ਨਿਜੀ ਸਕੂਲਾਂ ਤੋਂ ਹਟ ਕੇ ਆਏ ਵਿਦਿਆਰਥੀਆਂ ਦੇ ਮਾਪਿਆਂ ਨੇ ਸਰਕਾਰੀ ਸਕੂਲਾਂ ਦੀ ਕੀਤੀ ਸ਼ਲਾਘਾ

 

ਦੋ ਦਿਨਾਂ ਮਾਪੇ-ਅਧਿਆਪਕ ਮਿਲਣੀਆਂ ਵਿੱਚ ਸਿੱਖਿਆ ਸਕੱਤਰ ਨੇ ਆਨਲਾਈਨ ਸ਼ਾਮਿਲ ਹੋ ਕੇ ਕੀਤੀ ਨਿਵੇਕਲੀ ਪਹਿਲਕਦਮੀ

ਵਿਦਿਆਰਥੀਆਂ ਨੇ ਸਾਲਾਨਾ ਪ੍ਰੀਖਿਆਵਾਂ ਵਿੱਚ ਵਧੀਆ ਅੰਕ ਪ੍ਰਾਪਤ ਕਰਨ ਦਾ ਕੀਤਾ ਵਾਅਦਾ

ਸਕੂਲ ਮੈਨੇਜਮੈਂਟ ਕਮੇਟੀਆਂ, ਮਾਪਿਆਂ ਅਤੇ ਸਰਪ੍ਰਸਤਾਂ ਨੇ ਮਾਪੇ-ਅਧਿਆਪਕ ਮਿਲਣੀਆਂ ਵਿੱਚ ਕੀਤੀ ਸ਼ਿਰਕਤ





ਐੱਸ.ਏ.ਐੱਸ. ਨਗਰ 9 ਮਾਰਚ ( )

ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਮਾਪਿਆਂ ਅਤੇ ਸਰਪਸਤਾਂ ਨੂੰ ਵਿਦਿਆਰਥੀਆਂ ਦੀ ਘਰੇਲੂ ਇਮਤਿਹਾਨਾਂ ਵਿੱਚ ਕੀਤੀ ਕਾਰਗੁਜ਼ਾਰੀ ਦੀ ਜਾਣਕਾਰੀ ਦੇਣ, ਹੋਣ ਜਾ ਰਹੀਆਂ ਸਾਲਾਨਾ ਪ੍ਰੀਖਿਆਵਾਂ ਵਿੱਚ ਮਿਸ਼ਨ ਸ਼ਤ-ਪ੍ਰਤੀਸ਼ਤ ਦੀ ਸਫ਼ਲਤਾ ਲਈ ਤਿਆਰੀ ਕਰਨ, ਸਕੂਲਾਂ ਵਿੱਚ ਆ ਰਹੇ ਗੁਣਾਤਮਿਕ ਅਤੇ ਗਿਣਾਤਮਿਕ ਸੁਧਾਰਾਂ ਦੀ ਜਾਣਕਾਰੀ ਦੇਣ ਲਈ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਵਿੱਚ ਦੋ ਦਿਨਾਂ ਮਾਪੇ-ਅਧਿਆਪਕ ਮਿਲਣੀਆਂ ਸਮਾਪਤ ਹੋ ਗਈਆਂ। ਦੋ ਦਿਨਾਂ ਮਾਪੇ ਅਧਿਆਪਕ ਮਿਲਣੀਆਂ ਵਿੱਚ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਨੇ ਦੂਜੇ ਦਿਨ ਮੋਗਾ, ਪਠਾਨਕੋਟ, ਸਭਸ ਨਗਰ, ਫਰੀਦਕੋਟ, ਐੱਸ.ਏ.ਐੱਸ. ਨਗਰ, ਤਰਨਤਾਰਨ, ਗੁਰਦਾਸਪੁਰ, ਬਰਨਾਲਾ, ਮਾਨਸਾ, ਹੁਸ਼ਿਆਰਪੁਰ ਜ਼ਿਲਿ੍ਹਆਂ ਵਿੱਚ ਚਲ ਰਹੀਆਂ ਮਾਪੇ-ਅਧਿਆਪਕ ਮਿਲਣੀਆਂ ਵਿੱਚ ਆਨਲਾਈਨ ਸ਼ਿਰਕਤ ਕੀਤੀ। ਇਹਨਾਂ ਮਿਲਣੀਆਂ ਵਿੱਚ ਸਕੱਤਰ ਸਕੂਲ ਸਿੱਖਿਆ ਨੇ ਵਿਦਿਆਰਥੀਆਂ ਨਾਲ ਸਾਲਾਨਾ ਪ੍ਰੀਖਿਆਵਾਂ ਦੀ ਤਿਆਰੀ ਅਤੇ ਸਕੂਲਾਂ ਵਿੱਚ ਚਲ ਰਹੀ ਗੁਣਾਤਮਿਕ ਸਿੱਖਿਆ ਸਬੰਧੀ ਗੱਲਬਾਤ ਕੀਤੀ।

