ਡੀ ਟੀ ਐਫ਼ ਨੇ ਸਿੱਖਿਆ ਸਕੱਤਰ ਖ਼ਿਲਾਫ਼ 17 ਸਤੰਬਰ ਨੂੰ ਜ਼ਿਲ੍ਹਾ ਪੱਧਰ ਤੇ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕਰਨ ਦਾ ਦਿੱਤਾ ਸੱਦਾ

ਡੀ ਟੀ ਐਫ਼ ਨੇ ਸਿੱਖਿਆ  ਸਕੱਤਰ ਖ਼ਿਲਾਫ਼ 17 ਸਤੰਬਰ ਨੂੰ ਜ਼ਿਲ੍ਹਾ ਪੱਧਰ ਤੇ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕਰਨ ਦਾ ਦਿੱਤਾ ਸੱਦਾ

ਫ਼ਤਹਿਗੜ੍ਹ ਸਾਹਿਬ (  )ਡੀ ਟੀ ਐਫ਼ ਸੂਬਾ ਪ੍ਰਧਾਨ ਦਵਿੰਦਰ ਸਿੰਘ ਪੂਨੀਆ ਤੇ ਜ਼ਿਲ੍ਹਾ ਜਨਰਲ ਸਕੱਤਰ ਜੋਸ਼ੀਲ ਤਿਵਾੜੀ ਨੇ ਦੱਸਿਆ ਕਿ ਅਧਿਆਪਕ ਸੰਘਰਸ਼ਾਂ ਦੌਰਾਨ ਹੋਈਆਂ ਸਾਰੀਆਂ ਵਿਕਟੇਮਾਈਜੇਸ਼ਨਾਂ ਰੱਦ ਕਰਨ ਸਬੰਧੀ 05-03-2019 ਨੂੰ ਚਾਰ ਮੰਤਰੀਆਂ ਦੀ ਸਬ ਕਮੇਟੀ ਵੱਲੋਂ ਅਧਿਆਪਕ ਜਥੇਬੰਦੀਆਂ ਨਾਲ ਕੀਤੇ ਗਏ ਫੈਸਲੇ ਨੂੰ ਸਿੱਖਿਆ ਸਕੱਤਰ ਵੱਲੋਂ ਹੁਣ ਤੱਕ ਲਾਗੂ ਨਹੀਂ ਕੀਤਾ ਗਿਆ। ਜਿਸ ਦੇ ਰੋਸ ਵਜੋਂ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੱਦੇ ਤੇ ਡੀ ਟੀ ਐਫ਼ ਫਤਹਿਗੜ੍ਹ ਸਾਹਿਬ ਵੱਲੋਂ 17 ਸਤੰਬਰ ਨੂੰ ਸਵੇਰੇ 11 ਵਜੇ ਡੀ ਸੀ ਕੰਪਲੈਕਸ ਫ਼ਤਹਿਗੜ੍ਹ ਸਾਹਿਬ ਵਿਖੇ ਸਿੱਖਿਆ ਸਕੱਤਰ ਦਾ ਪੁਤਲਾ ਫੂਕ ਕੇ ਜਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਫ਼ਤਹਿਗੜ੍ਹ ਸਾਹਿਬ ਦੇ ਸਮੂਹ ਇਨਸਾਫ ਪਸੰਦ ਤੇ ਸੰਘਰਸ਼ੀ ਅਧਿਆਪਕ ਸਾਥੀਆਂ ਅਤੇ ਭਰਾਤਰੀ ਅਧਿਆਪਕ ਜਥੇਬੰਦੀਆਂ ਨੂੰ ਇਸ ਰੋਸ ਪ੍ਰਦਰਸ਼ਨਾਂ ਦਾ ਹਿੱਸਾ ਬਣਦਿਆਂ ਪੰਜਾਬ ਸਰਕਾਰ ਦੇ ਅਧਿਆਪਕ ਅਤੇ ਸਿੱਖਿਆ ਵਿਰੋਧੀ ਫੈਸਲਿਆਂ ਦਾ ਵਿਰੋਧ ਕਰਨ ਵਾਲੇ ਅੰਮ੍ਰਿਤਸਰ ਜਿਲ੍ਹੇ ਦੇ ਜੁਝਾਰੂ ਅਧਿਆਪਕ ਆਗੂਆਂ ਜਰਮਨਜੀਤ ਸਿੰਘ ਛੱਜਲਵੱਡੀ, ਅਸ਼ਵਨੀ ਕੁਮਾਰ ਅਵਸਥੀ, ਮੰਗਲ ਸਿੰਘ ਟਾਂਡਾ ਅਤੇ ਦੋ ਹੋਰਨਾਂ ਆਗੂਆਂ ਦੀ ਬੇਵਜਾ ਕੀਤੀ ਮੁਅੱਤਲੀ ਦੀ ਪੈਡਿੰਗ ਜਾਂਚ ਰੱਦ ਨਾ ਕਰਨ,ਸਾਂਝਾ ਅਧਿਆਪਕ ਮੋਰਚਾ ਦੇ ਕਨਵੀਨਰਾਂ ਸੁਖਵਿੰਦਰ ਸਿੰਘ ਚਾਹਲ ਅਤੇ ਬਲਕਾਰ ਸਿੰਘ ਵਲਟੋਹਾ ਨੂੰ ਪੰਜਾਬ ਸਰਕਾਰ ਤੇ ਉੱਚ ਅਧਿਕਾਰੀਆਂ ਦੀ ਸ਼ਹਿ `ਤੇ ਮੰਦਭਾਵਨਾ ਤਹਿਤ ਜਾਰੀ ਬੇ-ਬੁਨਿਆਦ ਚਾਰਜ਼ਸ਼ੀਟਾਂ ਰੱਦ ਨਾ ਕਰਨ,ਸਾਲ 2018-19 ਦੌਰਾਨ ਟ੍ਰੇਨਿੰਗਾਂ ਦਾ ਜਥੇਬੰਦਕ ਸੱਦੇ `ਤੇ ਬਾਇਕਾਟ ਕਰਨ ਵਾਲੇ ਅਧਿਆਪਕਾਂ ਨੂੰ ਜਾਰੀ ਪੈਡਿੰਗ ਨੋਟਿਸ ਰੱਦ ਨਾ ਕਰਨ,ਅਧਿਆਪਕ ਸੰਘਰਸ਼ਾਂ ਦੌਰਾਨ ਦਰਜ਼ ਪੁਲਿਸ ਕੇਸ ਬਹਾਨੇ ਪੱਖਪਾਤੀ ਢੰਗ ਨਾਲ ਸਿੱਖਿਆ ਵਿਭਾਗ ਵੱਲੋਂ ਰੋਕੇ ਗਏ 8886 ਅਧਿਆਪਕਾਂ ਦੇ ਰੈਗੂਲਰ ਆਰਡਰ ਜਾਰੀ ਨਾ ਕਰਨ, ਅਧਿਆਪਕਾਂ ਦੀ ਤਨਖਾਹ ਕਟੌਤੀ ਦੇ ਫੈਸਲੇ ਨੂੰ ਜਬਰੀ ਲਾਗੂ ਕਰਵਾਉਣ ਲਈ ਵਿਕਟੇਮਾਇਜ਼ ਕੀਤੇ ਅਧਿਆਪਕਾਂ ਨੂੰ ਪਿੱਤਰੀ ਸਟੇਸ਼ਨਾਂ `ਤੇ ਮੁੜ ਹਾਜਰ ਨਾ ਕਰਵਾਉਣ,ਵਿਦਿਆਰਥੀਆਂ ਨੂੰ ਸਰੀਰਕ ਤੇ ਮਾਨਸਿਕ ਰੋਗੀ ਬਣਾ ਰਹੀ ਆਨਲਾਈਨ ਸਿੱਖਿਆ ਨੂੰ ਅਸਲ ਸਕੂਲੀ ਸਿੱਖਿਆ ਦੇ ਜਬਰੀ ਬਦਲ ਵਜੋਂ ਪੇਸ਼ ਕਰਨ ਦੇ ਵਿਰੋਧ ਵਿੱਚ ਵਿਚਾਰ ਰੱਖਣ ਵਾਲੇ ਲੁਧਿਆਣਾ ਜਿਲ੍ਹੇ ਦੇ ਅਧਿਆਪਕ ਦੀ ਧੱਕੇਸ਼ਾਹੀ ਨਾਲ ਕੀਤੀ ਮੁਅੱਤਲੀ ਰੱਦ ਨਾ ਕਰਨ ਦੇ ਵਿਰੋਧ ਵਿੱਚ ਜਿਲ੍ਹਾ ਪੱਧਰ ‘ਤੇ ਸਿੱਖਿਆ ਸਕੱਤਰ ਦਾ ਪੁਤਲਾ ਫੂਕ ਕੇ ਤਿੱਖਾ ਰੋਸ ਜਾਹਿਰ ਕਰਨ ਦਾ ਸੱਦਾ ਦਿੰਦੇ ਹਾਂ।

