ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਸਮਰਪਿਤ ਵਿੱਦਿਅਕ ਮੁਕਾਬਲੇ ਪੋਸਟਰ ਮੇਕਿੰਗ ਪ੍ਰਤੀਯੋਗਤਾ 14 ਤੋਂ:ਜਿਲ੍ਹਾ ਸਿੱਖਿਆ ਅਫਸਰ

 

ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਸਮਰਪਿਤ ਵਿੱਦਿਅਕ ਮੁਕਾਬਲੇ ਪੋਸਟਰ ਮੇਕਿੰਗ ਪ੍ਰਤੀਯੋਗਤਾ 14 ਤੋਂ

ਫ਼ਿਰੋਜ਼ਪੁਰ 13 ਸਤੰਬਰ
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵੱਲੋਂ  ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਛੇਵੀਂ ਪ੍ਰਤੀਯੋਗਤਾ ਪੋਸਟਰ ਮੇਕਿੰਗ ਕੱਲ੍ਹ 14 ਸਤੰਬਰ ਤੋਂ ਆਰੰਭ ਹੋਵੇਗੀ।
ਰਾਜ ਸਿੱਖਿਆ, ਸਿਖਲਾਈ ਤੇ ਖੋਜ ਪ੍ਰੀਸ਼ਦ ਵੱਲੋਂ ਆਯੋਜਿਤ ਇੰਨ੍ਹਾਂ ਮੁਕਾਬਲਿਆਂ ਦੀਆਂ ਹੁਣ ਤੱਕ ਪੰਜ ਪ੍ਰਤੀਯੋਗਤਾਵਾਂ ਹੋ ਚੁੱਕੀਆਂ ਹਨ, ਜਿੰਨ੍ਹਾਂ ‘ਚ ਵਿੱਚ ਰਾਜ ਭਰ ਦੇ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ ਤੇ ਪ੍ਰਾਇਮਰੀ ਵਰਗ ਦੇ 1.27 ਲੱਖ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲੈ ਕੇ, ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਦੇ ਨਾਲ ਹੀ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੇ ਵੀ ਤਿੰਨੇ ਵਰਗਾਂ ‘ਚ ਹਿੱਸਾ ਲਿਆ। ਇੰਨ੍ਹਾਂ ਮੁਕਾਬਲਿਆਂ ਸਬੰਧੀ  ਜਿਲ੍ਹਾ ਸਿੱਖਿਆ ਅਫਸਰ (ਐ.ਸਿੱ.) ਸ਼੍ਰੀ ਰਾਜੀਵ ਛਾਬੜਾ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਸੁਖਵਿੰਦਰ ਸਿੰਘ, ਜਿਲ੍ਹਾ ਨੋਡਲ ਅਫ਼ਸਰ ਵਿੱਦਿਅਕ ਮੁਕਾਬਲੇ ਰਜਿੰਦਰ ਸਿੰਘ ਰਾਜਾ, ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਦੇ ਜ਼ਿਲ੍ਹਾ ਕੋਆਰਡੀਨੇਟਰ ਮਹਿੰਦਰ ਸਿੰਘ ਸ਼ੈਲੀ, ਮੀਡੀਆ ਕੋਆਰਡੀਨੇਟਰ ਚਰਨਜੀਤ ਸਿੰਘ ਚਾਹਲ, ਸਰਬਜੀਤ ਸਿੰਘ ਭਾਵੜਾ, ਤਲਵਿੰਦਰ ਸਿੰਘ ਖਾਲਸਾ ਨੇ ਦੱਸਿਆ ਕਿ ਪੋਸਟਰ ਮੇਕਿੰਗ ਮੁਕਾਬਲਿਆਂ ‘ਚ ਹਿੱਸਾ ਲੈਣ ਵਾਲੇ ਪ੍ਰਤੀਯੋਗੀ 14 ਤੋਂ 19 ਸਤੰਬਰ ਰਾਤ 12 ਵਜੇ ਤੱਕ ਆਪਣੇ ਪੋਸਟਰਾਂ ਦੀਆਂ ਤਸਵੀਰਾਂ ਸ਼ੋਸ਼ਲ ਮੀਡੀਆ ਦੇ ਵੱਖ-ਵੱਖ ਮਾਧਿਅਮਾਂ ‘ਤੇ ਅਪਲੋਡ (ਪਬਲਿਕ ਲਈ) ਕਰ ਸਕਦੇ ਹਨ।
ਪ੍ਰਤੀਯੋਗੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਜੀਵਨੀ ਤੇ ਫਲਸਫੇ ਨਾਲ ਸਬੰਧਤ ਪੋਸਟਰ ਬਣਾਉਣਗੇ। 20 ਸਤੰਬਰ ਨੂੰ ਵੱਖ-ਵੱਖ ਸਕੂਲਾਂ ਦੇ ਪਹਿਲੇ ਸਥਾਨ ‘ਤੇ ਰਹਿਣ ਵਾਲੇ ਪ੍ਰਤੀਯੋਗੀਆਂ ਦੀਆਂ ਤਸਵੀਰਾਂ/ਵੀਡੀਓਜ਼ ਦੇ ਲਿੰਕ ਅਤੇ ਬਾਕੀ ਪ੍ਰਤੀਯੋਗੀਆਂ ਦੇ ਵੇਰਵੇ ਸਬੰਧਤ ਸਕੂਲ ਮੁਖੀ ਤੇ ਅਧਿਆਪਕ ਵਿਭਾਗ ਦੀ ਤਕਨੀਕੀ ਟੀਮ ਵੱਲੋਂ ਦਿੱਤੇ ਗਏ ਗੂਗਲ ਫਾਰਮ ‘ਚ ਭਰਨਗੇ। ਇਸ ਤੋਂ ਅੱਗੇ ਬਲਾਕ, ਜਿਲ੍ਹਾ ਤੇ ਰਾਜ ਪੱਧਰੀ ਦੇ ਨਤੀਜਿਆਂ ਦੀ ਪ੍ਰਕਿਰਿਆ ਆਰੰਭ ਹੋਵੇਗੀ।

Featured post

Punjab Board Class 8th, 10th, and 12th Guess Paper 2025: Your Key to Exam Success!

PUNJAB BOARD GUESS PAPER 2025 Punjab Board Class 8th, 10th, and 12th Guess Paper 2025: Your Key to Exam Success! The ...

RECENT UPDATES

Trends