Latest updates

Tuesday, March 23, 2021

ਅਧਿਆਪਕ ਯੂਨੀਅਨ ਪ੍ਰਧਾਨ ਵਰਿੰਦਰ ਵੋਹਰਾ ਤੇ ਸੁਖਰਾਜ ਸਿੰਘ ਸਿੱਖਿਆ ਵਿਭਾਗ ‘ਚੋਂ ਮੁਅੱਤਲ

 


ਵਿਸ਼ੇਸ਼ ਅਧਿਆਪਕ ਯੂਨੀਅਨ ਪੰਜਾਬ ਦੇ ਪ੍ਰਧਾਨ ਵਰਿੰਦਰ ਵੋਹਰਾ ਅਤੇ ਜਨਰਲ ਸਕੱਤਰ ਸੁਖਰਾਜ ਸਿੰਘ ਅੰਮ੍ਰਿਤਸਰ ਨੂੰ ਸਿੱਖਿਆ ਵਿਭਾਗ ‘ਚੋਂ ਮੁਅੱਤਲ ਕੀਤਾ ਗਿਆ ਹੈ।ਸਕੱਤਰ ਸਕੂਲ ਸਿੱਖਿਆ ਪੰਜਾਬ ਸ੍ਰੀ ਕ੍ਰਿਸ਼ਨ ਕੁਮਾਰ ਦੇ ਦਸਤਖਤਾਂ ਹੇਠ ਜਾਰੀ ਪੱਤਰ ਅਨੁਸਾਰ ਦੋਹਾਂ ਅਧਿਆਪਕ ਆਗੂਆਂ ਨੂੰ ਮੁਅੱਤਲ ਕੀਤਾ ਗਿਆ ਹੈ । ਮੁਅੱਤਲ ਕੀਤੇ ਯੂਨੀਅਨ ਦੇ ਪ੍ਰਧਾਨ ਵਰਿੰਦਰ ਵੋਹਰਾ ਦਾ ਹੈੱਡਕੁਆਟਰ ਦਫਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਮਾਨਸਾ ਅਤੇ ਜਨਰਲ ਸਕੱਤਰ ਸੁਖਰਾਜ ਸਿੰਘ ਦਾ ਹੈੱਡਕੁਆਟਰ ਦਫਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਪਠਾਨਕੋਟ ਬਣਾਇਆ ਗਿਆ ਹੈ।
ਮੁਅੱਤਲ ਕੀਤੇ ਯੂਨੀਅਨ ਦੇ ਪ੍ਰਧਾਨ ਅਤੇ ਜਨਰਲ ਸਕੱਤਰ ਸਿਖਿਆ ਸਕੱਤਰ ਨੂੰ ਮੰਗ ਪੱਤਰ ਦੇਣ ਗਏ ਸਨ।


 

Ads