਵੱਲੋਂ ਦਿੱਤੇ ਗਏ ਗੂਗਲ ਫਾਰਮ ‘ਚ ਭਰਨਗੇ। ਇਸ ਤੋਂ ਅੱਗੇ ਬਲਾਕ, ਜਿਲ੍ਹਾ ਤੇ ਰਾਜ ਪੱਧਰੀ ਦੇ ਨਤੀਜਿਆਂ ਦੀ ਪ੍ਰਕਿਰਿਆ ਆਰੰਭ ਹੋਵੇਗੀ।
ਮੰਦਬੁੱਧੀ ਬੱਚਿਆਂ ਦੀਆਂ ਸਮੱਸਿਆਵਾਂ ਬਾਰੇ ਮਾਪਿਆਂ ਨਾਲ ਕੀਤੀ ਗਈ ਆਨਲਾਈਨ ਮੀਟਿੰਗ
ਮੰਦਬੁੱਧੀ ਬੱਚਿਆਂ ਦੀਆਂ ਸਮੱਸਿਆਵਾਂ ਬਾਰੇ ਮਾਪਿਆਂ ਨਾਲ ਕੀਤੀ ਗਈ ਆਨਲਾਈਨ ਮੀਟਿੰਗ
ਮੀਟਿੰਗ ਦੀ ਸ਼ੁਰੂਆਤ ਕਰਦਿਆਂ ਉਨ੍ਹਾਂ ਵੱਲੋਂ ਜਿੱਥੇ ਮਾਪਿਆਂ ਅਤੇ ਜ਼ਿਲ੍ਹੇ ਦੀ ਟੀਮ ਦਾ ਸੁਆਗਤ ਕੀਤਾ ਗਿਆ, ਉੱਥੇ ਹੀ ਉਨ੍ਹਾਂ ਵੱਲੋਂ ਆਈ ਈ ਡੀ ਕੰਪੋਨੈਂਟ ਦੇ ਕੰਮਾਂ ਅਤੇ ਜ਼ਿਲ੍ਹੇ ਵੱਲੋਂ ਇਨ੍ਹਾਂ ਬੱਚਿਆਂ ਲਈ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲਿਆਂ ਬਾਰੇ ਸੰਖੇਪ ਵਿੱਚ ਜਾਣਕਾਰੀ ਦਿੱਤੀ ਗਈ। ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਰਾਜਿੰਦਰ ਕੌਰ ਵੱਲੋਂ ਮਾਪਿਆਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਗਿਆ ਕਿ ਇਸ ਸੰਜਮ ਦੀ ਘੜੀ ਵਿੱਚ ਬੱਚਿਆਂ ਦੇ ਸੁਭਾਅ ਦੀਆਂ ਤਬਦੀਲੀਆਂ ਨੂੰ ਸਹਿਜਤਾ ਨਾਲ ਲੈਂਦੇ ਹੋਏ ਬੱਚਿਆਂ ਦੀ ਜ਼ਰੂਰਤ ਅਨੁਸਾਰ ਆਪਣੇ ਸੁਭਾਅ ਵਿਚ ਥੋੜ੍ਹਾ ਮੋਟਾ ਬਦਲਾਅ ਕਰਦੇ ਹੋਏ, ਬੱਚਿਆਂ ਨਾਲ ਉਚਿਤ ਵਿਵਹਾਰ ਕੀਤਾ ਜਾਵੇ ਅਤੇ ਬੱਚਿਆਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਲ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਵੱਲੋਂ ਜ਼ਿਲ੍ਹੇ ਦੀ ਆਈ ਈ ਡੀ ਟੀਮ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਤਾਰੀਫ਼ ਕਰਦਿਆਂ ਕਿਹਾ ਕਿ ਇਸ ਟੀਮ ਵੱਲੋਂ ਕੀਤੇ ਜਾ ਰਹੇ ਕੰਮ ਬਹੁਤ ਹੀ ਸਰਾਹੁਣਯੋਗ ਹਨ ਕਿਉਂਕਿ ਇਨ੍ਹਾਂ ਵਿਸ਼ੇਸ਼ ਬੱਚਿਆਂ ਲਈ ਇਨ੍ਹਾਂ ਅਧਿਆਪਕਾਂ ਦੁਆਰਾ ਬਹੁਤ ਜ਼ਿਆਦਾ ਮਿਹਨਤ ਕੀਤੀ ਜਾ ਰਹੀ ਹੈ। ਇਸ ਮੀਟਿੰਗ ਵਿੱਚ ਜ਼ਿਲ੍ਹਾ ਫਿਜਿਓਥਰੈਪਿਸਟ ਡਾਕਟਰ ਪ੍ਰੀਤੀ ਅਤੇ ਜ਼ਿਲ੍ਹੇ ਦੇ ਸਮੂਹ ਆਈ ਈ ਆਰ ਟੀ ਅਤੇ ਵਲੰਟੀਅਰ ਵੀ ਹਾਜ਼ਰ ਸਨ ।
ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਅਧਿਆਪਕ-ਮਾਪੇ ਮਿਲਣੀ ਹਫਤੇ ਦੀ ਸ਼ੁਰੂਆਤ ਅੱਜ ਤੋਂ- ਬੀ.ਪੀ.ਈ.ਓ ਰਣਜੀਤ ਸਿੰਘ
ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਅਧਿਆਪਕ-ਮਾਪੇ ਮਿਲਣੀ ਹਫਤੇ ਦੀ ਸ਼ੁਰੂਆਤ ਅੱਜ ਤੋਂ- ਬੀ.ਪੀ.ਈ.ਓ ਰਣਜੀਤ ਸਿੰਘ
ਪ੍ਰੀ-ਪ੍ਰਾਇਮਰੀ ਤੋਂ ਬਾਰ੍ਹਵੀਂ ਜਮਾਤਾਂ ਦੇ ਬੱਚਿਆਂ ਦੇ ਮਾਪਿਆਂ , ਸਕੂਲ ਅਧਿਆਪਕਾਂ ਨਾਲ ਆਨਲਾਈਨ ਕਰਨਗੇ ਮਿਲਣੀ-ਬੀ.ਅੈੱਮ.ਟੀ. ਰਣਜੀਤ ਸਿੰਘ
ਫ਼ਿਰੋਜ਼ਪੁਰ 13 ਸਤੰਬਰ ( )
ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਤੋਂ ਬਾਰ੍ਹਵੀਂ ਤੱਕ ਪੜ੍ਹਦੇ ਵਿਦਿਆਰਥੀਆਂ ਦੇ ਮਾਪਿਆਂ ਅਤੇ ਸਰਪ੍ਰਸਤਾਂ ਨਾਲ ਭਲਕੇ 14 ਤੋਂ 19 ਸਤੰਬਰ 2020 ਤੱਕ ਵਰਚੂਅਲ ਮਾਪੇ ਅਧਿਆਪਕ-ਮਿਲਣੀ ਹਫ਼ਤਾ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਸਬੰਧੀ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਫ਼ਿਰੋਜ਼ਪੁਰ-3 ਸ.ਰਣਜੀਤ ਸਿੰਘ, ਬਲਾਕ ਮਾਸਟਰ ਟਰੇਨਰ ਸ.ਰਣਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ (ਅੈ.