ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਨੂੰ ਵਧ-ਚੜ੍ਹ ਕੇ ਉਤਸ਼ਾਹ ਨਾਲ ਕੰਮ ਕਰਨ ਲਈ ਕੀਤਾ ਪ੍ਰੇਰਿਤ

 ਸਿੱਖਿਆ ਵਿਭਾਗ ਵੱਲੋਂ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ(ਐ.ਸਿੱ.), ਉਪ-ਜਿਲ੍ਹਾ ਸਿੱਖਿਆ ਅਫ਼ਸਰਾਂ (ਐ.ਸਿੱ.) ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਦੀ ਦੋ ਰੋਜ਼ਾ ਰੀਵਿਊ ਮੀਟਿੰਗ-ਕਮ-ਵਰਕਸ਼ਾਪ ਕਰਵਾਈ ਗਈ

 ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਅਫ਼ਸਰਾਂ ਨੂੰ ਵਧ-ਚੜ੍ਹ ਕੇ ਉਤਸ਼ਾਹ ਨਾਲ ਕੰਮ ਕਰਨ ਲਈ ਕੀਤਾ ਪ੍ਰੇਰਿਤ


ਐੱਸ.ਏ.ਐੱਸ. ਨਗਰ 20 ਫ਼ਰਵਰੀ (  ਪ੍ਰਮੋਦ ਭਾਰਤੀ  ) ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਯੋਗ ਅਗਵਾਈ ਅਧੀਨ ਸਕੂਲ ਸਿੱਖਿਆ ਦੇ ਵਿਕਾਸ ਲਈ ਨਿਰੰਤਰ ਯਤਨਸ਼ੀਲ ਹੈ।  ਸਕੂਲ ਸਿੱਖਿਆ ਦੀ ਗੁਣਾਤਮਕਤਾ ਵਿੱਚ ਵਿੱਚ ਵਾਧਾ ਕਰਨ ਲਈ ਅਤੇ ਮਿਸ਼ਨ ਸ਼ਤ-ਪ੍ਰਤੀਸ਼ਤ ਦੀ ਪ੍ਰਾਪਤੀ ਲਈ ਸਿੱਖਿਆ ਵਿਭਾਗ ਵੱਲੋਂ ਸਹਿਕਾਰੀ ਪ੍ਰਬੰਧਨ ਸੰਸਥਾਨ ਸੈਕਟਰ-32 ਚੰਡੀਗੜ੍ਹ ਵਿਖੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਐ.ਸਿੱ.), ਉਪ-ਜਿਲ੍ਹਾ ਸਿੱਖਿਆ ਅਫ਼ਸਰਾਂ (ਐ.ਸਿੱ.) ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਦੀ ਦੋ ਰੋਜ਼ਾ ਰੀਵਿਊ ਮੀਟਿੰਗ-ਕਮ-ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। 



 ਇਸ ਸਿਖਲਾਈ ਵਰਕਸ਼ਾਪ ਵਿੱਚ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ, ਉਪ-ਜਿਲ੍ਹਾ ਸਿੱਖਿਆ ਅਫ਼ਸਰਾਂ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਨੂੰ ਸੰਬੋਧਨ ਕਰਦਿਆਂ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਕਿਹਾ ਕਿ ਸਮੂਹ ਪ੍ਰਾਇਮਰੀ ਸਕੂਲਾਂ ਅੰਦਰ ਗੁਣਾਤਮਕ ਸਿੱਖਿਆ ਸੁਧਾਰ ਦੇ ਉਦੇਸ਼ ਨਾਲ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ, ਪ੍ਰੀ-ਪ੍ਰਾਇਮਰੀ ਸਿੱਖਿਆ, ਮਿਸ਼ਨ ਸ਼ਤ-ਪ੍ਰਤੀਸ਼ਤ, ਪੰਜਾਬ ਐਜੂਕੇਅਰ ਐਪ, ਦਾਖ਼ਲਾ ਮੁਹਿੰਮ ਅਤੇ ਸਮਾਰਟ ਸਕੂਲਾਂ ਆਦਿ ਦੇ ਪ੍ਰਾਜੈਕਟਾਂ ਤੇ ਬਹੁਤ ਉਤਸ਼ਾਹ ਅਤੇ ਤਨਦੇਹੀ ਨਾਲ ਕੰਮ ਕੀਤਾ ਜਾ ਰਿਹਾ ਹੈ। ਉਹਨਾਂ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਸਕੂਲ ਸਿੱਖਿਆ ਵਿਭਾਗ ਦੀਆਂ ਪ੍ਰਾਪਤੀਆਂ ਨੂੰ ਸਮਾਜ ਨਾਲ ਸਾਂਝਾ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਸਾਰੇ ਸਰਕਾਰੀ ਸਕੂਲ ਸਮਾਰਟ ਤਾਂ ਬਣੇ ਹੀ ਹਨ ਬਲਕਿ ਸਰਕਾਰੀ ਸਕੂਲਾਂ ਦੀ ਸਿੱਖਿਆ ਦੀ ਗੁਣਾਤਮਕਤਾ ਵਿੱਚ ਵੀ ਜ਼ਿਕਰਯੋਗ ਵਾਧਾ ਹੋਇਆ ਹੈ।