ਇਸ ਦੇ ਨਾਲ ਹੀ ਸਰਕਾਰੀ ਢਾਂਚੇ ਦੇ ਸਮਾਨੰਤਰ ਗੈਰ ਸੰਵਿਧਾਨਿਕ ਢਾਂਚਾ ਉਸਾਰ ਕੇ ਨਿੱਤ ਦਿਨ ਝੂਠੇ ਤੇ ਡੰਮੀਂ ਅੰਕੜੇ ਇਕੱਠੇ ਕਰਵਾਕੇੇ ਸਿੱਖਿਆ ਦੇ ਜੜ੍ਹੀਂ ਤੇਲ ਦੇਣ, ਓ.ਡੀ.ਐੱਲ. ਦਾ ਮਾਮਲਾ ਨਾ ਹੱਲ ਕਰਨ, ਅਧਿਆਪਕਾਂ ਦੀਆਂ ਤਰੱਕੀਆਂ ਵਿੱਚ ਅੜਿੱਕੇ ਖੜੇ ਕਰਨ, ਬੇਮੌਕਾ ਅਤੇ ਬੇਲੋੜੀਆਂ ਆਨ ਲਾਈਨ ਮੀਟਿੰਗਾਂ ਰਾਹੀਂ ਅਧਿਆਪਕਾਂ ਨੂੰ ਮਾਨਸਿਕ ਤੌਰ ‘ਤੇ ਪਰੇਸ਼ਾਨ ਕਰਨ ਅਤੇ 100% ਆਨਲਾਈਨ ਪ੍ਰੀਖਿਆਵਾਂ ਦਾ ਕੱਚ-ਸੱਚ ਵੀ ਲੋਕਾਂ ਦੀ ਕਚਿਹਰੀ ਵਿੱਚ ਉਜਾਗਰ ਕੀਤਾ ਜਾਵੇਗਾ।

ਇਸ ਮੌਕੇ ਲਖਵਿੰਦਰ ਸਿੰਘ, ਹਰਿੰਦਰਜੀਤ ਸਿੰਘ, ਜਤਿੰਦਰ ਸਿੰਘ, ਅਮਰਿੰਦਰ ਸਿੰਘ, ਅੰਮ੍ਰਿਤਪਾਲ ਸਿੰਘ, ਮਨਿੰਦਰਪਾਲ ਸਿੰਘ, ਰਾਜਵਿੰਦਰ ਸਿੰਘ, ਰਾਜਵਿੰਦਰ ਸਿੰਘ, ਭਗਵੰਤ ਸਿੰਘ, ਅਮਨਦੀਪ ਸਿੰਘ, ਜਗਦੀਸ਼ ਸਿੰਘ ਤੇ ਸੁਖਚੈਨ ਸਿੰਘ ਹਾਜ਼ਰ ਸਨ।

ਡੈਮੋਕ੍ਰੇਟਿਕ ਟੀਚਰਜ਼ ਫਰੰਟ ਫਤਹਿਗੜ੍ਹ ਸਾਹਿਬ

💐🌿Follow us for latest updates 👇👇👇

Featured post

Pay Anomaly: ਸਿੱਖਿਆ ਵਿਭਾਗ ਅਧਿਆਪਕਾਂ ਦੇ ਪੇਅ ਅਨਾਮਲੀ ਦੇ ਕੇਸਾਂ ਨੂੰ ਹੱਲ ਕਰਨ ਸਬੰਧੀ ਗਾਈਡਲਾਈਨਜ਼ ਜਾਰੀ

News Report: Punjab Education Department Order Punjab Education Department Directs DEOs to Immediately Resolve ETT Pay Anomaly ...

RECENT UPDATES

Trends