ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ ਸਿ) ਰਾਜ ਕੁਮਾਰ ਖੋਸਲਾ ਵੱਲੋਂ ਨਵੇਂ ਸੈਸ਼ਨ ਦੀ ਸ਼ੁਰੂਆਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭਲਾਣ ਤੋਂ

 

ਰੋਪੜ੍ਹ (01 ਅਪ੍ਰੈਲ) ਡੀ.ਈ.ਓ ਰਾਜ ਕੁਮਾਰ ਖੋਸਲਾ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ ਸਿ) ਵੱਲੋਂ ਨਵੇਂ ਸੈਸ਼ਨ ਦੀ ਸ਼ੁਰੂਆਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭਲਾਣ ਤੋਂਂ

 ਸਿੱਖਿਆ ਵਿਭਾਗ ਪੰਜਾਬ ਵੱਲੋਂ ਚਲਾਈ ਜਾ ਰਹੀ "ਈਚ ਵਨ ਬਰਿੰਗ ਵਨ" ਦਾਖ਼ਲਾ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਲਾਣ ਦਾ ਦੌਰਾ ਕੀਤਾ ਗਿਆ। ਉਨ੍ਹਾਂ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭਲਾਣ ਵਿਖੇ ਟਾਪਰ ਵਿਦਿਆਰਥੀਆਂ ਉਹਨਾਂ ਦੇ ਮਾਪਿਆਂ , ਸਕੂਲ ਮੈਨੇਜਮੈਂਟ ਕਮੇਟੀ ਅਤੇ ਸਕੂਲ ਦੇ ਸਮੂਹ ਸਟਾਫ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਉਹਨਾਂ ਕਿਹਾ ਕਿ ਅੱਜ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਲਈ ਸਾਰੀਆਂ ਸਹੂਲਤਾਂ ਮੋਜੂਦ ਹਨ,ਅਤੇ ਹਰ ਸਾਲ ਵਿਦਿਆਰਥੀਆਂ ਦੀ ਗਿਣਤੀ ਵਿਚ ਵਾਧਾ ਹੋ ਰਿਹਾ ਹੈੈ।


 ਜਿਲ੍ਹਾ ਸਿਖਿਆ ਅਫਸਰ ਵਲੋਂ ਮਾਰਚ 2021 ਦੇ ਨਤੀਜਿਆਂ ਵਿਚ ਪਹਿਲੀਆਂ 3 ਪੁਜੀਸ਼ਨਾ ਹਾਸਿਲ ਕਰਨ ਵਾਲੇ 6ਵੀਂ ,  7 ਵੀਂ, 9 ਵੀਂ, ਅਤੇ 11ਵੀਂ ਤੱਕ ਦੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ, ਨਵੇਂ ਦਾਖਲ ਹੋਵੇ ਵਿਦਿਆਰਥੀਆਂ ਦਾ ਸਵਾਗਤ ਕੀਤਾ ਅਤੇ ਪ੍ਰਾਈਵੇਟ ਸਕੂਲਾਂ ਤੋਂ ਆਏ ਵਿਦਿਆਰਥੀਆਂ ਅਤੇ ਉਹਨਾ ਦੇ ਮਾਪਿਆਂ ਨੂੰ ਸਨਮਾਨਿਤ ਕੀਤਾ।ਸਟਾਫ਼ ਨੂੰ ਵੱਧ ਤੋਂ ਵੱਧ ਬੱਚੇ ਦਾਖਲ ਕਰਕੇ ਵਿਭਾਗ ਵੱਲੋਂ ਚਲਾਾਈ  ਦਾਖਲਾ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਯੋਗਦਾਨ ਪਾਉਣ ਲਈ ਉਤਸ਼ਾਹਿਤ ਕੀਤਾ ਗਿਆ। 



ਨਵੇਂਂ ਸ਼ੈਸ਼ਨ ਦੀ ਸ਼ੁਰੂਆਤ ਮੌਕੇ ਪ੍ਰਿੰਸੀਪਲ ਮੋਨਿਕਾ ਭੁਟਾਨੀ ਨੇ 6ਵੀਂ ਤੋਂ 12 ਵੀਂ ਤਕ ਦੇ ਸਮੂਹ ਵਿਦਿਆਰਥੀਆਂ ਨੂੰ ਮੁਫਤ ਕਾਪੀਆਂ ਵੰਡਣ ਦਾ ਐਲਾਨ ਕੀਤਾ ਗਿਆ, ਉਹਨਾਂ ਨੇ ਕਿਹਾ ਕਿ ਪਿੰਡ ਦੇ ਦਾਨੀਸੱਜਣਾ ਵਲੌਂ ਗਰੀਬ ਪਰਿਵਾਰਾਂ ਦੇ 60 ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਦਿੱਤੀਆਂ ਗਈਆਂ।



 ਉਹਨਾਂ ਅਗੇ ਕਿਹਾ ਕਿ ਸਮਾਰਟ ਸਕੂਲ ਭਲਾਣ ਵਿਖੇ 6ਵੀ ਤੋਂ 12 ਵੀਂ ਜਮਾਤ ਲਈ ਵਿਦਿਆਰਥੀਆਂ ਦੇ ਦਾਖਲੇ ਸ਼ੁਰੂ ਹਨ । ਸਕੂਲ ਵਿਚ ਸਾਇੰਸ, ਕਾਮਰਸ, ਆਰਟਸ, ਹਾਰਟੀਕਲਚਰ , ਬੁਕ ਐਂਡ ਸਟੋਰ ਕੀਪਿੰਗ , ਹੈਲਥ ਕੇਅਰ ਅਤੇ ਕੰਨਸਟ੍ਰਕਸੰਨ ਦੀਆਂ ਜਮਾਤਾ ਚਲ ਰਹੀਆਂ ਹਨ , ਉਨ੍ਹਾਂ ਅਪੀਲ ਕੀਤੀ ਕਿ ਬਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਅਤੇ ਸਕੂਲ ਵਿੱਚ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਲੈਣ। 

ਇਸ ਮੌਕੇ ਉਪ ਜਿਲ੍ਹਾ ਸਿਖਿਆ ਅਫਸਰ ਐਸਪੀ ਸਿੰਘ , ਸਿਖਿਆ ਸੁਧਾਰ ਟੀਮ ਰੂਪਨਗਰ ਅਤੇ ਸਕੂਲ ਦਾ ਸਮੂਹ ਸਟਾਫ ਹਾਜਰ ਸਨ।

Featured post

PRE BOARD DATESHEET REVISED: ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ

ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ ਚੰਡੀਗੜ੍ਹ, 16 ਜਨਵਰੀ: ਸਿੱਖਿਆ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਸੂਬੇ ਦੇ ਸਾਰੇ ਸਕੂਲਾਂ ਵ...

RECENT UPDATES

Trends