ਸਿੱ) ਸ਼੍ਰੀ ਰਾਜੀਵ ਛਾਬੜਾ ਜੀ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਸੁਖਵਿੰਦਰ ਸਿੰਘ, ਪਪਪਪ ਕੋਆਰਡੀਨੇਟਰ ਸ਼੍ਰੀ ਮਹਿੰਦਰ ਸਿੰਘ ਸ਼ੈਲੀ ਦੀ ਅਗਵਾਈ ਹੇਠ ਹਫ਼ਤਾ ਭਰ ਚੱਲਣ ਵਾਲੀ ਇਸ ਆਨ-ਲਾਈਨ ਮਾਪੇ ਅਧਿਆਪਕ ਮਿਲਣੀ ਵਿੱਚ ਸਕੂਲ ਮੁਖੀ ਅਤੇ ਅਧਿਆਪਕ ਟੈਲੀਫੋਨ ਅਤੇ ਸੋਸ਼ਲ਼ ਮੀਡੀਆ ਵੀਡੀਓ ਐਪਸ ਰਾਹੀਂ ਵਿਦਿਆਰਥੀਆਂ ਵੱਲੋਂ ਲਾਕ-ਡਾਊਨ ਦੌਰਾਨ ਕੀਤੀ ਪੜ੍ਹਾਈ ਦੇ ਮੁਲਾਂਕਣ ਤੋਂ ਇਲਾਵਾ ਵਿਦਿਆਰਥੀਆਂ ਦੇ ਮਾਪਿਆਂ ਦਾ ਔਖੇ ਸਮੇਂ ਵਿੱਚ ਅਧਿਆਪਕਾਂ ਦਾ ਸਾਥ ਦੇਣ ਦੇ ਨਾਲ-ਨਾਲ ਬੱਚਿਆਂ ਦਾ ਹੌਸਲਾ ਬਣਾਈ ਰੱਖਣ ਸਬੰਧੀ ਵੀ ਵਿਚਾਰ ਚਰਚਾ ਹੋਵੇਗੀ। ਇਸ ਸਬੰਧੀ ਮਾਪੇ ਤੇ ਅਧਿਆਪਕ ਬੱਚਿਆਂ ਲਈ ਉਤਸ਼ਾਹੀ ਅਤੇ ਪ੍ਰੇਰਨਾਦਾਇਕ ਸੰਵਾਦ ਰਚਾਉਣਗੇ।
ਉਹਨਾਂ ਨੇ ਦੱਸਿਆ ਕਿ ਮਾਪੇ-ਅਧਿਆਪਕ ਮਿਲਣੀ ਵਿੱਚ ਅਧਿਆਪਕਾਂ ਨੂੰ ਮਾਪਿਆਂ ਨਾਲ ਗੱਲਬਾਤ ਕਰਨ ਲਈ ਖੁੱਲ੍ਹਾ ਸਮਾਂ ਮਿਲਿਆ ਹੈ ਅਤੇ ਉਹ ਸਮੇਂ ਦੀ ਸਹੂਲਤ ਨਾਲ ਇੱਕ ਉਚਿਤ ਰੂਪ-ਰੇਖਾ ਬਣਾ ਕੇ ਮਾਪਿਆਂ ਨਾਲ ਗੱਲਬਾਤ ਕਰਨਗੇ। ਇਸ ਗੱਲਬਾਤ ਵਿੱਚ ਵਿਦਿਆਰਥੀਆਂ ਦੀ ਪੰਜਾਬ ਪ੍ਰਾਪਤੀ ਸਰਵੇਖਣ (ਪੈਸ) 2020 ਦੀ ਤਿਆਰੀ ਲਈ ਸਿੱਖਿਆ ਵਿਭਾਗ ਦੇ ਵੱਲੋਂ ਭੇਜੀ ਜਾ ਰਹੀ ਸਿੱਖਣ-ਸਹਾਇਕ ਸਮੱਗਰੀ ਅਤੇ ਅਭਿਆਸ ਕੁਇਜ਼ਾ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਉਹਨਾਂ ਨੇ ਕਿਹਾ ਕਿ ਇਸ ਵਾਰ 21 ਸਤੰਬਰ ਤੋਂ ਸ਼ੁਰੂ ਹੋਣ ਵਾਲੇ ਪੈਸ ਸਬੰਧੀ ਲਏ ਜਾਣ ਵਾਲੇ ਟੈਸਟ ਪੈਸ ਤੇ ਮਹੀਨਾਵਾਰ ਟੈਸਟਾਂ ਦਾ ਸੁਮੇਲ ਹੋਣਗੇ। ਜਿਸ ਦਾ ਭਾਵ ਹੈ ਕਿ ਪੈਸ ਦੇ ਨਾਲ-ਨਾਲ ਬੱਚਿਆਂ ਦੀ ਪਾਠਕ੍ਰਮ ਸਬੰਧੀ ਕੀਤੀ ਪੜ੍ਹਾਈ ਦਾ ਵੀ ਮੁਲਾਂਕਣ ਨਾਲੋ-ਨਾਲ ਕੀਤਾ ਜਾਵੇਗਾ। ਜਿਸ ਕਾਰਨ ਮਿਲਣੀ ਦੌਰਾਨ ਅਧਿਆਪਕਾਂ ਵੱਲੋਂ ਮਾਪਿਆਂ ਨੂੰ ਵਿਦਿਆਰਥੀਆਂ ਦਾ ਸੌ ਫੀਸਦੀ ਭਾਗ ਲੈਣਾ ਯਕੀਨੀ ਬਣਾਉਣ ਲਈ ਉਤਸ਼ਾਹਿਤ ਕੀਤਾ ਜਾਵੇ।
