ਸਿੱਖਿਆ ਅਧਿਕਾਰੀਆਂ ਵੱਲੋਂ ਪੰਜਾਬ ਅਚੀਵਮੈਂਟ ਸਰਵੇ ਲਈ ਬਣਾਈ ਵਿਉਂਤਬੰਦੀ

ਸਿੱਖਿਆ ਅਧਿਕਾਰੀਆਂ ਵੱਲੋਂ ਪੰਜਾਬ ਅਚੀਵਮੈਂਟ ਸਰਵੇ ਲਈ ਬਣਾਈ ਵਿਉਂਤਬੰਦੀ

ਸਕੂਲ ਮੁੱਖੀਆਂ ਨਾਲ ਵੀਡੀਓ ਕਾਨਫਰੰਸ ਕਰਕੇ ਪੜ੍ਹਾਅਵਾਰ ਮੀਟਿੰਗ ਕੀਤੀ
ਫਿਰੋਜ਼ਪੁਰ  11 ਸਤੰਬਰ   

ਕੋਵਿਡ 19 ਕਰੋਨਾ ਨੇ ਜਿੱਥੇ ਸਾਰੇ ਵਿਸ਼ਵ ਨੂੰ ਪ੍ਰਭਾਵਿਤ ਕੀਤਾ ਹੈ , ਉੱਥੇ ਸਕੂਲ ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਦੀ ਅਗਵਾਈ ਵਿੱਚ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਆਨ-ਲਾਈਨ ਸਿੱਖਿਆ ਦੇਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਬੱਚਿਆਂ ਨੂੰ ਗੁਣਾਤਮਕ ਸਿੱਖਿਆ ਦੇਣ ਲਈ ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ ਬਾਰ੍ਹਵੀਂ ਤੱਕ ਦੇ ਬੱਚਿਆਂ ਦਾ ਪੰਜਾਬ ਅਚੀਵਮੈਂਟ ਸਰਵੇ ਕਰਵਾਇਆ ਜਾ ਰਿਹਾ ਹੈ।ਇਸ ਦਾ ਪਹਿਲਾ ਮੋੜ ਟੈਸਟ 21 ਸਤੰਬਰ 2020 ਤੋਂ ਸ਼ੁਰੂ ਹੋਣ ਜਾ ਰਿਹਾ ਹੈ । ਜਿਸ ਲਈ ਸਿੱਖਿਆ ਅਧਿਕਾਰੀਆਂ ਤੇ ਅਧਿਆਪਕਾਂ ਵੱਲੋਂ ਬੱਚਿਆਂ ਦੀ ਸੌ ਫੀਸਦੀ ਸ਼ਮੂਲੀਅਤ ਲਈ ਕਮਰ ਕੱਸ ਲਈ ਹੈ। ਇਸ ਦੇ ਚੱਲਦਿਆਂ ਸਿੱਖਿਆ ਅਧਿਕਾਰੀਆਂ ਵੱਲੋਂ ਸਕੂਲ ਮੁੱਖੀਆਂ ਨਾਲ ਲਗਾਤਾਰ ਦੋ ਮੀਟਿੰਗਾਂ ਕਰਕੇ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਦੌਰਾਨ ਸਮੂਹ ਪਿ੍ੰਸੀਪਲ  ਅਤੇ ਹੈੱਡ ਟੀਚਰ  ਨਾਲ  ਨਾਲ ਵੀਡੀਓ ਕਾਨਫਰੰਸ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ ਸਿੱ) ਕੁਲਵਿੰਦਰ ਕੌਰ ਜੀ ਨੇ ਕਿਹਾ ਕਿ ਪੰਜਾਬ ਅਚੀਵਮੈਂਟ ਸਰਵੇ ਵਿੱਚ ਬੱਚਿਆਂ ਦੀ ਸੌ ਫੀਸਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇ। ਉਨ੍ਹਾਂ ਦੱਸਿਆ ਕਿ ਪੰਜਾਬ ਅਚੀਵਮੈਂਟ ਸਰਵੇ ਨਾਲ ਬੱਚੇ ਦਾ ਸਰਵਪੱਖੀ ਵਿਕਾਸ ਹੋਵੇਗਾ , ਜਿਸ ਨਾਲ ਬੱਚਿਆ ਨੂੰ ਸਲਾਨਾ ਪੇਪਰ ਦੀ ਤਿਆਰੀ ਕਰਨ ਵਿੱਚ ਮਦਦ ਮਿਲੇਗੀ। ਇਸ ਦੌਰਾਨ ਉਨ੍ਹਾਂ ਸਕਾਲਰਸ਼ਿਪ , ਸਮਾਰਟ ਸਕੂਲ ਤੇ ਕਿਤਾਬਾਂ ਸੰਬੰਧੀ ਵੇਰਵੇ ਪੋਰਟਲ ਤੇ ਅਪਡੇਟ ਕਰਨ ਲਈ ਕਿਹਾ।
