ਜਿਲ੍ਹਾ ਸਿੱਖਿਆ ਅਫਸਰ ਡਾ.ਸੁਖਵੀਰ ਸਿੰਘ ਬੱਲ ਵੱਲੋ ਸਰਕਾਰੀ ਸਕੂਲਾਂ ਵਿੱਚ ਪ੍ਰਾਇਮਰੀ ਜਮਾਤਾਂ ਲਈ ਨਵੇ ਦਾਖਲਿਆਂ ਦੀ ਸ਼ੁਰੂਆਤ


ਫਾਜ਼ਿਲਕਾ 15 ਫਰਵਰੀ  ( ਇਨਕਲਾਬ ਗਿੱਲ) 

ਸਿੱਖਿਆ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਸ਼੍ਰੀ ਕ੍ਰਿਸ਼ਨ ਕੁਮਾਰ ਦੀ ਯੋਗ ਅਗਵਾਈ ਵਿੱਚ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋ ਸਰਕਾਰੀ ਸਕੂਲਾਂ ਵਿੱਚ ਨਵੇ ਦਾਖਲਿਆਂ ਦਾ ਅਗਾਜ ਕੀਤਾ ਗਿਆ। ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਅਤੇ ਸਕੈਂਡਰੀ ਡਾ ਸੁਖਵੀਰ ਸਿੰਘ ਬੱਲ ਨੈਸ਼ਨਲ ਅਵਾਰਡੀ ਵੱਲੋ ਸਰਕਾਰੀ ਪ੍ਰਾਇਮਰੀ ਸਕੂਲ ਢਾਣੀ ਲਟਕਣ, ਸਰਕਾਰੀ ਪ੍ਰਾਇਮਰੀ ਸਕੂਲ ਢਾਣੀ ਸ਼ੈਫੀ , ਸਰਕਾਰੀ ਪ੍ਰਾਇਮਰੀ ਸਕੂਲ ਢਾਣੀ ਕਰਨੈਲ ਸਿੰਘ ਸਕੂਲਾਂ ਵਿੱਚ ਪਹੁੰਚ ਕੇ ਨਵੇਂ ਦਾਖਲਿਆਂ ਦੀ ਸ਼ੁਰੂਆਤ ਕਰਵਾਈ। ਉਹਨਾਂ ਵੱਲੋ ਢਾਣੀ ਲਟਕਣ ਵਿਖੇ ਨਵੇ ਦਾਖਲ ਹੋਏ ਨਿੱਕੇ ਵਿਦਿਆਰਥੀਆਂ ਦਾ ਸਵਾਗਤ ਕੀਤਾ ਗਿਆ । 