ਬੀ.ਪੀ.ਈ.ਓ ਰਣਜੀਤ ਸਿੰਘ ਨੇ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਗੁਣਾਤਮਕ ਸਿੱਖਿਆ ਪ੍ਰਦਾਨ ਕਰਨ ਲਈ ਪੰਜਾਬ ਅੇਜੂਕੇਅਰ ਐਪ ਬਣਾਈ ਗਈ ਹੈ ਜੋ ਕਿ ਵਿਦਿਆਰਥੀਆਂ ਅਤੇ ਮਾਪਿਆਂ ਲਈ ਲਾਹੇਵੰਦ ਸਾਬਤ ਹੋ ਰਹੀ ਹੈ। ਵਰਚੁਅਲ ਮਾਪੇ ਅਧਿਆਪਕ ਮਿਲਣੀ ਵਿੱਚ ਮਾਪਿਆਂ ਨੂੰ ਪੰਜਾਬ ਐਜੂਕੇਅਰ ਐਪ ਦੀ ਵਰਤੋਂ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਵੰਡੀਆਂ ਗਈਆਂ ਪਾਠਕ੍ਰਮ ਦੀਆਂ ਕਿਤਾਬਾਂ , ਮਿਡ ਡੇ ਮੀਲ ਦੀ ਵੰਡ, ਦਾਖਲਿਆਂ ਵਿੱਚ ਹੋਏ ਵਾਧੇ ਅਤੇ ਹੋਰ ਮਹੱਤਵਪੂਰਨ ਮੁੱਦਿਆਂ ਬਾਰੇ ਵੀ ਵਿਚਾਰ ਚਰਚਾ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਸਕੱਤਰ ਸਕੂਲ ਸਿੱਖਿਆ ਸ੍ਰੀ ਕ੍ਰਿਸ਼ਨ ਕੁਮਾਰ ਦੇ ਆਦੇਸ਼ ਅਨੁਸਾਰ ਹਫਤਾ ਭਰ ਚੱਲਣ ਵਾਲੀ ਵਰਚੂਅਲ ਮਿਲਣੀ ਮੁੱਖ ਰੁਪ 'ਚ ਬੱਚਿਆਂ ਦੀ ਪੜ੍ਹਾਈ 'ਤੇ ਕੇਂਦਰਿਤ ਹੋਵਗੇ। ਵਿਭਾਗ ਵੱਲੋਂ ਆਨ-ਲਾਈਨ ਘਰ ਬੈਠੇ ਸਿੱਖਿਆ ਲਈ ਕੀਤੇ ਜਾ ਰਹੇ ਉਪਰਾਲਿਆਂ ਜਿਵੇਂ ਕਿ ਦੂਰਦਰਸ਼ਨ ਦੇ ਡੀਡੀ ਪੰਜਾਬੀ ਅਤੇ ਈ-ਵਿੱਦਿਆ ਚੈਨਲ ਅਤੇ ਆਲ-ਇੰਡੀਆ ਰੇਡੀਓ 100.2 ਐੱਫ.ਐੱਮ. 'ਤੇ ਪ੍ਰਸਾਰਿਤ ਕੀਤੇ ਜਾ ਸਮੂਹ ਜਮਾਤਾਂ ਦੇ ਲੈਕਚਰਾਂ ਬਾਰੇ ਅਤੇ ਬੱਚਿਆਂ ਨੂੰ ਸਮਾਂ ਸਾਰਣੀ ਅਨੁਸਾਰ ਲਗਾਤਾਰ ਨਾਲ ਜੋੜਕੇ ਰੱਖਣ ਲਈ ਪ੍ਰੇਰਿਤ ਕੀਤਾ ਜਾਵੇਗਾ। ਇਸਦੇ ਨਾਲ ਹੀ ਕੋਵਿਡ-19 ਲਾਗ ਦੀ ਬਿਮਾਰੀ ਤੋਂ ਬਚਾਅ ਅਤੇ ਸਿਹਤ ਸੰਭਾਲ ਲਈ ਵਰਤੀ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਵੀ ਮਾਪਿਆਂ ਨੂੰ ਜਾਗਰੂਕ ਕੀਤਾ ਜਾਵੇਗਾ। ਇਸ ਮੌਕੇ ਸ਼੍ਰੀਮਤੀ ਗੁਰਮੀਤ ਕੌਰ, ਸੀ.