ਅੈਨਰੋਲਮੈਂਟ ਬੂਸਟਰ ਟੀਮ ਵੱਲੋਂ ਦਾਖਲਾ ਮੁਹਿੰਮ ਸਬੰਧੀ ਮੀਟਿੰਗ
ਮਾਪਿਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਕੀਤਾ ਪ੍ਰੇਰਿਤ
ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਕ੍ਰਿਸ਼ਨ ਕੁਮਾਰ ਦੀ ਯੋਗ ਅਗਵਾਈ ਵਿੱਚ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਕਾਰੀ ਸਕੂਲਾਂ ਵਿਚ ਦਾਖਲਿਆਂ ਨੂੰ ਬੜਾਵਾ ਦੇਣ ਲੲੀ ਸ਼ੁਰੂ ਕੀਤੀ ਈਚ ਵੰਨ ਬਰਿੰਗ ਵੰਨ ਮੁਹਿੰਮ ਤਹਿਤ ਜਿਲ੍ਹਾ ਲੁਧਿਆਣਾ ਦੇ ਵੱਖ ਵੱਖ ਸਕੂਲਾਂ ਵਿਚ ਜਾਗਰੂਕਤਾ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸੇ ਕੜੀ ਤਹਿਤ ਸਟੇਟ ਮੀਡੀਆ ਕੋਆਰਡੀਨੇਟਰ ਪ੍ਰਮੋਦ ਭਾਰਤੀ, ਨਿਰਮਲ ਸਿੰਘ ਮੀਡੀਆ ਕੋਆਰਡੀਨੇਟਰ ਸ਼ਹੀਦ ਭਗਤ ਸਿੰਘ ਨਗਰ ਵੱਲੋ, ਸਰਕਾਰੀ ਪ੍ਰਾਇਮਰੀ ਸਕੂਲ ਨੰ 7 ਖੰਨਾ, ਸਰਕਾਰੀ ਮਿਡਲ ਸਕੂਲ ਮੁਹੱਲਾ ਰਵੀਦਾਸਪੁਰੀ ਖੰਨਾ ਬਲਾਕ ਖੰਨਾ 2 ਜਿਲ੍ਹਾ ਲੁਧਿਆਣਾ ਦੇ ਸਕੂਲਾਂ ਵਿੱਚ ਦਾਖਲਾ ਜਾਗਰੂਕਤਾ ਮੀਟਿੰਗਾਂ ਕਰਕੇ ਲੋਕਾਂ ਨੂੰ ਸਰਕਾਰੀ ਸਕੂਲਾਂ ਵਿੱਚ ਮਿਲ ਰਹੀਆਂ ਸਹੂਲਤਾਂ ਤੋ ਜਾਣੂ ਕਰਵਾਇਆ ਅਤੇ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਪ੍ਰੇਰਿਤ ਕੀਤਾ।
ਉਹਨਾਂ ਕਿਹਾ ਕਿ ਸਾਡੇ ਸਰਕਾਰੀ ਸਕੂਲ ਪੂਰਨ ਸਮਾਰਟ ਬਣ ਚੁੱਕੇ ਹਨ। ਜਿੱਥੇ ਪ੍ਰੋਜੈਕਟਰ ,ਅੈਲ ਈ ਡੀ ਅਤੇ ਆਧੁਨਿਕ ਤਕਨੀਕਾਂ ਰਾਹੀਂ ਉੱਚ ਪਾਏ ਦੀ ਸਿੱਖਿਆ ਦਿੱਤੀ ਜਾਂਦੀ ਹੈ। ਸਰਕਾਰੀ ਸਕੂਲਾਂ ਵਿੱਚ ਉੱਚ ਯੋਗਤਾ ਪ੍ਰਾਪਤ ਅਧਿਆਪਕ ਮੌਜੂਦ ਹਨ।ਸਰਕਾਰੀ ਸਕੂਲਾਂ ਵਿੱਚ ਪੰਜਾਬੀ ਅਤੇ ਅੰਗਰੇਜ਼ੀ ਮਾਧਿਅਮ ਰਾਹੀਂ ਪੜ੍ਹਾਈ ਕਰਵਾਈ ਜਾਦੀ ਹੈ। ਇੰਗਲਿਸ਼ ਬੂਸਟਰ ਕਲੱਬਾ ਰਾਹੀ ਵਿਦਿਆਰਥੀ ਫਰਾਟੇਦਾਰ ਅੰਗਰੇਜੀ ਬੋਲਣਾ ਸਿੱਖ ਗਏ ਹਨ। ਸਿੱਖਿਆ ਦੇ ਨਾਲ- ਨਾਲ ਸਹਾਇਕ ਗਤੀਵਿਧੀਆਂ ਅਤੇ ਖੇਡਾ ਵਿੱਚ ਵੀ ਵਿਦਿਆਰਥੀਆਂ ਨੂੰ ਅੱਗੇ ਵਧਣ ਲੲੀ ਪੂਰੇ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ।
ਉਹਨਾਂ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਅੱਠਵੀਂ ਜਮਾਤ ਤੱਕ ਬੱਚਿਆਂ ਨੂੰ ਜਿੱਥੇ ਪੌਸ਼ਟਿਕ ਭੋਜਨ ਦਿੱਤਾ ਜਾਦਾ ਹੈ। ਉੱਥੇ ਕਿਤਾਬਾਂ, ਵਰਦੀਆਂ ਮੁਫਤ ਅਤੇ ਵੱਡੇ ਪੱਧਰ ਤੇ ਵਜੀਫੇ ਵੀ ਸਰਕਾਰ ਵੱਲੋਂ ਦਿੱਤੇ ਜਾ ਰਹੇ ਹਨ। ਬੋਰਡ ਦੀ ਜਮਾਤ ਪੰਜਵੀਂ ਦੀ ਪ੍ਰੀਖਿਆ ਦੇ ਰਹੇ ਵਿਦਿਆਰਥੀਆਂ ਨੂੰ ਕੋਵਿਡ-19 ਦੀਆਂ ਹਦਾਇਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਕਿਹਾ। ਇਸ ਮੌਕੇ 'ਤੇ ਸੀਅੈਚਟੀ ਰਣਜੋਧ ਸਿੰਘ, ਸਵਿਤਾ ਪਾਸੀ, ਰਾਜੀਵ ਵਰਮਾ ਸਟੇਟ ਅਵਾਰਡੀ ਆਈਈ ਆਰ ਟੀ, ਸਕੂਲ ਦੇ ਅੈਚਟੀ ਇੰਦਰਜੀਤ ਸਿੰਗਲਾ , ਸਕੂਲ ਸਟਾਫ ਮੰਜੂ, ਪੂਜਾ, ਡਿੰਪਲ, ਨਿਗਰਾਨ ਵੀਰਪਾਲ ਸ਼ਰਮਾ ਅਤੇ ਜਿਲ੍ਹਾ ਮੀਡੀਆ ਕੋਆਰਡੀਨੇਟਰ ਲੁਧਿਆਣਾ ਅੰਜੂ ਸੂਦ ਮੌਜੂਦ ਸਨ।