ਜਿਲ੍ਹਾ ਸਿੱਖਿਆ ਅਫਸਰ ਨਵੇਂ ਦਾਖਲਿਆਂ ਦੀ ਸ਼ੁਰੂਆਤ ਸਮੇਂ


ਡਾ ਬਲ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਉੱਚ ਪੱਧਰੀ ਗੁਣਾਤਮਕ ਸਿੱਖਿਆ ਦਿੱਤੀ ਜਾ ਰਹੀ ਹੈ, ਜਿੱਥੇ ਪਿਛਲੇ ਸਾਲ 15 ਫੀਸਦੀ ਦਾਖਲੇ ਵਧੇ ਸਨ, ਉੱਥੇ ਇਸ ਵਾਰ ਵੀ ਮਾਪਿਆਂ ਵਿੱਚ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲੲੀ ਪੂਰਾ ਉਤਸ਼ਾਹ ਪਾਇਆ ਜਾ ਰਿਹਾ ਹੈ। ਹੋਰ ਜਾਣਕਾਰੀ ਦਿੰਦਿਆਂ ਡਾ.ਬੱਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਸਮੇ ਦੇ ਹਾਣ ਦਾ ਬਣਾਇਆ ਗਿਆ ਹੈ, ਸਰਕਾਰੀ ਸਕੂਲਾਂ ਵਿੱਚ ਜਿੱਥੇ ਸਿੱਖਿਆ ਬਿਲਕੁਲ ਫ੍ਰੀ ਦਿੱਤੀ ਜਾ ਰਹੀ ਹੈ, ਉੱਥੇ ਬੱਚਿਆਂ ਨੂੰ ਵਰਦੀਆਂ, ਕਿਤਾਬਾਂ, ਮਿ-ਡੇ-ਮੀਲ ਦੀ ਸਹੂਲਤ ਦੇ ਨਾਲ -ਨਾਲ ਵਜੀਫੇ ਵੀ ਦਿੱਤੇ ਜਾ ਰਹੇ ਹਨ। ਸਕੂਲ ਸਮਾਰਟ ਬਣ ਚੁੱਕੇ ਹਨ ਹਰ ਕਲਾਸ ਨੂੰ ਅੈਲ ਈ ਡੀ ,ਪ੍ਰੋਜੈਕਟਰ ਨਾਲ ਪੜ੍ਹਾਈ ਕਰਾਈ ਜਾ ਰਹੀ ਹੈ।ਸਰਕਾਰੀ ਸਕੂਲਾਂ ਵਿੱਚ ਹਰ ਤਰ੍ਹਾਂ ਦੀਆਂ ਆਧੁਨਿਕ ਤਕਨੀਕਾਂ ਦੀ ਵਰਤੋਂ ਕੀਤੀ ਜਾ ਰਹੀਂ ਹੈ। ਉਹਨਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪ੍ਰੀ ਪ੍ਰਾਇਮਰੀ ਜਮਾਤਾਂ ਸ਼ੁਰੂ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣ ਗਿਆ ਹੈ, ਪ੍ਰੀ ਪ੍ਰਾਇਮਰੀ ਕਲਾਸ ਰੂਮ ਨੂੰ ਮਾਡਲ ਕਲਾਸ ਰੂਮ ਬਣਿਆ ਜਾ ਚੁੱਕਾ ਹੈ।



ਇਹਨਾਂ ਨਿੱਕੇ ਵਿਦਿਆਰਥੀਆਂ ਲੲੀ ਸਕੂਲਾਂ ਵਿੱਚ ਹਰ ਤਰ੍ਹਾਂ ਦੀ ਪੜ੍ਹਣ ਖੇਡਣ ਸਮੱਗਰੀ ਸਕੂਲਾਂ ਵਿੱਚ ਮੌਜੂਦ ਹੈ, ਜਿਸ ਨਾਲ ਪ੍ਰੀ-ਪ੍ਰਾਇਮਰੀ ਵਿਦਿਆਰਥੀਆਂ ਨੂੰ ਖੇਡ ਵਿਧੀ ਰਾਹੀਂ ਪੜ੍ਹਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੀ ਪੜ੍ਹਾਈ ਦੇ ਨਾਲ-ਨਾਲ ਸਿਹਤ ਸੰਭਾਲ ਵੱਲ ਵੀ ਉਚੇਚਾ ਧਿਆਨ ਦਿੱਤਾ ਜਾ ਰਿਹਾ ਹੈ। ਵਿਭਾਗ ਸਕੂਲੀ ਵਿਦਿਆਰਥੀਆਂ ਦੀ ਭਲਾਈ ਲਈ ਪੂਰੀ ਵਚਨਬੰਤਾ ਨਾਲ ਕੰਮ ਕਰ ਰਿਹਾ ਹੈ। ਉਹਨਾਂ ਵੱਲੋ ਸਰਕਾਰੀ ਮਿਡਲ ਸਕੂਲ ਢਾਣੀ ਲਟਕਣ, ਸਰਕਾਰੀ ਮਿਡਲ ਸਕੂਲ ਢਾਣੀ ਕਰਨੈਲ ਸਿੰਘ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੂਈਆਂ ਸਰਵਰ ਦਾ ਦੌਰਾ ਕੀਤਾ ਗਿਆ। ਇਸ ਮੌਕੇ 'ਤੇ ਸਬੰਧਿਤ ਸਕੂਲਾਂ ਦੇ ਸਕੂਲ ਮੁਖੀ ਅਤੇ ਸਟਾਫ ਹਾਜਰ ਸੀ।




Featured post

PRE BOARD DATESHEET REVISED: ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ

ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ ਚੰਡੀਗੜ੍ਹ, 16 ਜਨਵਰੀ: ਸਿੱਖਿਆ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਸੂਬੇ ਦੇ ਸਾਰੇ ਸਕੂਲਾਂ ਵ...

RECENT UPDATES

Trends