ਅੈੱਚ.ਟੀ ਸ਼੍ਰੀ ਸੰਜੀਵ ਹਾਂਡਾ, ਸ਼੍ਰੀ ਰਾਜਨ ਨਰੂਲਾ,ਸ. ਗੁਰਪ੍ਰੀਤ ਸਿੰਘ, ਸ਼੍ਰੀ ਪਾਰਸ ਖੁੱਲਰ, ਸ਼੍ਰੀ ਰਾਜੇਸ਼ ਕੁਮਾਰ ਹਾਜਰ ਸਨ |
ਡੀ ਟੀ ਐਫ਼ ਨੇ ਸਿੱਖਿਆ ਸਕੱਤਰ ਖ਼ਿਲਾਫ਼ 17 ਸਤੰਬਰ ਨੂੰ ਜ਼ਿਲ੍ਹਾ ਪੱਧਰ ਤੇ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕਰਨ ਦਾ ਦਿੱਤਾ ਸੱਦਾ
ਡੀ ਟੀ ਐਫ਼ ਨੇ ਸਿੱਖਿਆ ਸਕੱਤਰ ਖ਼ਿਲਾਫ਼ 17 ਸਤੰਬਰ ਨੂੰ ਜ਼ਿਲ੍ਹਾ ਪੱਧਰ ਤੇ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕਰਨ ਦਾ ਦਿੱਤਾ ਸੱਦਾ
ਫ਼ਤਹਿਗੜ੍ਹ ਸਾਹਿਬ ( )ਡੀ ਟੀ ਐਫ਼ ਸੂਬਾ ਪ੍ਰਧਾਨ ਦਵਿੰਦਰ ਸਿੰਘ ਪੂਨੀਆ ਤੇ ਜ਼ਿਲ੍ਹਾ ਜਨਰਲ ਸਕੱਤਰ ਜੋਸ਼ੀਲ ਤਿਵਾੜੀ ਨੇ ਦੱਸਿਆ ਕਿ ਅਧਿਆਪਕ ਸੰਘਰਸ਼ਾਂ ਦੌਰਾਨ ਹੋਈਆਂ ਸਾਰੀਆਂ ਵਿਕਟੇਮਾਈਜੇਸ਼ਨਾਂ ਰੱਦ ਕਰਨ ਸਬੰਧੀ 05-03-2019 ਨੂੰ ਚਾਰ ਮੰਤਰੀਆਂ ਦੀ ਸਬ ਕਮੇਟੀ ਵੱਲੋਂ ਅਧਿਆਪਕ ਜਥੇਬੰਦੀਆਂ ਨਾਲ ਕੀਤੇ ਗਏ ਫੈਸਲੇ ਨੂੰ ਸਿੱਖਿਆ ਸਕੱਤਰ ਵੱਲੋਂ ਹੁਣ ਤੱਕ ਲਾਗੂ ਨਹੀਂ ਕੀਤਾ ਗਿਆ। ਜਿਸ ਦੇ ਰੋਸ ਵਜੋਂ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੱਦੇ ਤੇ ਡੀ ਟੀ ਐਫ਼ ਫਤਹਿਗੜ੍ਹ ਸਾਹਿਬ ਵੱਲੋਂ 17 ਸਤੰਬਰ ਨੂੰ ਸਵੇਰੇ 11 ਵਜੇ ਡੀ ਸੀ ਕੰਪਲੈਕਸ ਫ਼ਤਹਿਗੜ੍ਹ ਸਾਹਿਬ ਵਿਖੇ ਸਿੱਖਿਆ ਸਕੱਤਰ ਦਾ ਪੁਤਲਾ ਫੂਕ ਕੇ ਜਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਫ਼ਤਹਿਗੜ੍ਹ ਸਾਹਿਬ ਦੇ ਸਮੂਹ ਇਨਸਾਫ ਪਸੰਦ ਤੇ ਸੰਘਰਸ਼ੀ ਅਧਿਆਪਕ ਸਾਥੀਆਂ ਅਤੇ ਭਰਾਤਰੀ ਅਧਿਆਪਕ ਜਥੇਬੰਦੀਆਂ ਨੂੰ ਇਸ ਰੋਸ ਪ੍ਰਦਰਸ਼ਨਾਂ ਦਾ ਹਿੱਸਾ ਬਣਦਿਆਂ ਪੰਜਾਬ ਸਰਕਾਰ ਦੇ ਅਧਿਆਪਕ ਅਤੇ ਸਿੱਖਿਆ ਵਿਰੋਧੀ ਫੈਸਲਿਆਂ ਦਾ ਵਿਰੋਧ ਕਰਨ ਵਾਲੇ ਅੰਮ੍ਰਿਤਸਰ ਜਿਲ੍ਹੇ ਦੇ ਜੁਝਾਰੂ ਅਧਿਆਪਕ ਆਗੂਆਂ ਜਰਮਨਜੀਤ ਸਿੰਘ ਛੱਜਲਵੱਡੀ, ਅਸ਼ਵਨੀ ਕੁਮਾਰ ਅਵਸਥੀ, ਮੰਗਲ ਸਿੰਘ ਟਾਂਡਾ ਅਤੇ ਦੋ ਹੋਰਨਾਂ ਆਗੂਆਂ ਦੀ ਬੇਵਜਾ ਕੀਤੀ ਮੁਅੱਤਲੀ ਦੀ ਪੈਡਿੰਗ ਜਾਂਚ ਰੱਦ ਨਾ ਕਰਨ,ਸਾਂਝਾ ਅਧਿਆਪਕ ਮੋਰਚਾ ਦੇ ਕਨਵੀਨਰਾਂ ਸੁਖਵਿੰਦਰ ਸਿੰਘ ਚਾਹਲ ਅਤੇ ਬਲਕਾਰ ਸਿੰਘ ਵਲਟੋਹਾ ਨੂੰ ਪੰਜਾਬ ਸਰਕਾਰ ਤੇ ਉੱਚ ਅਧਿਕਾਰੀਆਂ ਦੀ ਸ਼ਹਿ `ਤੇ ਮੰਦਭਾਵਨਾ ਤਹਿਤ ਜਾਰੀ ਬੇ-ਬੁਨਿਆਦ ਚਾਰਜ਼ਸ਼ੀਟਾਂ ਰੱਦ ਨਾ ਕਰਨ,ਸਾਲ 2018-19 ਦੌਰਾਨ ਟ੍ਰੇਨਿੰਗਾਂ ਦਾ ਜਥੇਬੰਦਕ ਸੱਦੇ `ਤੇ ਬਾਇਕਾਟ ਕਰਨ ਵਾਲੇ ਅਧਿਆਪਕਾਂ ਨੂੰ ਜਾਰੀ ਪੈਡਿੰਗ ਨੋਟਿਸ ਰੱਦ ਨਾ ਕਰਨ,ਅਧਿਆਪਕ ਸੰਘਰਸ਼ਾਂ ਦੌਰਾਨ ਦਰਜ਼ ਪੁਲਿਸ ਕੇਸ ਬਹਾਨੇ ਪੱਖਪਾਤੀ ਢੰਗ ਨਾਲ ਸਿੱਖਿਆ ਵਿਭਾਗ ਵੱਲੋਂ ਰੋਕੇ ਗਏ 8886 ਅਧਿਆਪਕਾਂ ਦੇ ਰੈਗੂਲਰ ਆਰਡਰ ਜਾਰੀ ਨਾ ਕਰਨ, ਅਧਿਆਪਕਾਂ ਦੀ ਤਨਖਾਹ ਕਟੌਤੀ ਦੇ ਫੈਸਲੇ ਨੂੰ ਜਬਰੀ ਲਾਗੂ ਕਰਵਾਉਣ ਲਈ ਵਿਕਟੇਮਾਇਜ਼ ਕੀਤੇ ਅਧਿਆਪਕਾਂ ਨੂੰ ਪਿੱਤਰੀ ਸਟੇਸ਼ਨਾਂ `ਤੇ ਮੁੜ ਹਾਜਰ ਨਾ ਕਰਵਾਉਣ,ਵਿਦਿਆਰਥੀਆਂ ਨੂੰ ਸਰੀਰਕ ਤੇ ਮਾਨਸਿਕ ਰੋਗੀ ਬਣਾ ਰਹੀ ਆਨਲਾਈਨ ਸਿੱਖਿਆ ਨੂੰ ਅਸਲ ਸਕੂਲੀ ਸਿੱਖਿਆ ਦੇ ਜਬਰੀ ਬਦਲ ਵਜੋਂ ਪੇਸ਼ ਕਰਨ ਦੇ ਵਿਰੋਧ ਵਿੱਚ ਵਿਚਾਰ ਰੱਖਣ ਵਾਲੇ ਲੁਧਿਆਣਾ ਜਿਲ੍ਹੇ ਦੇ ਅਧਿਆਪਕ ਦੀ ਧੱਕੇਸ਼ਾਹੀ ਨਾਲ ਕੀਤੀ ਮੁਅੱਤਲੀ ਰੱਦ ਨਾ ਕਰਨ ਦੇ ਵਿਰੋਧ ਵਿੱਚ ਜਿਲ੍ਹਾ ਪੱਧਰ ‘ਤੇ ਸਿੱਖਿਆ ਸਕੱਤਰ ਦਾ ਪੁਤਲਾ ਫੂਕ ਕੇ ਤਿੱਖਾ ਰੋਸ ਜਾਹਿਰ ਕਰਨ ਦਾ ਸੱਦਾ ਦਿੰਦੇ ਹਾਂ।
