ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਪ੍ਰੀਖਿਆਵਾਂ ਦੀ ਸ਼ੁਰੂਆਤ ਕੱਲ ਤੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਨਾਲ ਹੋਵੇਗੀ

 ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਪ੍ਰੀਖਿਆਵਾਂ ਦੀ ਸ਼ੁਰੂਆਤ ਕੱਲ ਤੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਨਾਲ ਹੋਵੇਗੀ

■ ਸਵੇਰ ਦੇ ਸੈਸ਼ਨ ਦੌਰਾਨ ਹੋਵੇਗੀ ਪ੍ਰੀਖਿਆ।

■ 3.21 ਲੱਖ ਵਿਦਿਆਰਥੀਆਂ ਲਈ ਬਣਾਏ 18080 ਪ੍ਰੀਖਿਆ ਕੇਂਦਰ।




ਸਕੂਲ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਦੇ ਹਿੱਤਾਂ ਨੂੰ ਧਿਆਨ 'ਚ ਰੱਖਦਿਆਂ ਸਮੂਹ ਬੋਰਡ ਅਤੇ ਗੈਰ- ਬੋਰਡ ਜਮਾਤਾਂ ਦੀਆਂ ਪ੍ਰੀਖਿਆਵਾਂ ਕੋਵਿਡ-19 ਹਦਾਇਤਾਂ ਦੀ ਪਾਲਣਾ ਕਰਦਿਆਂ ਸਕੂਲਾਂ ਵਿੱਚ ਆਫ਼ਲਾਈਨ ਤਰੀਕੇ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ।ਸਿੱਖਿਆ ਵਿਭਾਗ ਵੱਲੋਂ ਕਰਵਾਈਆਂ ਜਾਣ ਵਾਲੀਆਂ ਘਰੇਲੂ ਪ੍ਰੀਖਿਆਵਾਂ ਦੀ ਸ਼ੁਰੂਆਤ ਕੱਲ੍ਹ ਛੇਵੀਂ, ਸੱਤਵੀਂ, ਨੌਵੀਂ ਅਤੇ ਗਿਆਰਵੀਂ ਜਮਾਤਾਂ ਦੀਆਂ ਪ੍ਰੀਖਿਆਵਾਂ ਨਾਲ ਹੋਈ।ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਈਆਂ ਜਾਣ ਵਾਲੀਆਂ ਪੰਜਵੀਂ, ਅੱਠਵੀਂ, ਦਸਵੀਂ ਅਤੇ ਬਾਰਵੀਂ ਜਮਾਤਾਂ ਦੀਆਂ ਪ੍ਰੀਖਿਆਵਾਂ ਦੀ ਸ਼ੁਰੂਆਤ ਅੱਜ 16 ਮਾਰਚ ਤੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਨਾਲ ਹੋਵੇਗੀ।ਇਸ ਪ੍ਰੀਖਿਆ ਵਿੱਚ ਅਪੀਅਰ ਹੋਣ ਵਾਲੇ 3.21 ਲੱਖ ਵਿਦਿਆਰਥੀਆਂ ਲਈ 18080 ਪ੍ਰੀਖਿਆ ਕੇਂਦਰ ਬਣਾਏ ਗਏ ਹਨ।

          ਬੋਰਡ ਵੱਲੋਂ ਜਾਰੀ ਪੱਤਰ ਅਨੁਸਾਰ ਪੰਜਵੀਂ ਜਮਾਤ ਦੀ ਪ੍ਰੀਖਿਆ ਸਵੇਰ ਦੇ ਸੈਸ਼ਨ ਦੌਰਾਨ 9.00 ਵਜੇ ਤੋਂ ਬਾਅਦ ਦੁਪਹਿਰ 12.15 ਵਜੇ ਤੱਕ ਹੋਵੇਗੀ।16 ਮਾਰਚ ਤੋਂ ਸ਼ੁਰੂ ਹੋਣ ਵਾਲੀ ਇਹ ਪ੍ਰੀਖਿਆ 23 ਮਾਰਚ ਤੱਕ ਚੱਲੇਗੀ।ਜਾਰੀ ਡੇਟਸ਼ੀਟ ਅਨੁਸਾਰ 16 ਮਾਰਚ ਨੂੰ ਪਹਿਲੀ ਭਾਸ਼ਾ ,17 ਮਾਰਚ ਨੂੰ ਅੰਗਰੇਜ਼ੀ,18 ਮਾਰਚ ਦੂਜੀ ਭਾਸ਼ਾ, 19 ਮਾਰਚ ਨੂੰ ਵਾਤਾਵਰਣ, 22 ਮਾਰਚ ਨੂੰ ਗਣਿਤ ਅਤੇ 23 ਮਾਰਚ ਨੂੰ ਸਵਾਗਤ ਜ਼ਿੰਦਗੀ ਵਿਸ਼ੇ ਦੀ ਪ੍ਰੀਖਿਆ ਹੋਵੇਗੀ। 24 ਤੋਂ 27 ਮਾਰਚ ਤੱਕ ਪ੍ਰਯੋਗੀ ਵਿਸ਼ਿਆਂ ਦੀ ਪ੍ਰੀਖਿਆ ਹੋਵੇਗੀ ਅਤੇ ਇਹ ਪ੍ਰੀਖਿਆ ਸਕੂਲਾਂ ਵੱਲੋਂ ਆਪਣੇ ਪੱਧਰ 'ਤੇ ਲਈ ਜਾਵੇਗੀ।ਪ੍ਰਯੋਗੀ ਪ੍ਰੀਖਿਆ ਦੇ ਪ੍ਰਸ਼ਨ ਪੱਤਰ ਵੀ ਬੋਰਡ ਦੀ ਬਜਾਏ ਸਕੂਲਾਂ ਵੱਲੋਂ ਆਪਣੇ ਪੱਧਰ 'ਤੇ ਤਿਆਰ ਕੀਤੇ ਜਾਣਗੇ।

                     ਬੋਰਡ ਦੀਆਂ ਹਦਾਇਤਾਂ ਅਨੁਸਾਰ ਸਮੂਹ ਜਿਲ੍ਹਾ ਸਿੱਖਿਆ ਅਧਿਕਾਰੀ(ਐਲੀਮੈਂਟਰੀ) ਵੱਲੋਂ ਪ੍ਰੀਖਿਆ ਕੇਂਦਰ ਕੰਟਰੋਲਰਾਂ ਅਤੇ ਸੁਪਰਡੈਂਟਾਂ ਨੂੰ ਪ੍ਰੀਖਿਆ ਦੌਰਾਨ ਕੇਂਦਰ ਅਤੇ ਰਾਜ ਸਰਕਾਰ ਵੱਲੋਂ ਜਾਰੀ ਕੋਰੋਨਾ ਬਚਾਅ ਹਦਾਇਤਾਂ ਦੀ ਪਾਲਣਾ ਸਖਤੀ ਨਾਲ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।ਅਧਿਕਾਰੀਆਂ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਹਰ ਪ੍ਰੀਖਿਆਰਥੀ ਅਤੇ ਡਿਊਟੀ ਅਮਲੇ ਲਈ ਮਾਸਕ ਪਹਿਨਣਾ ਲਾਜ਼ਮੀ ਹੋਣ ਦੇ ਨਾਲ ਸੋਸ਼ਲ ਡਿਸਟੈਂਸ ਦਾ ਧਿਆਨ ਵੀ ਲਾਜ਼ਮੀ ਤੌਰ 'ਤੇ ਰੱਖਣ ਲਈ ਕਿਹਾ ਗਿਆ ਹੈ।ਅਧਿਕਾਰੀਆਂ ਨੇ ਕੋਰੋਨਾ ਬਚਾਅ ਹਦਾਇਤਾਂ ਬਾਬਤ ਵਿਦਿਆਰਥੀਆਂ ਦੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਆਪੋ ਆਪਣੇ ਬੱਚਿਆਂ ਨੂੰ ਪ੍ਰੀਖਿਆ ਲਈ ਜਰੂਰੀ ਸਮੱਗਰੀ ਜੁਮੈਟਰੀ, ਪੈੱਨ, ਪੈਨਸਿਲ ਆਦਿ ਜਰੂਰ ਦੇ ਕੇ ਭੇਜਿਆ ਜਾਵੇ ਤਾਂ ਕਿ ਵਿਦਿਆਰਥੀਆਂ ਨੂੰ ਇਹ ਵਸਤਾਂ ਆਪਸ ਵਿੱਚ ਸਾਂਝੀਆਂ ਕਰਨ ਦੀ ਨੌਬਤ ਹੀ ਨਾ ਆਵੇ।ਬੋਰਡ ਵੱਲੋਂ ਵੱਖਰੇ ਤੌਰ 'ਤੇ ਜਾਰੀ ਪੱਤਰ 'ਚ ਮਾਪਿਆਂ ਨੂੰ ਵੀ ਆਪੋ ਆਪਣੇ ਬੱਚਿਆਂ ਨੂੰ ਪ੍ਰੀਖਿਆ ਕੇੱਦਰ ਵਿਖੇ ਭੇਜਣ ਤੋਂ ਪਹਿਲਾਂ ਉਹਨਾਂ ਦਾ ਤਾਪਮਾਨ ਚੈੱਕ ਕਰਨ ਲਈ ਕਿਹਾ ਗਿਆ ਹੈ। ਕੋਰੋਨਾ ਪ੍ਰਭਾਵਿਤ ਵਿਦਿਆਰਥੀਆਂ ਨੂੰ ਪ੍ਰੀਖਿਆ ਵਿੱਚ ਬੈਠਣ ਦੀ ਇਜਾਜ਼ਤ ਨਹੀਂ ਹੋਵੇਗੀ ਅਤੇ ਅਜਿਹੇ ਵਿਦਿਆਰਥੀਆਂ ਦੀ ਸੂਚਨਾ ਕੇਂਦਰ ਸੁਪਰਡੈਂਟ ਵੱਲੋਂ ਸੰਬੰਧਿਤ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਰਾਹੀਂ ਬੋਰਡ ਨੂੰ ਭੇਜਣ ਦੇ ਨਾਲ ਨਾਲ ਸਕੂਲ ਦੀ ਲਾਗ ਇਨ ਆਈ.ਡੀ ਤੋਂ ਵੀ ਬੋਰਡ ਨੂੰ ਸੂਚਨਾ ਭੇਜੇ ਜਾਣ ਲਈ ਕਿਹਾ ਗਿਆ ਹੈ।ਇਹਨਾਂ ਵਿਦਿਆਰਥੀਆਂ ਦੀ ਪ੍ਰੀਖਿਆ ਬਾਅਦ ਵਿੱਚ ਲਈ ਜਾਵੇਗੀ।

Featured post

PRE BOARD DATESHEET REVISED: ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ

ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ ਚੰਡੀਗੜ੍ਹ, 16 ਜਨਵਰੀ: ਸਿੱਖਿਆ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਸੂਬੇ ਦੇ ਸਾਰੇ ਸਕੂਲਾਂ ਵ...

RECENT UPDATES

Trends