ਸਿੰਗਲਾ ਦੀ ਅਗਵਾਈ ਵਿੱਚ ਸਕੂਲ ਸਿੱਖਿਆ ਵਿਭਾਗ ’ਚ 3100 ਤੋਂ ਵੱਧ ਅਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ

 ਚੰਡੀਗੜ੍ਹ 13 ਅਪ੍ਰੈਲ (ਪ੍ਰਮੋਦ ਭਾਰਤੀ)ਸਿੰਗਲਾ ਦੀ ਅਗਵਾਈ ਵਿੱਚ ਸਕੂਲ ਸਿੱਖਿਆ ਵਿਭਾਗ ’ਚ 3100 ਤੋਂ ਵੱਧ ਅਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ

ਪੰਜਾਬ ਸਰਕਾਰ ਦੀ ਘਰ ਘਰ ਰੋਜ਼ਗਾਰ ਯੋਜਨ ਹੇਠ ਸਕੂਲ ਸਿੱਖਿਆ ਵਿਭਾਗ ਨੇ ਭਰਤੀ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਹੈ ਅਤੇ ਇਸ ਨੇ 3142 ਅਸਾਮੀਆਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ ਕਰ ਲਈ ਹੈ।



ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਦੇ ਅਨੁਸਾਰ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੇ ਨਿਰਦੇਸ਼ਾਂ ਤੋਂ ਬਾਅਦ ਵੱਖ ਵੱਖ ਅਸਾਮੀਆਂ ਦੀ ਭਰਤੀ ਲਈ ਪ੍ਰਕਿਰਿਆ ਸ਼ੁਰੂ ਕੀਤੀ ਹੈ। ਇਕੱਲੇ ਸਰਹੱਦੀ ਖੇਤਰ ਵਿੱਚ ਮਾਸਟਰ ਕਾਡਰ ਦੀਆਂ 2392 ਅਸਾਮੀਆਂ ਭਰਨ ਲਈ ਉਮੀਦਵਾਰਾਂ ਤੋਂ ਅਰਜ਼ੀਆਂ ਮੰਗੀਆਂ ਗਈਆਂ ਹਨ। ਬੁਲਾਰੇ ਅਨੁਸਾਰ ਮਸਟਰ ਕਾਡਰ ਵਿੱਚ ਅੰਗਰੇਜ਼ੀ ਵਿਸ਼ੇ ਦੇ 899 ਅਧਿਆਪਕ, ਮੈਥ ਦੇ 595 ਅਤੇ ਸਾਇੰਸ ਦੇ 518 ਅਧਿਆਪਕ ਭਰਤੀ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਅੰਗਰੇਜ਼ੀ ਵਿਸ਼ੇ ਵਿੱਚ 380 ਅਧਿਆਪਕਾਂ ਦੀਆਂ ਬੈਕਲੋਗ ਅਸਾਮੀਆਂ ਵੀ ਭਰੀਆਂ ਜਾ ਰਹੀਆਂ ਹਨ। ਬੁਲਾਰੇ ਅਨੁਸਾਰ ਇਹ ਸਾਰੀਆਂ ਅਸਾਮੀਆਂ ਬਾਰਡਰ ਏਰੀਏ ਦੀਆਂ ਹਨ।

ਘਰ ਘਰ ਰੋਜ਼ਗਾਰ ਦੇਖੋ ਕਿਥੇ ਨਿਕਲੀ ਭਰਤੀ

ਬੁਲਾਰੇ ਨੇ ਅੱਗੇ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਵਿਭਾਗ ਦੀ ਵੈਬਸਾਈਟ ’ਤੇ ਪਹਿਲੀ ਮਈ 2021 ਤੱਕ ਆਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ। ਇਸ ਤੋਂ ਪਹਿਲਾਂ ਸਕੂਲ ਲਾਇਬ੍ਰੇਰੀਅਨਾਂ ਦੀਆਂ ਵੀ 750 ਅਸਾਮੀਆਂ ਲਈ ਵੀ ਬਿਨੇਪੱਤਰਾਂ ਦੀ ਮੰਗ ਕੀਤੀ ਜਾ ਚੁੱਕੀ ਹੈ ਜਿਨ੍ਹਾਂ ਲਈ ਅਪਲਾਈ ਕਰਨ ਦੀ ਆਖਰੀ ਮਿਤੀ 26 ਅਪ੍ਰੈਲ ਨਿਰਧਾਰਤ ਕੀਤੀ ਗਈ ਹੈ।

Featured post

PSEB 10th result 2024 Date and link for downloading result

PSEB 10th result 2024 Date and link for downloading result Hello students! Waiting for Punjab Board 10th Result 2024 ? Don't worr...

RECENT UPDATES

Trends