ਲੁਧਿਆਣਾ, 1 ਅਪ੍ਰੈਲ (ਅੰਜੂ ਸੂਦ) : ਕੋਵਿਡ-19 ਟੀਕਾਕਰਨ ਕਰਵਾਉਣ ਲਈ ਡਿਪਟੀ ਕਮਿਸ਼ਨਰ, ਲੁਧਿਆਣਾ ਨੇ ਅਧਿਆਪਕਾਂ ਨੂੰ ਕੀਤਾ ਪ੍ਰੇਰਿਤ।
ਸੁਬੋਧ ਵਰਮਾ, ਡੀ ਐਮ ਇੰਗਲਿਸ਼ ਨੇ ਨਿਭਾਈ ਮੀਟਿੰਗ ਹੋਸਟ ਦੀ ਭੂਮਿਕਾ
ਅੱਜ ਲੁਧਿਆਣਾ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਜੀ ਨੇ ਜੂਮ ਐਪ ਤੇ ਲੁਧਿਆਣੇ ਜਿਲ੍ਹੇ ਦੇ 110 ਦੇ ਕਰੀਬ ਸਕੂਲਾਂ ਦੇ ਪ੍ਰਿੰਸੀਪਲਾਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ। ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਹਰਜੀਤ ਸਿੰਘ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਚਰਨਜੀਤ ਸਿੰਘ ਜਲਾਜਣ ਵੀ ਇਸ ਮੀਟਿੰਗ ਵਿਚ ਸ਼ਾਮਲ ਸਨ। ਡਿਪਟੀ ਕਮਿਸ਼ਨਰ ਜੀ ਵਲੋਂ ਜਿਥੇ ਵੱਖ ਵੱਖ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਕੋਵਿਡ-19 ਟੀਕਾਕਰਨ ਕਰਵਾਉਣ ਲਈ ਪ੍ਰੇਰਿਤ ਕੀਤਾ ਉਥੇ ਉਨ੍ਹਾਂ ਦੇ ਸਕੂਲਾਂ ਵਿਚ ਕੰਮ ਕਰਦੇ ਅਧਿਆਪਕਾਂ ਨੂੰ ਪ੍ਰੇਰਿਤ ਕਰਨ ਦੀ ਜਿੰਮੇਵਾਰੀ ਵੀ ਪ੍ਰਿੰਸੀਪਲ ਸਾਹਿਬਾਨ ਦੀ ਲਗਾਈ। ਉਨ੍ਹਾਂ ਕਿਹਾ ਕਿ ਇਸ ਟੀਕੇ ਨੂੰ ਲਵਾਉਣ ਨਾਲ ਸਰੀਰ ਤੇ ਕੋਈ ਗਲਤ ਪ੍ਰਭਾਵ ਨਹੀਂ ਪੈਂਦਾ। ਉਨ੍ਹਾਂ ਮੀਟਿੰਗ ਵਿਚ ਸ਼ਾਮਲ ਸਕੂਲ ਮੁਖੀਆਂ ਨੂੰ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਨੇ ਪੱਤਰ ਵੀ ਜਾਰੀ ਕੀਤਾ ਹੈ ਜਿਸ ਅਨੁਸਾਰ ਜੋ ਕਰਮਚਾਰੀ ਦਫਤਰੀ ਸਮੇਂ ਦੌਰਾਨ ਕੋਵਿਡ-19 ਦਾ ਟੀਕਾਕਰਨ ਕਰਵਾਉਣ ਹਸਪਤਾਲ ਜਾਵੇਗਾ ਉਸ ਨੂੰ ਉਸ ਸਮੇਂ ਦੌਰਾਨ ਆਨ ਡਿਉਟੀ ਮੰਨਿਆ ਜਾਵੇਗਾ। ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਨੇ ਮੀਟਿੰਗ ਵਿਚ ਦੱਸਿਆ ਕਿ ਉਨ੍ਹਾਂ ਨੇ ਕੋਵਿਡ-19 ਦਾ ਟੀਕਾਕਰਨ ਖੁਦ ਕਰਵਾਇਆ ਹੋਇਆ ਹੈ। ਉਨ੍ਹਾਂ ਟੀਕਾਕਰਨ ਪ੍ਰਤੀ ਹੋ ਰਹੇ ਗਲਤ ਪ੍ਰਚਾਰ ਤੋ ਸੁਚੇਤ ਰਹਿਣ ਦੀ ਅਪੀਲ ਵੀ ਕੀਤੀ। ਅਧਿਕਾਰੀਆਂ ਨੇ ਇਸ ਜਾਣਕਾਰੀ ਨੂੰ ਅਧਿਆਪਕਾਂ ਨਾਲ ਸਾਂਝਾ ਕਰਨ ਦੀ ਹਦਾਇਤ ਵੀ ਕੀਤੀ। ਇਸ ਮੀਟਿੰਗ ਨੂੰ ਸੁਬੋਧ ਵਰਮਾ, ਡੀ ਐਮ ਇੰਗਲਿਸ਼ ਦੁਆਰਾ ਹੋਸਟ ਕੀਤਾ ਗਿਆ।