ਇਸ ਦੇ ਨਾਲ ਹੀ ਸਰਕਾਰੀ ਢਾਂਚੇ ਦੇ ਸਮਾਨੰਤਰ ਗੈਰ ਸੰਵਿਧਾਨਿਕ ਢਾਂਚਾ ਉਸਾਰ ਕੇ ਨਿੱਤ ਦਿਨ ਝੂਠੇ ਤੇ ਡੰਮੀਂ ਅੰਕੜੇ ਇਕੱਠੇ ਕਰਵਾਕੇੇ ਸਿੱਖਿਆ ਦੇ ਜੜ੍ਹੀਂ ਤੇਲ ਦੇਣ, ਓ.ਡੀ.ਐੱਲ. ਦਾ ਮਾਮਲਾ ਨਾ ਹੱਲ ਕਰਨ, ਅਧਿਆਪਕਾਂ ਦੀਆਂ ਤਰੱਕੀਆਂ ਵਿੱਚ ਅੜਿੱਕੇ ਖੜੇ ਕਰਨ, ਬੇਮੌਕਾ ਅਤੇ ਬੇਲੋੜੀਆਂ ਆਨ ਲਾਈਨ ਮੀਟਿੰਗਾਂ ਰਾਹੀਂ ਅਧਿਆਪਕਾਂ ਨੂੰ ਮਾਨਸਿਕ ਤੌਰ ‘ਤੇ ਪਰੇਸ਼ਾਨ ਕਰਨ ਅਤੇ 100% ਆਨਲਾਈਨ ਪ੍ਰੀਖਿਆਵਾਂ ਦਾ ਕੱਚ-ਸੱਚ ਵੀ ਲੋਕਾਂ ਦੀ ਕਚਿਹਰੀ ਵਿੱਚ ਉਜਾਗਰ ਕੀਤਾ ਜਾਵੇਗਾ।
ਇਸ ਮੌਕੇ ਲਖਵਿੰਦਰ ਸਿੰਘ, ਹਰਿੰਦਰਜੀਤ ਸਿੰਘ, ਜਤਿੰਦਰ ਸਿੰਘ, ਅਮਰਿੰਦਰ ਸਿੰਘ, ਅੰਮ੍ਰਿਤਪਾਲ ਸਿੰਘ, ਮਨਿੰਦਰਪਾਲ ਸਿੰਘ, ਰਾਜਵਿੰਦਰ ਸਿੰਘ, ਰਾਜਵਿੰਦਰ ਸਿੰਘ, ਭਗਵੰਤ ਸਿੰਘ, ਅਮਨਦੀਪ ਸਿੰਘ, ਜਗਦੀਸ਼ ਸਿੰਘ ਤੇ ਸੁਖਚੈਨ ਸਿੰਘ ਹਾਜ਼ਰ ਸਨ।
ਡੈਮੋਕ੍ਰੇਟਿਕ ਟੀਚਰਜ਼ ਫਰੰਟ ਫਤਹਿਗੜ੍ਹ ਸਾਹਿਬ
Featured post
PSEB 8TH ,10TH AND 12TH DATESHEET 2025 TODAY : ਇਸ ਦਿਨ ਜਾਰੀ ਹੋਵੇਗੀ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ, 19 ਫਰਵਰੀ ਤੋਂ ਪ੍ਰੀਖਿਆਵਾਂ ਸ਼ੁਰੂ
PSEB 8TH ,10TH AND 12TH DATESHEET 2025 : ਸਿੱਖਿਆ ਬੋਰਡ ਨੇ ਕੀਤਾ ਬੋਰਡ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ, 19 ਫਰਵਰੀ ਤੋਂ ਸ਼ੁਰੂ ਹੋਣਗੀਆਂ ਬੋਰਡ ਪ੍ਰੀਖਿਆਵਾਂ ਪੰ...
ਸਭ ਤੋਂ ਵੱਧ ਪੜੀਆਂ ਪੋਸਟਾਂ
RECENT UPDATES