c ਇਸ ਮੌਕੇ ਜਾਣਕਾਰੀ ਦਿੰਦਿਆ ਜ਼ਿਲ੍ਹਾ ਸਿੱਖਿਆ ਅਫ਼ਸਰ (ਐ ਸਿ) ਰਾਜੀਵ ਛਾਬੜਾ ਜੀ  ਨੇ ਦੱਸਿਆ ਕਿ ਉਨ੍ਹਾਂ ਵੱਲੋਂ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ , ਸਕੂਲ ਮੁੱਖੀਆਂ ਤੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਨਾਲ ਲਗਾਤਾਰ ਜ਼ੂਮ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਸੌ ਫੀਸਦੀ ਬੱਚੇ ਇਸ ਸਰਵੇ ਵਿੱਚ ਹਿੱਸਾ ਲੈਣ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਅਧਿਆਪਕਾਂ ਦਾ ਰਿਸੋਰਸ ਗਰੁੱਪ ਬਣਾਇਆ ਹੈ ਜੋ ਕਿ ਲਗਾਤਾਰ ਵਧੀਆਂ , ਆਕਰਸ਼ਕ ਤੇ ਗਿਆਨ ਭਰਪੂਰ ਵੀਡੀਓ ਬਣਾ ਕੇ ਸਕੂਲ ਮੁੱਖੀਆ ਨੂੰ ਭੇਜਦੇ ਹਨ ਜੋ ਕਿ ਬੱਚਿਆ ਲਈ ਕਾਰਗਾਰ ਸਾਬਤ ਹੋ ਰਹੀਆਂ ਹਨ। ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ ਸਿ)ਸੁਖਵਿੰਦਰ ਸਿੰਘ  ਨੇ ਦੱਸਿਆ ਕਿ ਬਲਾਕਾਂ ਅਤੇ ਸੈਂਟਰਾਂ ਦੇ ਬੱਡੀ ਗਰੁੱਪ ਬਣਾਏ ਗਏ ਹਨ ਇਸ ਦੇ ਨਾਲ ਨਾਲ ਫਿਰੋਜ਼ਪੁਰ  ਦੇ ਅਧਿਆਪਕਾਂ ਦੇ ਤਿਆਰ ਕੀਤੇ ਪਾਠ ਡੀ.ਡੀ. ਪੰਜਾਬੀ ਤੇ ਵੀ ਪ੍ਰਸਾਰਿਤ ਹੋ ਰਹੇ ਹਨ। ਉਨ੍ਹਾਂ ਅਧਿਆਪਕਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਮਿਹਨਤ ਤੇ ਲਗਨ ਨਾਲ ਕੰਮ ਕਰਨ ਤਾਂ ਜੋ ਜ਼ਿਲ੍ਹਾ ਫ਼ਿਰੋਜ਼ਪੁਰ ਨੂੰ ਪੰਜਾਬ ਵਿੱਚੋਂ ਅੱਵਲ ਬਣਾਇਆ ਜਾ ਸਕੇ। ਇਸ ਮੌਕੇ ਡਿਪਟੀ ਡੀ.ਈ.ਓ.(ਸੈ ਸਿ) ਕੋਮਲ ਅਰੋੜਾ , ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਕੋਆਰਡੀਨੇਟਰ ਮਹਿੰਦਰ ਸ਼ੈਲੀ , ਡੀ.ਐਮ. ਉਮੇਸ਼ ਕੁਮਾਰ , ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਦੀਪਕ ਸ਼ਰਮਾ ਤੇ ਚਰਨਜੀਤ ਸਿੰਘ ਚਹਿਲ  ਹਾਜ਼ਰ ਸਨ।

Featured post

PSEB 8th Result 2024 BREAKING NEWS: 8 ਵੀਂ ਜਮਾਤ ਦਾ ਨਤੀਜਾ ਇਸ ਦਿਨ

PSEB 8th Result 2024 : DIRECT LINK Punjab Board Class 8th result 2024  :  ਸਮੂਹ ਸਕੂਲ ਮੁੱਖੀਆਂ ਨੂੰ ਸੂਚਿਤ ਕੀਤਾ ਗਿਆ ਹੈ ਕਿ ਅੱਠਵੀਂ ਦੇ ਪ੍ਰੀਖਿਆਰਥੀਆਂ...

RECENT UPDATES

Trends