*ਸਿੱਖਿਆ ਵਿਭਾਗ ਵੱਲੋਂ ਰਿਸੋਰਸ ਪਰਸਨਾਂ ਦੀ 10 ਰੋਜ਼ਾ ਟ੍ਰੇਨਿੰਗ 7 ਮਾਰਚ ਤੋਂ ਸ਼ੁਰੂ*
*ਰਿਸੋਰਸ ਪਰਸਨਾਂ ਨੂੰ ਈ-ਕੰਟੈਂਟ ਤਿਆਰ ਕਰਨ ਲਈ ਦਿੱਤੀ ਜਾਵੇਗੀ ਸਿਖਲਾਈ*
ਐੱਸ.ਏ.ਐੱਸ. ਨਗਰ 6 ਮਾਰਚ ( ਪ੍ਰਮੋਦ ਭਾਰਤੀ ) ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਯੋਗ ਅਗਵਾਈ ਅਧੀਨ ਵੱਖ-ਵੱਖ ਵਿਸ਼ਿਆਂ ਦੇ ਰਿਸੋਰਸ ਪਰਸਨਾਂ ਦੀ 7 ਮਾਰਚ ਤੋਂ 16 ਮਾਰਚ ਤੱਕ ਈ-ਕੰਟੈਂਟ ਕਰੀਏਸ਼ਨ ਐਂਡ ਡਿਵੈਲਪਮੈਂਟ ਟ੍ਰੇਨਿੰਗ ਆਨਲਾਈਨ ਕਰਵਾਈ ਜਾ ਰਹੀ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਦਫ਼ਤਰ ਡਾਇਰੈਕਟਰ ਰਾਜ ਸਿੱਖਿਆ ਖੋਜ ਤੇ ਸਿਖਲਾਈ ਪ੍ਰੀਸ਼ਦ ਵੱਲੋਂ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਸੈ.ਸਿੱ.) ਨੂੰ ਇਸ ਸੰਬੰਧੀ ਪੱਤਰ ਜਾਰੀ ਕੀਤਾ ਗਿਆ ਹੈ। ਜਿਸ ਅਨੁਸਾਰ ਵਿਭਾਗ ਵੱਲੋਂ ਜਾਰੀ ਕੀਤੀ ਸੂਚੀ ਅਨੁਸਾਰ ਰਿਸੋਰਸ ਪਰਸਨ ਜ਼ੂਮ ਪਲੇਟਫਾਰਮ ਰਾਹੀਂ ਇਹ ਸਿਖਲਾਈ ਪ੍ਰਾਪਤ ਕਰਨਗੇ। ਇਸ ਦਾ ਵਿਭਾਗ ਵੱਲੋਂ ਸ਼ਡਿਊਲ ਵੀ ਜਾਰੀ ਕੀਤਾ ਗਿਆ ਹੈ। ਇਸ ਟ੍ਰੇਨਿੰਗ ਦਾ ਜ਼ੂਮ ਲਿੰਕ ਰਿਸੋਰਸ ਪਰਸਨਾਂ ਨੂੰ ਵਟਸਐਪ ਗਰੁੱਪਾਂ ਰਾਹੀਂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨਾਲ ਸਾਂਝਾ ਕੀਤਾ ਜਾਵੇਗਾ। ਟ੍ਰੇਨਿੰਗ ਉਪਰੰਤ ਅਧਿਆਪਕ ਵੱਲੋਂ ਪ੍ਰਾਪਤ ਕੀਤੀ ਗਈ ਜਾਣਕਾਰੀ ਦੇ ਮੁਲਾਂਕਣ ਲਈ ਵਿਭਾਗ ਵੱਲੋਂ ਭੇਜੇ ਗਏ ਆਨਲਾਈਨ ਕੁਇਜ਼ ਨੂੰ ਅਧਿਆਪਕਾਂ ਵੱਲੋਂ ਹੱਲ ਕੀਤਾ ਜਾਵੇਗਾ।