  ਇਸ ਸਿਖਲਾਈ ਵਰਕਸ਼ਾਪ ਵਿੱਚ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ,ਉਪ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਨਾਲ ਸਿੱਖਿਆ ਵਿਭਾਗ ਦੀਆਂ ਪ੍ਰਾਪਤੀਆਂ ਅਤੇ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿੱਚ ਚਲਾਈਆਂ ਜਾ ਰਹੀਆਂ ਵੱਖ-ਵੱਖ ਮੁਹਿੰਮਾਂ ਜਿਵੇਂ ਪ੍ਰੀ-ਪ੍ਰਾਇਮਰੀ ਸਿੱਖਿਆ, ਪ੍ਰਾਇਮਰੀ ਸਿੱਖਿਆ, ਦਾਖ਼ਲਾ ਮੁਹਿੰਮ, ਮਿਸ਼ਨ ਸ਼ਤ-ਪ੍ਰਤੀਸ਼ਤ, ਈ-ਮੈਗਜੀਨ, ਸਵਾਗਤ ਜ਼ਿੰਦਗੀ ਵਿਸ਼ੇ, ਪੰਜਾਬ ਐਜੂਕੇਅਰ ਐਪ ਦੀ ਵਰਤੋਂ, ਅਧਿਆਪਕਾਂ ਦੀ ਸਿਖਲਾਈ, ਬਾਲ ਪ੍ਰਤਿਭਾ ਮੇਲਿਆਂ ਦਾ ਆਯੋਜਨ, ਅੱਖਰਕਾਰੀ ਮੁਹਿੰਮ, ਈ-ਕੰਟੈਂਟ ਦੀ ਵਰਤੋਂ, ਸਮਾਰਟ ਬਾਲਾ ਵਰਕ, ਸਮਾਰਟ ਕਲਾਸਰੂਮ, ਪੰਜਾਬੀ ਮਾਧਿਅਮ ਦੇ ਨਾਲ-ਨਾਲ ਅੰਗਰੇਜ਼ੀ ਮਾਧਿਅਮ, ਵਿਭਾਗ ਵੱਲੋਂ ਭੇਜੀ ਜਾ ਰਹੀਆਂ ਰੋਜ਼ਾਨਾ ਸਲਾਈਡਾਂ, ਐੱਲ.ਈ.ਡੀ ਅਤੇ ਪ੍ਰੋਜੈਕਟਰਾਂ ਦੀ ਵਰਤੋਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ।  

