ਸਿੱਖਿਆ ਵਿਭਾਗ ਵੱਲੋਂ ਨਵ-ਨਿਯੁਕਤ ਅਧਿਆਪਕਾਂ ਦੀ 10 ਰੋਜ਼ਾ ਟ੍ਰੇਨਿੰਗ 7 ਮਾਰਚ ਤੋਂ ਸ਼ੁਰੂ


*ਨਵ-ਨਿਯੁਕਤ ਅਧਿਆਪਕਾਂ ਨੂੰ ਇੰਡਕਸ਼ਨ ਟ੍ਰੇਨਿੰਗ ਦੇ ਨਾਲ ਈ-ਕੰਟੈਂਟ ਸੰਬੰਧੀ ਵੀ ਦਿੱਤੀ ਜਾਵੇਗੀ ਸਿਖਲਾਈ*

 ਐੱਸ.ਏ.ਐੱਸ. ਨਗਰ 6 ਮਾਰਚ (   ਪ੍ਰਮੋਦ ਭਾਰਤੀ   ) ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਯੋਗ ਅਗਵਾਈ ਅਧੀਨ ਵੱਖ-ਵੱਖ ਵਿਸ਼ਿਆਂ ਦੇ ਨਵ-ਨਿਯੁਕਤ ਅਧਿਆਪਕਾਂ ਨੂੰ 7 ਮਾਰਚ ਤੋਂ 16 ਮਾਰਚ ਤੱਕ ਇੰਡਕਸ਼ਨ ਟ੍ਰੇਨਿੰਗ ਦੇ ਨਾਲ-ਨਾਲ ਈ-ਕੰਟੈਂਟ ਕਰੀਏਸ਼ਨ ਐਂਡ ਡਿਵੈਲਪਮੈਂਟ ਟ੍ਰੇਨਿੰਗ ਵੀ ਆਨਲਾਈਨ ਕਰਵਾਈ ਜਾ ਰਹੀ ਹੈ। 

  ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਦਫ਼ਤਰ ਡਾਇਰੈਕਟਰ ਰਾਜ ਸਿੱਖਿਆ ਖੋਜ ਤੇ ਸਿਖਲਾਈ ਪ੍ਰੀਸ਼ਦ ਵੱਲੋਂ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਸੈ.ਸਿੱ.) ਨੂੰ ਇਸ ਸੰਬੰਧੀ ਪੱਤਰ ਜਾਰੀ ਕੀਤਾ ਗਿਆ ਹੈ। ਜਿਸ ਅਨੁਸਾਰ ਨਵ-ਨਿਯੁਕਤ ਅਧਿਆਪਕ ਯੂ-ਟਿਊਬ ਰਾਹੀਂ ਇੰਡਕਸ਼ਨ ਟ੍ਰੇਨਿੰਗ ਦੇ ਨਾਲ-ਨਾਲ ਇਹ ਸਿਖਲਾਈ ਵੀ ਪ੍ਰਾਪਤ ਕਰਨਗੇ। ਇਸ ਦਾ ਵਿਭਾਗ ਵੱਲੋਂ ਸ਼ਡਿਊਲ ਵੀ ਜਾਰੀ ਕੀਤਾ ਗਿਆ ਹੈ। ਇਸ ਟ੍ਰੇਨਿੰਗ ਦਾ ਯੂ-ਟਿਊਬ ਲਿੰਕ ਨਵ-ਨਿਯੁਕਤ ਅਧਿਆਪਕਾਂ ਨੂੰ ਵਟਸਐਪ ਗਰੁੱਪਾਂ ਰਾਹੀਂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨਾਲ ਸਾਂਝਾ ਕੀਤਾ ਜਾਵੇਗਾ। ਟ੍ਰੇਨਿੰਗ ਉਪਰੰਤ ਅਧਿਆਪਕ ਵੱਲੋਂ ਪ੍ਰਾਪਤ ਕੀਤੀ ਗਈ ਜਾਣਕਾਰੀ ਦੇ ਮੁਲਾਂਕਣ ਲਈ ਵਿਭਾਗ ਵੱਲੋਂ ਭੇਜੇ ਗਏ ਆਨਲਾਈਨ ਕੁਇਜ਼ ਨੂੰ ਅਧਿਆਪਕਾਂ ਵੱਲੋਂ ਹੱਲ ਕੀਤਾ ਜਾਵੇਗਾ।

Featured post

PRE BOARD DATESHEET REVISED: ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ

ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ ਚੰਡੀਗੜ੍ਹ, 16 ਜਨਵਰੀ: ਸਿੱਖਿਆ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਸੂਬੇ ਦੇ ਸਾਰੇ ਸਕੂਲਾਂ ਵ...

RECENT UPDATES

Trends