ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ ਦਾ ਸੁਨੇਹਾ ਦਿੰਦਾ ਦੂਰਦਰਸ਼ਨ ਦਾ ਪ੍ਰੋਗਰਾਮ ' ਨਵੀਆਂ ਪੈੜਾਂ' 27 ਮਾਰਚ ਤੋਂ

 ਲੁਧਿਆਣਾ 26 ਮਾਰਚ(ਅੰਜੂ ਸੂਦ )*ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ ਦਾ ਸੁਨੇਹਾ ਦਿੰਦਾ ਦੂਰਦਰਸ਼ਨ ਦਾ ਪ੍ਰੋਗਰਾਮ ' ਨਵੀਆਂ ਪੈੜਾਂ' 27 ਮਾਰਚ ਤੋਂ* 


★ ਹਰ ਸ਼ਨੀਵਾਰ ਅਤੇ ਐਤਵਾਰ ਪ੍ਰਸਾਰਿਤ ਹੋਵੇਗਾ ਪ੍ਰੋਗਰਾਮ।

 ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਸ੍ਰੀ ਕਿਸ਼ਨ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੀ ਨੁਹਾਰ ਤਬਦੀਲੀ ਦੀਆਂ ਕੋਸ਼ਿਸ਼ਾਂ ਦੇ ਨਾਲ ਨਾਲ ਇਹਨਾਂ ਤਬਦੀਲੀਆਂ ਦਾ ਸੁਨੇਹਾ ਸਮਾਜ ਤੱਕ ਪਹੁੰਚਾਉਣ ਲਈ ਲਗਾਤਾਰ ਤਰ੍ਹਾਂ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ।ਜਿੱਥੇ ਸਿੱਖਿਆ ਵਿਭਾਗ ਦੇ ਅਧਿਕਾਰੀ ਅਤੇ ਅਧਿਆਪਕ ਖੁਦ ਘਰਾਂ, ਪਿੰਡਾਂ ਦੀਆਂ ਸੱਥਾਂ ਅਤੇ ਹੋਰ ਸਾਂਝੀਆਂ ਥਾਵਾਂ 'ਤੇ ਜਾ ਕੇ ਸਰਕਾਰੀ ਸਕੂਲਾਂ ਦੇ ਅਤਿ-ਆਧੁਨਿਕ ਹੋਏ ਢਾਂਚੇ ਦਾ ਸੁਨੇਹਾ ਦੇ ਰਹੇ ਹਨ ,ਉੱਥੇ ਹੀ ਵਿਭਾਗ ਦੀ ਮੀਡੀਆ ਟੀਮ ਵੱਲੋਂ ਸੋਸ਼ਲ ਅਤੇ ਪ੍ਰਿੰਟ ਮੀਡੀਆ ਜਰੀਏ ਵੀ ਸਮਾਜ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।

            ਸਕੂਲ ਸਿੱਖਿਆ ਵਿਭਾਗ ਦੇ ਬੁਲਾਰਿਆਂ ਨੇ ਦੱਸਿਆ ਕਿ ਇਹਨਾਂ ਤਮਾਮ ਕੋਸ਼ਿਸ਼ਾਂ ਦੇ ਨਾਲ ਨਾਲ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੀਆਂ ਪ੍ਰਾਪਤੀਆਂ ਅਤੇ ਢਾਂਚੇ ਦੀ ਤਬਦੀਲੀ ਦਾ ਸੁਨੇਹਾ ਦੇਣ ਲਈ 27 ਮਾਰਚ ਤੋਂ ਦੂਰਦਰਸ਼ਨ ਤੋਂ ਵੀ ਪ੍ਰੋਗਰਾਮ ਪ੍ਰਸਾਰਿਤ ਕਰਨ ਦਾ ਫੈਸਲਾ ਕੀਤਾ ਗਿਆ ਹੈ।ਹਰ ਸ਼ਨੀਵਾਰ ਅਤੇ ਐਤਵਾਰ ਸ਼ਾਮ 3.30 ਤੋਂ 4.00 ਵਜੇ ਤੱਕ ਪ੍ਰੋਗਰਾਮ 'ਨਵੀਆਂ ਪੈੜਾਂ' ਰਾਹੀਂ ਜਿਲ੍ਹਾ ਵਾਰ ਸਰਕਾਰੀ ਸਕੂਲਾਂ ਦੀਆਂ ਆਕਰਸ਼ਿਕ ਇਮਾਰਤਾਂ, ਉਪਲਬਧ ਪੜ੍ਹਾਉਣ ਦੀਆਂ ਆਧੁਨਿਕ ਤਕਨੀਕਾਂ,ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਅਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਰਕਾਰ ਵੱਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਸਹੂਲਤਾਂ ਦੀ ਜਾਣਕਾਰੀ ਦਿੱਤੀ ਜਾਇਆ ਕਰੇਗੀ। 