 ਇਸ ਮੌਕੇ ਸੰਬੋਧਨ ਕਰਦਿਆਂ ਲਲਿਤ ਕਿਸ਼ੋਰ ਘਈ ਡਾਇਰੈਕਟਰ ਸਿੱਖਿਆ ਵਿਭਾਗ (ਐ.ਸਿੱ.) ਨੇ ਸੰਬੋਧਨ ਕਰਦਿਆਂ   ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਨੂੰ ਸਮੂਹ ਸਰਕਾਰੀ ਸਕੂਲਾਂ ਵਿੱਚ ਸਮਾਰਟ ਸਕੂਲ ਮੁਹਿੰਮ ਤਹਿਤ ਰਹਿੰਦੇ ਕਾਰਜਾਂ ਨੂੰ ਸਮੇਂ ਸਿਰ ਜਲਦੀ ਮੁਕੰਮਲ ਕਰਵਾਉਣ ਅਤੇ ਵਿਭਾਗ ਵੱਲੋਂ ਭੇਜੀਆਂ ਜਾ ਰਹੀਆਂ ਗ੍ਰਾਂਟਾਂ ਦੀ ਸੁਚੱਜੀ ਵਰਤੋਂ  ਕਰਵਾਉਣ ਨੂੰ ਯਕੀਨੀ ਬਣਾਉਣ ਲਈ ਕਿਹਾ। ਇਸ ਸਮੇਂ ਜਗਤਾਰ ਸਿੰਘ ਕੁਲੜੀਆ ਡਾਇਰੈਕਟਰ ਰਾਜ ਸਿੱਖਿਆ ਖੋਜ ਤੇ ਸਿਖਲਾਈ ਪ੍ਰੀਸ਼ਦ ਨੇ  ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਨੂੰ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਕੋਵਿਡ-19 ਮਹਾਂਮਾਰੀ ਸੰਬੰਧੀ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ  ਸਰਵੇਖਣ' ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਵਿਭਾਗ ਵੱਲੋਂ ਲਗਾਈਆਂ ਗਈਆਂ ਪ੍ਰੀ-ਪ੍ਰਾਇਮਰੀ ਜਮਾਤਾਂ ਵਿੱਚ 61 ਪ੍ਰਤੀਸ਼ਤ ਤੋਂ ਵੱਧ ਵਿਦਿਆਰਥੀਆਂ ਦੀ ਸ਼ਮੂਲੀਅਤ ਰਹੀ ਹੈ ਅਤੇ ਵਿਭਾਗ ਵੱਲੋਂ ਕੋਵਿਡ-19 ਮਹਾਂਮਾਰੀ ਦੌਰਾਨ ਵਿਦਿਆਰਥੀਆਂ ਨੂੰ ਸਾਰੀ ਸਿੱਖਣ-ਸਮੱਗਰੀ ਆਨਲਾਈਨ ਮੁਹੱਈਆ ਕਰਵਾਈ ਗਈ। ਉਹਨਾਂ ਕਿਹਾ ਕਿ ਅਧਿਆਪਕਾਂ ਦੁਆਰਾ ਕਰਵਾਈ ਗਈ ਮਿਹਨਤ ਸਦਕਾ ਪਿਛਲੇ ਸਾਲਾਂ ਦੌਰਾਨ ਵਿਦਿਆਰਥੀਆਂ ਦੇ ਪੰਜਵੀਂ ਜਮਾਤ ਦੇ ਬੋਰਡ ਦੇ ਨਤੀਜੇ ਮਿਆਰੀ ਰਹੇ ਹਨ।

 ਇਸ ਮੌਕੇ ਸੰਬੋਧਨ ਕਰਦਿਆਂ ਡਾ. ਦਵਿੰਦਰ ਬੋਹਾ ਸਟੇਟ ਕੋਆਰਡੀਨੇਟਰ ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਨੇ ਸਕੂਲ ਸਿੱਖਿਆ ਵਿਭਾਗ ਦੀਆਂ ਪ੍ਰਾਪਤੀਆਂ ਨੂੰ ਸਮਾਜ ਨਾਲ ਸਾਂਝਾ ਕਰਨ ਲਈ ਸੋਸ਼ਲ ਮੀਡੀਆ ਦੀ ਵੱਧ ਤੋਂ ਵੱਧ ਵਰਤੋਂ ਤੇ ਜ਼ੋਰ ਦਿੰਦਿਆਂ ਵਿਭਾਗ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਕਰਵਾਏ ਜਾਣ ਵਾਲੇ ਬਾਲ ਪ੍ਰਤਿਭਾ ਮੇਲਿਆਂ ਵਿੱਚ ਮਾਪਿਆਂ ਦੀ ਸ਼ਮੂਲੀਅਤ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਕਿਹਾ। ਉਹਨਾਂ ਕਿਹਾ ਪ੍ਰੀ- ਪ੍ਰਾਇਮਰੀ ਸਿੱਖਿਆ ਨੂੰ ਸਰਕਾਰੀ ਸਕੂਲਾਂ ਵਿੱਚ ਸ਼ੁਰੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ ਅਤੇ ਮਾਪਿਆਂ ਦਾ ਸਰਕਾਰੀ ਸਕੂਲਾਂ ਵੱਲ ਝੁਕਾਅ ਵਧਿਆ ਹੈ ਜਿਸ ਦੇ ਸਿੱਟੇ ਵਜੋਂ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖ਼ਲਿਆਂ ਵਿੱਚ ਜ਼ਿਕਰਯੋਗ ਵਾਧਾ ਹੋਇਆ ਹੈ। 

  ਇਸ ਸਿਖਲਾਈ ਵਰਕਸ਼ਾਪ ਵਿੱਚ ਸਟੇਟ ਰਿਸੋਰਸ ਪਰਸਨਾਂ ਵੱਲੋਂ ਵੱਖ-ਵੱਖ ਵਿਸ਼ਿਆਂ ਦੀ ਸਿਖਲਾਈ ਪ੍ਰਦਾਨ ਕੀਤੀ ਗਈ।

Featured post

Punjab Board Class 8th, 10th, and 12th Guess Paper 2025: Your Key to Exam Success!

PUNJAB BOARD GUESS PAPER 2025 Punjab Board Class 8th, 10th, and 12th Guess Paper 2025: Your Key to Exam Success! The ...

RECENT UPDATES

Trends