ਮਿਸ਼ਨ ਸ਼ਤ-ਪ੍ਰਤੀਸ਼ਤ ਤੇ ਦਾਖਲਾ ਮੁਹਿੰਮ ਲਈ ਸਿੱਖਿਆ ਵਿਭਾਗ ਵੱਲੋਂ ਸਰਗਰਮੀਆਂ ਤੇਜ਼
ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਨੇ ਬਲਾਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ।
ਪਠਾਨਕੋਟ, 23 ਫਰਵਰੀ ( ਬਲਕਾਰ ਅੱਤਰੀ ) ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ‘ਚ ਸਕੂਲ ਸਿੱਖਿਆ ਵਿਭਾਗ ਵੱਲੋਂ ਚਲਾਈ ਜਾ ਰਹੀ ਮਿਸ਼ਨ ਸ਼ਤ-ਪ੍ਰਤੀਸ਼ਤ ਮੁਹਿੰਮ ਅਤੇ ਈਚ ਵਨ ਬਰਿੰਗ ਵਨ ਮੁਹਿੰਮ ਦੀ ਸਫਲਤਾ ਲਈ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਪਠਾਨਕੋਟ ਵਰਿੰਦਰ ਪਰਾਸ਼ਰ ਵੱਲੋਂ ਜਿਲ੍ਹੇ ਦੇ ਬਲਾਕ ਨੋਡਲ ਅਫ਼ਸਰਾਂ ਨਾਲ ਜ਼ਿਲ੍ਹਾ ਸਿੱਖਿਆ ਦਫ਼ਤਰ ਵਿਖੇ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਬਲਦੇਵ ਰਾਜ ਵੀ ਸ਼ਾਮਲ ਹੋਏ।
ਮੀਟਿੰਗਾਂ ਦੌਰਾਨ ਡੀ.ਈ.ਓ. (ਸੈ.ਸਿੱ.) ਵਰਿੰਦਰ ਪਰਾਸ਼ਰ ਨੇ ਕਿਹਾ ਕਿ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ‘ਚ ਵਿਭਾਗ ਦੀਆਂ ਸਾਰੀਆਂ ਯੋਜਨਾਵਾਂ ਨੂੰ ਪਠਾਨਕੋਟ ਜਿਲ੍ਹੇ ਦੇ ਸਕੂਲ ਮੁਖੀਆਂ ਤੇ ਅਧਿਆਪਕਾਂ ਨੇ ਬਹੁਤ ਉਤਸ਼ਾਹ ਤੇ ਸੁਹਿਰਦਤਾ ਨਾਲ ਨੇਪਰੇ ਚਾੜਿਆ ਹੈ। ਇਸੇ ਤਰ੍ਹਾਂ ਹੀ ਵਿਭਾਗ ਦੇ ਮਿਸ਼ਨ ਸ਼ਤ-ਪ੍ਰਤੀਸ਼ਤ ਅਤੇ ਈਚ ਵਨ ਬਰਿੰਗ ਵਨ ਮੁਹਿੰਮ ਨੂੰ ਵੀ ਕਾਮਯਾਬ ਕਰਨ ਲਈ ਸਕੂਲ ਮੁਖੀਆਂ ਤੇ ਅਧਿਆਪਕਾਂ ਵੱਲੋਂ ਉਚੇਚੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਿਲ੍ਹੇ ਦੇ ਬਹੁਤ ਸਾਰੇ ਸਕੂਲਾਂ ‘ਚ ਅਧਿਆਪਕਾਂ ਵੱਲੋਂ ਵਾਧੂ ਜਮਾਤਾਂ ਵੀ ਲਗਾਈਆਂ ਜਾ ਰਹੀਆਂ ਹਨ। ਜਿਨ੍ਹਾਂ ਨਾਲ ਹੁਸ਼ਿਆਰ ਤੇ ਦਰਮਿਆਨੇ ਵਿਦਿਆਰਥੀਆਂ ਨੂੰ ਬਹੁਤ ਫ਼ਾਇਦਾ ਹੋ ਰਿਹਾ ਹੈ।
ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਬਲਦੇਵ ਰਾਜ ਨੇ ਕਿਹਾ ਕਿ ਵਿਭਾਗ ਦੀਆਂ ਸ਼ਾਨਦਾਰ ਵਿੱਦਿਅਕ ਪ੍ਰਾਪਤੀਆਂ ਕਾਰਨ ਸਰਕਾਰੀ ਸਕੂਲਾਂ ‘ਚ ਵਿਦਿਆਰਥੀਆਂ ਦੀ ਵੱਡੀ ਗਿਣਤੀ ‘ਚ ਵਾਧਾ ਹੋਇਆ ਹੈ ਅਤੇ ਇਸੇ ਤਰ੍ਹਾਂ ਹੀ ਨਵੇਂ ਸੈਸ਼ਨ ‘ਚ ਵੀ ਪਠਾਨਕੋਟ ਜਿਲ੍ਹੇ ਦੇ ਸਰਕਾਰੀ ਸਕੂਲਾਂ ‘ਚ ਵਿਦਿਆਰਥੀਆਂ ਦੀ ਗਿਣਤੀ ‘ਚ ਵਾਧਾ ਕਰਨ ਲਈ ਅਧਿਆਪਕ ਅਤੇ ਸਕੂਲ ਮੁੱਖੀ ਪੂਰੀ ਮਿਹਨਤ ਨਾਲ ਕੰਮ ਕਰ ਰਹੇ ਹਨ।
ਇਸ ਮੌਕੇ ਉਪ ਜਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਰਾਜੇਸ਼ਵਰ ਸਲਾਰੀਆ ਨੇ ਪ੍ਰੀ-ਬੋਰਡ ਪ੍ਰੀਖਿਆਵਾਂ ਦੇ ਮੁਲਾਂਕਣ ਸਬੰਧੀ ਵਿਸਥਾਰ ‘ਚ ਚਾਨਣਾ ਪਾਇਆ ਅਤੇ ਜਿਲ੍ਹੇ ਦੀਆਂ ਵਿੱਦਿਅਕ ਸਰਗਰਮੀਆਂ ਦਾ ਲੇਖਾ-ਜੋਖਾ ਪੇਸ਼ ਕੀਤਾ। ਇਸ ਮੌਕੇ ਬਲਾਕ ਨੋਡਲ ਅਫ਼ਸਰ ਪਠਾਨਕੋਟ-2 ਤੇਜਵੀਰ ਸਿੰਘ, ਬੀਐਨਓ ਪਠਾਨਕੋਟ-3 ਰਾਹੁਲ ਗੁਪਤਾ, ਬੀਐਨਓ ਨਰੋਟ ਜੈਮਲ ਸਿੰਘ ਰਾਮਪਾਲ, ਬੀਐਨਓ ਪਠਾਨਕੋਟ-1 ਪੰਕਜ ਮਹਾਜਨ, ਬੀਐਨਓ ਧਾਰ-2 ਬਲਬੀਰ ਗੁਪਤਾ, ਬੀਐਨਓ ਧਾਰ-1 ਨਸੀਬ ਸਿੰਘ ਸੈਣੀ, ਵੋਕੇਸ਼ਨਲ ਕੋਆਰਡੀਨੇਟਰ ਅਮਰੀਕ ਸਿੰਘ, ਲੈਕਚਰਾਰ ਰਾਜੇਸ਼ ਕੁਮਾਰ, ਜ਼ਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ ਆਦਿ ਹਾਜ਼ਰ ਸਨ।
ਫੋਟੋ ਕੈਪਸਨ:- ਜ਼ਿਲ੍ਹਾ ਸਿੱਖਿਆ ਅਫ਼ਸਰ ਬਲਾਕ ਨੋਡਲ ਅਫ਼ਸਰਾਂ ਨਾਲ ਮੀਟਿੰਗ ਕਰਦੇ ਹੋਏ।