ਕੋਵਿਡ-19 ਹਦਾਇਤਾਂ ਦੀ ਪਾਲਣਾ ਨਾਲ ਸਰਕਾਰੀ ਸਕੂਲਾਂ ਦੀਆਂ ਘਰੇਲੂ ਪ੍ਰੀਖਿਆਵਾਂ ਸ਼ੁਰੂ

 ਲੁਧਿਆਣਾ 15 ਮਾਰਚ(ਅੰਜੂ ਸੂਦ  ) *ਕੋਵਿਡ-19 ਹਦਾਇਤਾਂ ਦੀ ਪਾਲਣਾ ਨਾਲ ਸਰਕਾਰੀ ਸਕੂਲਾਂ ਦੀਆਂ ਘਰੇਲੂ ਪ੍ਰੀਖਿਆਵਾਂ ਸ਼ੁਰੂ* 

★ ਸਵੇਰ ਅਤੇ ਸ਼ਾਮ ਦੇ ਸੈਸ਼ਨ 'ਚ ਵੰਡ ਕੇ ਹੋਈਆਂ ਪ੍ਰੀਖਿਆਵਾਂ।

ਸੂਬੇ ਦੇ ਸਰਕਾਰੀ ਸਕੂਲਾਂ ਦੀਆਂ ਨਾਨ ਬੋਰਡ ਜਮਾਤਾਂ ਛੇਵੀਂ, ਸੱਤਵੀਂ, ਨੌਵੀਂ ਅਤੇ ਗਿਆਰਵੀਂ ਦੀਆਂ ਘਰੇਲੂ ਪ੍ਰੀਖਿਆਵਾਂ ਕੋਰੋਨਾ ਤੋਂ ਬਚਾਅ ਦੀਆਂ ਸਾਰੀਆਂ ਸਾਵਧਾਨੀਆਂ ਦੇ ਪਾਲਣ ਨਾਲ ਸ਼ੁਰੂ ਹੋ ਗਈਆਂ ਹਨ।ਪ੍ਰੀਖਿਆਵਾਂ ਦੇ ਪਹਿਲੇ ਦਿਨ ਵਿਦਿਆਰਥੀ ਸਿੱਖਿਆ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਮਾਸਕ ਪਹਿਨ ਕੇ ਸਕੂਲਾਂ ਵਿੱਚ ਪਹੁੰਚੇ।


              ਹਰਜੀਤ ਸਿੰਘ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਚਰਨਜੀਤ ਸਿੰਘ ਜਲਾਜਣ ਉਪ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਨੇ ਦੱਸਿਆ ਕਿ ਸੂਬੇ 'ਚ ਕੋਰੋਨਾ ਕੇਸਾਂ 'ਚ ਮੁੜ ਤੋਂ ਇਜ਼ਾਫਾ ਹੋਣ ਨਾਲ ਸਕੂਲੀ ਵਿਦਿਆਰਥੀਆਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਪ੍ਰੀਖਿਆ ਤਿਆਰੀ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।ਇਹਨਾਂ ਹਦਾਇਤਾਂ ਦੇ ਮੱਦੇਨਜ਼ਰ ਵਿਦਿਆਰਥੀ ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਜਾਰੀ ਕੋਰੋਨਾ ਬਚਾਅ ਸਾਵਧਾਨੀਆਂ ਦਾ ਪਾਲਣ ਕਰਦਿਆਂ ਪ੍ਰੀਖਿਆਵਾਂ ਦੇਣ ਲਈ ਸਕੂਲਾਂ ਵਿੱਚ ਆਉਣਗੇ।ਅਧਿਕਾਰੀਆਂ ਨੇ ਦੱਸਿਆ ਕਿ ਵਿਭਾਗੀ ਫੈਸਲੇ ਅਨੁਸਾਰ ਅੱਜ ਸ਼ੁਰੂ ਹੋਈਆਂ ਨਾਨ ਬੋਰਡ ਜਮਾਤਾਂ ਦੀਆਂ ਘਰੇਲੂ ਪ੍ਰੀਖਿਆਵਾਂ ਦੇ ਪਹਿਲੇ ਦਿਨ ਸਵੇਰ ਦੇ ਸੈਸ਼ਨ ਦੌਰਾਨ ਸਮੂਹ ਮਿਡਲ ਅਤੇ ਹਾਈ ਸਕੂਲਾਂ ਵਿੱਚ ਛੇਵੀਂ ਜਮਾਤ ਦੀ ਗਣਿਤ ਵਿਸ਼ੇ ਦੀ ਪ੍ਰੀਖਿਆ ਹੋਈ ਜਦਕਿ ਸੀਨੀਅਰ ਸੈਕੰਡਰੀ ਸਕੂਲਾਂ ਵਿੱੱਚ ਛੇਵੀਂ ਜਮਾਤ ਦੀ ਗਣਿਤ ਅਤੇ ਗਿਆਰਵੀਂ ਜਮਾਤ ਦੀ ਜਨਰਲ ਅੰਗਰੇਜ਼ੀ ਵਿਸ਼ੇ ਦੀ ਪ੍ਰੀਖਿਆ ਹੋਈ।ਇਸੇ ਤਰ੍ਹਾਂ ਸ਼ਾਮ ਦੇ ਸੈਸ਼ਨ ਦੌਰਾਨ ਸਮੂਹ ਮਿਡਲ ਸਕੂਲਾਂ ਵਿੱਚ ਸੱਤਵੀਂ ਜਮਾਤ ਦੀ ਵਿਗਿਆਨ ਵਿਸ਼ੇ ਦੀ ਪ੍ਰੀਖਿਆ ਹੋਈ ਜਦਕਿ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਸੱਤਵੀਂ ਜਮਾਤ ਦੀ ਵਿਗਿਆਨ ਅਤੇ ਨੌਵੀਂ ਜਮਾਤ ਦੀ ਅੰਗਰੇਜ਼ੀ ਵਿਸ਼ੇ ਦੀ ਪ੍ਰੀਖਿਆ ਹੋਈ।

            , ਸਰਕਾਰੀ ਸੀਨੀਅਰ ਸੈਕੰਡਰੀ ਕੰਨਿਆ ਸਕੂਲ ਪਾਇਲ , ਸਰਕਾਰੀ ਸੀਨੀਅਰ ਸੈਕੰਡਰੀ ਕੰਨਿਆ ਸਕੂਲ ਖੰਨਾ , ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਲਹੇੜੀ, ਸਰਕਾਰੀ ਹਾਈ ਸਕੂਲ ਸਰਾਭਾ ਨਗਰ ਲੁਧਿਆਣਾ ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੀ.ਏ.ਯੂ ਲੁਧਿਆਣਾ ,ਸਰਕਾਰੀ ਮਿਡਲ ਸਕੂਲ ਰਾਮਗੜ੍ਹ ,ਸਰਕਾਰੀ ਮਿਡਲ ਸਕੂਲ  ਕੂਚਾ ਨੰਬਰ 16, ਸਰਕਾਰੀ ਹਾਈ ਸਕੂਲ ਭਾਮੀਆਂ ਕਲਾਂ .,ਆਦਿ ਸਕੂਲਾਂ ਦੇ ਮੁਖੀਆਂ ਨੇ ਦੱਸਿਆ ਕਿ ਅੱਜ ਪ੍ਰੀਖਿਆਵਾਂ ਲਈ ਸਕੂਲ ਆਉਣ ਵਾਲੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਜਿੱਥੇ ਮਾਸਕ ਪਹਿਨ ਕੇ ਸਕੂਲ ਆਉਣ, ਪੇਪਰ ਕਰਨ ਲਈ ਲੋੜੀਂਦੀ ਸਮੱਗਰੀ ਆਪੋ ਆਪਣੀ ਲਿਆਉਣ ਆਦਿ ਹਦਾਇਤਾਂ ਦੀ ਵਟਸਐਪ ਗਰੁੱਪਾਂ ਰਾਹੀਂ ਅਗਾਊਂ ਜਾਣਕਾਰੀ ਦਿੱਤੀ ਗਈ ਉੱਥੇ ਹੀ ਸਕੂਲਾਂ ਵਿੱਚ ਸੈਨੇਟਾਈਜ਼ਰ ਅਤੇ ਮਾਸਕ ਉਪਲਬਧ ਕਰਵਾਏ ਗਏ।ਵਿਦਿਆਰਥੀਆਂ ਨੂੰ ਆਪਣੀ ਪਾਣੀ ਦੀ ਬੋਤਲ,ਜੁਮੈਟਰੀ, ਪੈੱਨ ਅਤੇ ਪੈਨਸਿਲ ਆਦਿ ਦੂਜੇ ਵਿਦਿਆਰਥੀਆਂ ਨਾਲ ਸਾਂਝਾ ਨਾ ਕਰਨ ਲਈ ਪ੍ਰੇਰਿਤ ਕੀਤਾ ਗਿਆ।ਸਕੂਲ ਮੁਖੀਆਂ ਨੇ ਦੱਸਿਆ ਕਿ ਸੋਸ਼ਲ ਡਿਸਟੈਂਸ ਬਣਾਈ ਰੱਖਣ ਲਈ ਇੱਕ ਡੈਸਕ 'ਤੇ ਸਿਰਫ਼ ਇੱਕ ਵਿਦਿਆਰਥੀ ਹੀ ਬਿਠਾਇਆ ਗਿਆ।

Featured post

PRE BOARD DATESHEET REVISED: ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ

ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ ਚੰਡੀਗੜ੍ਹ, 16 ਜਨਵਰੀ: ਸਿੱਖਿਆ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਸੂਬੇ ਦੇ ਸਾਰੇ ਸਕੂਲਾਂ ਵ...

RECENT UPDATES

Trends