ਇਸ ਮੌਕੇ ਵਿਦਿਆਰਥੀਆਂ ਨੇ ਕਿਹਾ ਕਿ ਸਕੂਲਾਂ ਵਿੱਚ ਅਧਿਆਪਕ ਅਤੇ ਸਕੂਲ ਮੂਖੀ ਬਹੁਤ ਹੀ ਮਿਹਨਤ ਨਾਲ ਉਹਨਾਂ ਦੇ ਭਵਿੱਖ ਨੂੰ ਉੱਜਵਲ ਬਣਾਉਣ ਲਈ ਯਤਨਸ਼ੀਲ ਹਨ। ਮਾਪਿਆਂ ਨੇ ਕਿਹਾ ਕਿ ਸਕੂਲਾਂ ਵਿੱਚ ਵਧੀਆ ਢੰਗ ਨਾਲ ਅਗਵਾਈ ਦੇਣ ਦੇ ਨਾਲ ਹੀ ਸਵੇਰ ਤੜਕਸਾਰ ਹੀ ਫੋਨ ਕਾਰਕੇ ਉਹਨਾਂ ਦੇ ਬੱਚਿਆਂ ਨੂੰ ਪੜ੍ਹਾਈ ਬਾਰੇ ਪੁੱਛਣਾ ਬਹੁਤ ਚੰਗਾ ਲੱਗ ਰਿਹਾ ਹੈ। ਸੱਚਮੁੱਚ ਹੀ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ। ਸਕੂਲ ਮੈਨੇਜਮੈਂਟ ਕਮੇਟੀਆਂ ਦੇ ਨੁਮਾਇੰਦਿਆਂ ਨੇ ਸਕੱਤਰ ਸਕੂਲ ਸਿੱਖਿਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਕੂਲਾਂ ਸਿੱਖਿਆ ਵਿਭਾਗ ਵੱਲੋਂ ਭੇਜੀਆਂ ਗਈਆਂ ਗ੍ਰਾਂਟਾਂ, ਅਧਿਆਪਕਾਂ ਅਤੇ ਸਕੂਲ ਮੁਖੀਆਂ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਅਤੇ ਸਮਾਜ ਸੇਵੀ ਸੱਜਣਾਂ ਦੇ ਸਹਿਯੋਗ ਨਾਲ ਸਕੂਲਾਂ ਦੀ ਕਾਇਆ ਕਲਪ ਹੋਈ ਹੈ ਅਤੇ ਮਾਪੇ ਨਿਜੀ ਸਕੂਲਾਂ ਤੋਂ ਹਟਾ ਕੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦਾ ਦਾਖ਼ਲਾ ਕਵਾ ਰਹੇ ਹਨ। ਨਿਜੀ ਸਕੂਲਾਂ ਤੋਂ ਹਟ ਕੇ ਆਏ ਵਿਦਿਆਰਥੀਆਂ ਦੇ ਮਾਪਿਆਂ ਨੇ ਸਕੱਤਰ ਸਕੂਲ ਸਿੱiਅਖਾ ਨਾਲ ਆਨਲਾਈਨ ਗੱਲਬਾਤ ਕਰਦਿਆਂ ਕਿਹਾ ਕਿ ਪਹਿਲਾਂ ਉਹਨਾਂ ਨੂੰ ਲਗਦਾ ਸੀ ਕਿ ਨਿਜੀ ਸਕੂਲਾਂ ਵਿੱਚ ਪੈਸੇ ਦੇ ਕੇ ਬੱਚਿਆਂ ਨੂੰ ਚੰਗੀ ਸਿੱਖਿਆ ਮਿਲਦੀ ਹੈ ਪਰ ਜਦੋਂ ਤੋਂ ਉਹਨਾਂ ਨੇ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਪਾਏ ਹਨ ਖਰਚਾ ਤਾਂ ਬਚਿਆ ਹੀ ਹੈ ਨਾਲ ਹੀ ਬੱਚਿਆਂ ਨੂੰ ਸਿੱਖਣ ਲਈ ਵਧੀਆ ਮਾਹੌਲ, ਅਧਿਆਪਕਾਂ ਵੱਲੋਂ ਵਿਦਿਆਰਥੀਆਂ ਦੀ ਭਲਾਈ ਲਈ ਕੀਤੀ ਜਾ ਰਹੀ ਸਖ਼ਤ ਮਿਹਨਤ ਅਤੇ ਪੰਜਾਬ ਸਰਕਾਰ ਵੱਲੋਂ ਸਕੂਲੀ ਸਿੱਖਿਆ ਦੇ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਬਾਖੂਬੀ ਪਤਾ ਲੱਗਾ ਹੈ। 