            ਹਰਜੀਤ ਸਿੰਘ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ, ਰਾਜਿੰਦਰ ਕੌਰ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਅਤੇ ਚਰਨਜੀਤ ਸਿੰਘ ਜਲਾਜਣ ਉਪ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ, ਕੁਲਦੀਪ ਸਿੰਘ ਉੁੱਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਨੇ ਦੱਸਿਆ ਕਿ ਸਮਾਰਟ ਸਕੂਲ ਮੁਹਿੰਮ ਅਧੀਨ ਜਿਲ੍ਹੇ ਦੇ ਸਮੂਹ ਪ੍ਰਾਇਮਰੀ, ਮਿਡਲ,ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੀ ਆਕਰਸ਼ਕ ਗੇਟਾਂ ਅਤੇ ਚਾਰਦੀਵਾਰੀਆਂ ਨਾਲ ਦਿੱਖ ਸੰਵਾਰਨ ਦੇ ਨਾਲ ਨਾਲ ਸਕੂਲਾਂ ਦੀਆਂ ਇਮਾਰਤਾਂ ਅਤੇ ਜਮਾਤ ਕਮਰਿਆਂ ਨੂੰ ਸਿੱਖਣ ਸਮੱਗਰੀ ਭਰਪੂਰ ਪੇਟਿੰਗਾਂ ਨਾਲ ਸ਼ਿੰਗਾਰਿਆ ਗਿਆ ਹੈ। ਸਮਾਰਟ ਕਲਾਸ ਕਮਰੇ ਬਣਾਉਣ ਦੇ ਨਾਲ ਨਾਲ ਪੜ੍ਹਾਉਣ ਦੇ ਆਧੁਨਿਕ ਸਾਧਨ ਪ੍ਰਾਜੈਕਟਰ,ਐਲਸੀਡੀ ਅਤੇ ਐਜੂਸੈਟ ਮੁਹੱਈਆ ਕਰਵਾਏ ਗਏ ਹਨ।ਵਿਦਿਆਰਥੀਆਂ ਲਈ ਰਸਮੀ ਸਿੱਖਿਆ ਦੇ ਨਾਲ ਨਾਲ ਕਿੱਤਾਮੁਖੀ ਸਿੱਖਿਆ ਉਪਲਬਧ ਕਰਵਾਈ ਜਾ ਰਹੀ ਹੈ।ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚੋਂ ਸਿੱਖਿਆ ਪ੍ਰਾਪਤ ਕਰਨ ਵਾਲੇ ਸੈਂਕੜੇ ਵਿਦਿਆਰਥੀ ਮੁਕਾਬਲਾ ਪ੍ਰੀਖਿਆਵਾਂ ਪਾਸ ਕਰਨ ਉਪਰੰਤ ਸਰਕਾਰੀ ਅਤੇ ਨਿੱਜੀ ਖੇਤਰ ਵਿੱਚ ਨੌਕਰੀਆਂ ਪ੍ਰਾਪਤ ਕਰਨ ਵਿੱਚ ਕਾਮਯਾਬ ਹੋ ਰਹੇ ਹਨ।ਸਰਕਾਰ ਵੱਲੋਂ ਨਿਯੁਕਤ ਕੀਤੇ ਗਏ ਨਵੇਂ ਅਧਿਆਪਕਾਂ ਨੂੰ ਸਕੂਲਾਂ ਵਿੱਚ ਡਿਊਟੀ ਸੰਭਾਲਣ ਲਈ ਭੇਜਣ ਤੋਂ ਪਹਿਲਾਂ ਪ੍ਰਵੇਸ਼ ਸਿਖਲਾਈ ਜਰੀਏ ਸਰਕਾਰੀ ਸਕੂਲਾਂ ਵਿੱਚ ਚੱਲ ਰਹੇ ਵਿੱਦਿਅਕ ਅਤੇ ਬੁਨਿਆਦੀ ਢਾਂਚੇ ਦੇ ਪ੍ਰਾਜੈਕਟਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।

              ਅੰਜੂ ਸੂਦ ਜਿਲ੍ਹਾ ਮੀਡੀਆ ਕੋਆਰਡੀਨੇਟਰ ਲੁਧਿਆਣਾ ਨੇ ਦੱਸਿਆ ਕਿ ਸਿੱਖਿਆ ਅਧਿਕਾਰੀਆਂ ਦੀ ਅਗਵਾਈ ਹੇਠ ਜਿਲ੍ਹੇ ਦੇ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ,ਵਿਦਿਆਰਥੀਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਅਤੇ ਜਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚੋਂ ਸਿੱਖਿਆ ਹਾਸਿਲ ਕਰਕੇ ਵਧੀਆ ਨੌਕਰੀਆਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਬਾਰੇ ਜਾਣਕਾਰੀ ਦੇਣ ਲਈ ਸਟੇਟ ਮੀਡੀਆ ਟੀਮ ਵੱਲੋਂ ਜਿਲ੍ਹੇ ਦੇ ਵੱਖ ਵੱਖ ਸਰਕਾਰੀ ਸਕੂਲਾਂ ਦਾ ਦੌਰਾ ਕਰਕੇ ਦੂਰਦਰਸ਼ਨ ਲਈ ਸ਼ੂਟਿੰਗ ਕੀਤੀ ਗਈ ਹੈ/ ਕੀਤੀ ਜਾਵੇਗੀ।ਇਹ ਸਮੁੱਚੀ ਸ਼ੂਟਿੰਗ ਜਲਦੀ ਹੀ ਦੂਰਦਰਸ਼ਨ ਦੇ ਪ੍ਰੋਗਰਾਮ ਪ੍ਰੋਗਰਾਮ ਜਰੀਏ ਦਰਸ਼ਕਾਂ ਦੇ ਰੂਬਰੂ ਕੀਤੀ ਜਾਵੇਗੀ।

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends