Saturday, 19 December 2020

ਜੀ ਟੀ ਯੂ ਵਲੋਂ ਪ੍ਰੀ ਪ੍ਰਾਇਮਰੀ ਦੀਆਂ 8393 ਪੋਸਟਾਂ ਲਈ ਅਪਲਾਈ ਕਰਨ ਦੀ ਅੰਤਿਮ ਮਿਤੀ ਵਿੱਚ ਵਾਧਾ ਕਰਨ ਦੀ ਮੰਗ

 *ਜੀ ਟੀ ਯੂ ਵਲੋਂ ਪ੍ਰੀ ਪ੍ਰਾਇਮਰੀ ਦੀਆਂ 8393 ਪੋਸਟਾਂ ਲਈ ਅਪਲਾਈ ਕਰਨ ਦੀ ਅੰਤਿਮ ਮਿਤੀ ਵਿੱਚ ਵਾਧਾ ਕਰਨ ਦੀ ਮੰਗ*
ਫ਼ਾਜ਼ਿਲਕਾ ( ): ਪ੍ਰੀ ਪ੍ਰਾਇਮਰੀ ਦੀ 8393 ਪੋਸਟਾਂ ਸਬੰਧੀ ਜਾਰੀ ਕੀਤੇ ਇਸ਼ਤਿਹਾਰ ਲਈ ਅਪਲਾਈ ਕਰਨ ਦੀ 21 ਦਸੰਬਰ ਨੂੰ ਸਮਾਪਤ ਹੋ ਰਹੀ ਅੰਤਿਮ ਮਿਤੀ ਸਬੰਧੀ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੀ ਆਨ ਲਾਇਨ ਮੀਟਿੰਗ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਦੌੜਕਾ ਅਤੇ ਜਿਲ੍ਹਾ ਪ੍ਰਧਾਨ ਭਗਵੰਤ ਭਠੇਜਾ, ਜਨਰਲ ਸਕੱਤਰ ਨਿਸ਼ਾਂਤ ਅਗਰਵਾਲ ਨੇ ਦੱਸਿਆਂ ਕਿ ਜਥੇਬੰਦੀ ਮੰਗ ਕਰਦੀ ਹੈ ਕਿ 8393 ਪ੍ਰੀ ਪ੍ਰਾਇਮਰੀ ਅਧਿਆਪਕਾਂ ਦੀਆਂ ਅਸਾਮੀਆਂ ਲਈ ਅਪਲਾਈ ਕਰਨ ਦੀ ਅੰਤਿਮ ਮਿਤੀ ਵਿਚ ਵਾਧਾ ਕੀਤਾ ਜਾਵੇ ਕਿਉਂਕਿ ਐਨ.ਟੀ.ਟੀ ਦਾ ਕੋਰਸ ਕਰ ਰਹੇ ਸਿੱਖਿਆ ਪ੍ਰੋਵਾਈਡਰ, ਈ ਜੀ ਐਸ, ਐਸ ਟੀ ਆਰ ਅਧਿਆਪਕਾਂ ਦੇ ਨਤੀਜੇ ਦੀ ਘੋਸ਼ਣਾ ਯੂਨੀਵਰਸਿਟੀ ਵਲੋਂ ਨਹੀਂ ਕੀਤੀ ਗਈ। ਨਾਲ ਹੀ ਮੰਗ ਕੀਤੀ ਗਈ ਕਿ ਅਪਲਾਈ ਕਰਨ ਵਾਲੇ ਉਮੀਦਵਾਰਾਂ ਦਾ ਐਨ ਟੀ ਟੀ ਦਾ ਡਿਪਲੋਮਾ ਯੂਜੀਸੀ ਤੋਂ ਮਾਨਤਾ ਪ੍ਰਾਪਤ ਕਿਸੇ ਯੂਨੀਵਰਸਿਟੀ ਤੋਂ ਜਾਂ ਕਿਸੇ ਰਾਜ ਬੋਰਡ ਤੋਂ ਕੀਤਾ ਹੋਣਾ ਲਾਜਮੀ ਕੀਤਾ ਜਾਵੇ ਅਤੇ ਅਪਲਾਈ ਕਰਨ ਵਾਲੇ ਉਮੀਦਵਾਰਾਂ ਵਿੱਚੋਂ ਜਿਹਨਾਂ ਉਮੀਦਵਾਰਾਂ ਨੇ ਸਿੱਖਿਆ ਵਿਭਾਗ ਵਿੱਚ ਘੱਟੋ ਘੱਟ ਤਿੰਨ ਸਾਲ ਲਗਾਏ ਹੋਣ ਉਨ੍ਹਾਂ ਨੂੰ ਇਨ੍ਹਾਂ ਪੋਸਟਾਂ ਤੇ ਪਹਿਲ ਦਿੱਤੀ ਜਾਵੇ ਜੀ।

RECENT UPDATES

Today's Highlight