ਵਿਦਿਆਰਥੀਆਂ ਨੇ ਕਿਹਾ ਕਿ ਸਿੱਖਿਆ ਸਕੱਤਰ ਨਾਲ ਗੱਲ ਕਰਕੇ ਉਹਨਾਂ ਨੂੰ ਬਹੁਤ ਖੁਸ਼ੀ ਹੋ ਰਹੀ ਹੈ। ਉਹ ਇਸ ਸਾਲ ਸਾਲਨਾ ਪ੍ਰੀਖਿਆਵਾਂ ਦੀ ਤਿਆਰੀ ਮਨ ਲਗਾ ਕੇ ਕਰ ਰਹੇ ਹਨ। ਉਹਨਾਂ ਕਿਹਾ ਕਿ ਪ੍ਰੋਜੈਕਟਾਂ ਅਤੇ ਸਮਾਰਟ ਐੱਲ.ਈ.ਡੀਜ਼. ਨਾਲ ਉਹਨਾਂ ਦੀ ਦੁਹਰਾਈ ਬਹੁਤ ਵਧੀਆ ਹੋ ਰਹੀ ਹੈ। ਮਾਪਿਆਂ ਨੇ ਕਿਹਾ ਕਿ ਇਸ ਸਮੇਂ ਵਿਦਿਆਰਥੀਆਂ ਦੀ ਸਫ਼ਲਤਾ ਲਈ ਅਧਿਆਪਕ ਮਾਪਿਆਂ ਨਾਲੋਂ ਵਧ ਕੇ ਚਿੰਤਾ ਕਰ ਰਹੇ ਹਨ ਜੋ ਕਿ ਸਮਾਜ ਲਈ ਬਹੁਤ ਹੀ ਚੰਗਾ ਹੈ।

