Latest updates

Tuesday, March 23, 2021

ਸਿੱਖਿਆ ਵਿਭਾਗ ਪੰਜਾਬ ਵਲੋਂ ਸਕੂਲ ਪੱਧਰ ਤੇ ਮੀਡੀਆ ਇੰਚਾਰਜ ਲਗਾਉਣ ਦੇ ਨਿਰਦੇਸ਼

 ਲੁਧਿਆਣਾ 23 ਮਾਰਚ (ਅੰਜੂ ਸੂਦ )-ਸਿੱਖਿਆ ਵਿਭਾਗ ਪੰਜਾਬ ਵਲੋਂ ਸਕੂਲ ਪੱਧਰ ਤੇ ਮੀਡੀਆ ਇੰਚਾਰਜ ਲਗਾਉਣ ਦੇ ਨਿਰਦੇਸ਼

- ਸਿੱਖਿਆ ਵਿਭਾਗ ਦੀਆਂ ਵਿਦਿਆਰਥੀ ਹਿੱਤ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦਾ ਸੱਦਾ


 ਸਿੱਖਿਆ ਵਿਭਾਗ ਪੰਜਾਬ ਵਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਅਤੇ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਸੂਬੇ ਦੇ ਸਰਕਾਰੀ ਸਕੂਲਾਂ ਦੀ ਸਿੱਖਿਆ ਤੇ ਬੁਨਿਆਦੀ ਢਾਂਚੇ ਨੂੰ ਕੌਮਾਂਤਰੀ ਪੱਧਰ ਦੀ ਦਿੱਖ ਦਿਤੀ ਜਾਣ ਲਰੀ ਵੱਖ ਵੱਖ ਪਹਿਲੂਆਂ ਤੇ ਕੰਮ ਕੀਤਾ ਜਾ ਰਿਹਾ ਹੈ ਜਿਸ ਲਈ ਵਿਭਾਗ ਵਲੋਂ ਵੱਡੀ ਪੱਧਰ ਤੇ ਵਿਦਿਆਰਥੀ ਹਿੱਤ ਵਿੱਚ ਨੀਤੀਆਂ ਨੂੰ ਲਾਗੂ ਕੀਤਾ ਜਾ ਰਿਹਾ ਹੈ ਜਿੰਨਾਂ ਨੂੰ ਘਰ ਘਰ ਪਹੁੰਚਾਉਣ ਲਈ ਸਕੂਲ ਪੱਧਰ ਤੇ ਵਿਭਾਗ ਵਲੋਂ ਮੀਡੀਆ ਇੰਚਾਰਜ ਲਗਾਏ ਜਾਣ ਦਾ ਫੈਸਲਾ ਕੀਤਾ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹਰਜੀਤ ਸਿੰਘ ਜ਼ਿਲ਼੍ਹਾ ਸਿੱਖਿਆ ਅਫਸਰ (ਸੈ.ਸਿੱ) ਲੁਧਿਆਣਾ ,ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਚਰਨਜੀਤ ਸਿੰਘ ਜਲਾਜਣ(ਸੈ.ਸਿੱ)ਲੁਧਿਆਣਾ ਤੇ ਰਾਜਿੰਦਰ ਕੌਰ ਜ਼ਿਲ਼੍ਹਾ ਸਿੱਖਿਆ ਅਫਸਰ (ਐਸ.