PSEB SUBJECT WISE SOLUTIONS
- PSEB CLASS 10 ENGLISH ALL SOLUTIONS
- 10+1 PHYSICS IMPORTANT MCQ
- 10+2 PHYSICS IMPORTANT MCQ
- SST 9TH ( MCQ FOR ALL COMPETITION)
- PSEB BOARD EXAM 2024 : EXAMINER HELP DESK
- PSEB 10TH SST MCQ
- PSEB 12TH POLITICAL SCIENCE MCQ
- SCHOLARSHIP LETTERS
- SSA SCHOOL GRANTS 2023-24
- Privacy policy
- PSEB 12TH ENGLISH : LETTERS/THEMES/ CHARACTER SKETCH
ADMISSION HELPLINE 2024-25
- NCERT B.ED 2024-25: 12ਵੀਂ ਤੋਂ ਬਾਅਦ ਬੀਐੱਡ, ਐਮਐਸਸੀ , ਪੋਰਟਲ ਓਪਨ
- PUNJABI UNIVERSITY PATIALA ADMISSION 2024-25: ਵੱਖ ਵੱਖ ਕੋਰਸਾਂ ਲਈ ਦਾਖਲਾ ਸ਼ੁਰੂ
- GNDU ADMISSION 2024-25: APPLY FOR BA/B.SC/ B.ED/ NURSING/ LLB
- ACN JALANDHAR NURSING ADMISSION 2024-24: APPLY NOW
- NURSING ADMISSION 2024/ITI ADMISSION 2024
- GADVASU ADMISSION 2024: ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ ਯੂਨੀਵਰਸਿਟੀ ਵੱਲੋਂ ਦਾਖ਼ਲਾ ਸ਼ਡਿਊਲ
- IIHM CHANDIGARH ADMISSION 2024 - 25 APPLY NOW
- PUNJAB ITEP - B.ED 2024-25 APPLY NOW
- SOE-MERITORIOUS SCHOOL (2024-25) COUNSELING SCHEDULE 2024-25
- ETT ( D.EL.ED) ADMISSION 2024
- D.P.ED ADMISSION 2024
- PUNJAB GOVT COLLEGE ADMISSION 2024