ਇਸ ਆਨਲਾਈਨ ਮਾਪੇ ਅਧਿਆਪਕ ਮਿਲਣੀ ਵਿੱਚ ਸਲਿੰਦਰ ਸਿੰਘ ਸਹਾਇਕ ਡਾਇਰੈਕਟਰ ਐੱਸਸੀਈਆਰਟੀ ਪੰਜਾਬ, ਪ੍ਰਮੋਦ ਭਾਰਤੀ ਸਟੇਟ ਮੀਡੀਆ ਕੋਆਰਡੀਨੇਟਰ, ਜਸਵੀਰ ਸਿੰਘ ਅਤੇ ਚੰਦਰ ਸ਼ੇਖਰ ਸਟੇਟ ਰਿਸੋਰਸ ਪਰਸਨਜ਼ ਦੇ ਨਾਲ ਕੋਟ ਈਸੇ ਖਾਨ ਅਤੇ ਤਲਵੰਡੀ ਮੱਲ੍ਹੀਆਂ (ਮੋਗਾ), ਮੇਹਲੀ ਅਤੇ ਮਹਾਲੋਂ (ਸਭਸ ਨਗਰ), ਘੜੂੰਆ (ਮੋਹਾਲੀ), ਫਤਿਹਗੜ੍ਹ ਚੂੜੀਆਂ (ਗੁਰਦਾਸਪੁਰ), ਮਹਿਲ ਖੁਰਦ ਅਤੇ ਧੂਰਕੋਟ (ਬਰਨਾਲਾ) ਸਕੀਰਾ (ਪਠਾਨਕੋਟ), ਮਲਸੀਆਂ (ਜਲੰਧਰ), ਤਲਵਾੜਾ (ਹੁਸ਼ਿਆਰਪੁਰ), ਨੰਗਲ ਕਲਾਂ (ਮਾਨਸਾ) ਅਤੇ ਡੁਡਵਿੰਡੀ (ਕਪੂਰਥਲਾ) ਦੇ ਸੀਨੀਅਰ ਸੈਕੰਡਰੀ ਅਤੇ ਹਾਈ ਸਕੂਲਾਂ ਦੇ ਵਿਦਿਆਰਥੀ, ਵਿਦਿਆਰਥੀਆਂ ਦੇ ਮਾਪੇ ਅਤੇ ਸਰਪ੍ਰਸਤ, ਅਧਿਆਪਕ, ਸਕੂਲ ਮੁਖੀ, ਸਕੂਲ ਮੈਨੇਜਮੈਂਟ ਕਮੇਟੀਆਂ ਦੇ ਨੁਮਾਇੰਦੇ, ਦਾਨੀ ਸੱਜਣ, ਸਰਪੰਚ ਅਤੇ ਪੰਚਾਇਤ ਮੈਂਬਰ, ਜ਼ਿਲ੍ਹਾ ਅਤੇ ਸਟੇਟ ਸਿੱਖਿਆ ਅਧਿਕਾਰੀਆਂ ਤੋਂ ਇਲਾਵਾ ਹੋਰ ਪਤਵੰਤੇ ਸੱਜਣ ਵੀ ਆਨਲਾਈਨ ਮੀਟਿੰਗ ਵਿੱਚ ਸ਼ਾਮਲ ਸਨ।

ਜਿਕਰਯੋਗ ਹੈ ਕਿ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਪਹਿਲੇ ਦਿਨ ਜ਼ਿਲ੍ਹਾ ਲੁਧਿਆਣਾ, ਫਿਰੋਜ਼ਪੁਰ, ਫਾਜ਼ਿਲਕਾ, ਅੰਮ੍ਰਿਤਸਰ, ਪਟਿਆਲਾ, ਬਠਿੰਡਾ, ਰੂਪਨਗਰ, ਫਤਿਹਗੜ੍ਹ ਸਾਹਿਬ, ਸ੍ਰੀ ਮੁਕਤਸਰ ਸਾਹਿਬ, ਸੰਗਰੂਰ ਅਤੇ ਕਪੂਰਥਲਾ ਜ਼ਿਲਿ੍ਹਆਂ ਦੇ ਸਕੂਲਾਂ ਵਿੱਚ ਚਲ ਰਹੀਆਂ ਮਾਪੇ ਅਧਿਆਪਕ ਮਿਲਣੀਆਂ ਵਿੱਚ ਭਾਗ ਲਿਆ ਸੀ।

Featured post

Punjab Board Class 8th, 10th, and 12th Guess Paper 2025: Your Key to Exam Success!

PUNJAB BOARD GUESS PAPER 2025 Punjab Board Class 8th, 10th, and 12th Guess Paper 2025: Your Key to Exam Success! The ...

RECENT UPDATES

Trends