ਸਿੱ) ਲੁਧਿਆਣਾ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਕੁਲਦੀਪ ਸਿੰਘ(ਐ. ਸਿੱ) ਲੁਧਿਆਣਾ ਵਲੋਂ ਸਾਂਝੇ ਤੌਰ ਤੇ ਜਾਣਕਾਰੀ ਦਿੰਦਿਆਂ ਕਿ ਜ਼ਿਲੇ ਦੇ ਸਰਕਾਰੀ ਸਕੂਲਾਂ ਵਿੱਚ ਗੁਣਾਤਮਿਕ ਸਿੱਖਿਆ ਲਈ ਵਿਦਿਅਕ ਤੇ ਸਹਿ-ਵਿਦਿਅਕ ਕਿਰਿਆਵਾਂ ਵੱਡੇ ਪੱਧਰ ਤੇ ਕਰਵਾਈਆਂ ਜਾਂਦੀਆਂ ਹਨ, ਇਸਦੇ ਨਾਲ ਨਾਲ ਸਿੱਖਿਆ ਵਿਭਾਗ ਵਲੋਂ ਸਕੂਲ ਪੱਧਰ ਤੇ ਬਹੁਤ ਸਾਰੀਆਂ ਗਤiੀਵਧੀਆਂ ਕਰਵਾਈਆਂ ਜਾਂਦੀਆਂ ਹਨ ਜ਼ਿੰਨਾਂ ਵਿੱਚ ਈਕੋ ਕਲੱਬ, ਇੰਗਲਿਸ਼ ਬੂਸਟਰ ਕਲੱਬ, ਸਕਾਊਟ ਐਂਡ ਗਾਈਡ, ਐੱਨ. ਐਸ.ਐਸ. ਸਮੇਤ ਮੁਕਾਬਲੇ ਦੀਆਂ ਪ੍ਰੀਖਿਆਵਾਂ ਆਯੋਜਿਤ ਕੀਤੀਆਂ ਜਾਂਦੀਆਂ ਹਨ। ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਵਿਦਿਆਰਥੀਆਂ ਨੂੰ ਮੁਫਤ ਵਰਦੀਆਂ ਤੇ ਕਿਤਾਬਾਂ, ਮੁਫਤ ਦੁਪਹਿਰ ਦਾ ਭੋਜਨ, ਅੰਗਰੇਜੀ ਮਾਧਿਅਮ ਵਿੱਚ ਸਿੱਖਿਆ, ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਕੋਚਿੰਗ ਕਲਾਸਾਂ ਸਮੇਤ ਹੋਰ ਸਹੂਲਤਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ ਜਿੰਨਾਂ ਨੂੰ ਆਮ ਜਨਤਾ ਤੱਕ ਪਹੁੰਚਾਉਣ ਲਈ ਸੋਸ਼ਲ ਅਤੇ ਪ੍ਰਿੰਟ ਮੀਡੀਆ ਅਹਿਮ ਭੂਮਿਕਾ ਨਿਭਾ ਸਕਦਾ ਹੈ।ਜਿਸ ਲਈ ਵਿਭਾਗ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਤੇ ਸਰਕਾਰੀ ਹਾਈ ਸਕੂਲ ਵਿੱਚ ਮੀਡੀਆ ਇੰਚਾਰਜ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਕੂਲ ਪੱਧਰ ਤੇ ਮੀਡੀਆ ਇੰਚਾਰਜ  ਲਗਾਉਣ ਸਮੇਂ ਨਾਨ-ਟੀਚਿੰਗ ਸਟਾਫ ਐਸ.ਐੱਲ.ਏ., ਲਾਇਬ੍ਰੇਰੀਅਨ, ਲਾਇਬ੍ਰੇਰੀ ਰਿਸਟੋਰਰ ਨੂੰ ਪਹਿਲ ਦਿਤੀ ਜਾਵੇਗੀ ਤਾਂ ਜੋ ਸਕੂਲੀ ਸਿੱਖਿਆ ਵੀ ਪ੍ਰਭਾਵਿਤ ਨਾ ਹੋ ਸਕੇ। ਸਿੱਖਿਆ ਅਧਿਕਾਰੀਆਂ ਦੱਸਿਆ ਕਿ ਇਸ ਨਾਲ ਸਿੱਖਿਆ ਵਿਭਾਗ ਦੀਆਂ ਨੀਤੀਆਂ ਨੂੰ ਜਨ ਜਨ ਤੱਕ ਅਸਾਨੀ ਨਾਲ ਪਹੁੰਚਾਇਆ ਜਾ ਸਕੇਗਾ।

Ads