ਵਿਸਾਖੀ ਮੇਲਿਆਂ ਵਿੱਚ ਅਧਿਕਾਰੀਆਂ ਤੇ ਅਧਿਆਪਕਾਂ ਵੱਲੋਂ ਸਰਕਾਰੀ ਸਕੂਲਾਂ ਵਿੱਚ ਦਾਖ਼ਲਿਆਂ ਲਈ ਪ੍ਰਚਾਰ ਕੀਤਾ ਜਾਵੇਗਾ

 ਵਿਸਾਖੀ ਮੇਲਿਆਂ ਵਿੱਚ ਅਧਿਕਾਰੀਆਂ ਤੇ ਅਧਿਆਪਕਾਂ ਵੱਲੋਂ ਸਰਕਾਰੀ ਸਕੂਲਾਂ ਵਿੱਚ ਦਾਖ਼ਲਿਆਂ ਲਈ ਪ੍ਰਚਾਰ ਕੀਤਾ ਜਾਵੇਗਾ

ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਦਮਦਮਾ ਸਾਹਿਬ ਅਤੇ ਹੋਰ ਪ੍ਰਮੁੱਖ ਸਥਾਨਾਂ 'ਤੇ ਪ੍ਰਚਾਰ ਸਟਾਲਾਂ ਅਤੇ ਕਨੋਪੀਆਂ ਲੱਗਣਗੀਆਂ 

ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਮੁਹਿੰਮ ਲਈ ਅਧਿਆਪਕਾਂ, ਸਕੂਲ ਮੈਨੇਜਮੈਂਟ ਕਮੇਟੀਆਂ ਅਤੇ ਅਧਿਕਾਰੀਆਂ ਵਿੱਚ ਭਾਰੀ ਉਤਸ਼ਾਹ

ਐੱਸ.ਏ.ਐੱਸ. ਨਗਰ 12 ਅਪ੍ਰੈਲ (ਪ੍ਰਮੋਦ ਭਾਰਤੀ  )

ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਨਵੇਂ ਸੈਸ਼ਨ 2021-22 ਲਈ ਦਾਖ਼ਲੇ ਸ਼ੁਰੂ ਹੋ ਚੁੱਕੇ ਹਨ। ਸਿੱਖਿਆ ਵਿਭਾਗ ਵੱਲੋਂ ਸਕੱਤਰ ਸਕੂਲ ਸਿੱਖਿਆ ਸ੍ਰੀ ਕ੍ਰਿਸਨ ਕੁਮਾਰ ਆਈ.ਏ.ਐੱਸ. ਦੀ ਦੇਖ-ਰੇਖ ਵਿੱਚ ਨਵੇਂ ਦਾਖ਼ਲਿਆਂ ਲਈ ਜਾਰੀ ਦਾਖ਼ਲਾ ਮੁਹਿੰਮ 'ਈਚ ਵਨ ਬਰਿੰਗ ਵਨ' ਤਹਿਤ ਅਧਿਆਪਕਾਂ, ਸਕੂਲ ਮੁਖੀਆਂ, ਸਕੂਲ ਮੈਨੇਜਮੈਂਟ ਕਮੇਟੀਆਂ, ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਸੈਕੰਡਰੀ ਅਤੇ ਐਲੀਮੈਂਟਰੀ ਅਤੇ ਮੁੱਖ ਦਫ਼ਤਰ ਦੇ ਉੱਚ-ਅਧਿਕਾਰੀਆਂ ਵੱਲੋਂ ਤਨਦੇਹੀ ਨਾਲ ਕਾਰਜ ਕੀਤਾ ਜਾ ਰਿਹਾ ਹੈ। 



ਵਿਸਾਖੀ ਦੇ ਦਿਹਾੜੇ ਮੌਕੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਸੈਕੰਡਰੀ ਅਤੇ ਐਲੀਮੈਂਟਰੀ ਸਿੱਖਿਆ ਦੀ ਅਗਵਾਈ ਵਿੱਚ ਪੰਜਾਬ ਦੇ ਪ੍ਰਮੁੱਖ ਸਥਾਨਾਂ ਜਿਵੇਂ ਕਿ ਸ੍ਰੀ ਹਰਿੰਮਦਰ ਸਾਹਿਬ, ਸ੍ਰੀ ਆਨੰਦਪੁਰ ਸਾਹਿਬ, ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਗੁਰੁਦੁਆਰਾ ਦੁਖ ਨਿਵਾਰਨ ਸਾਹਿਬ ਪਟਿਆਲਾ, ਆਦਿ 'ਤੇ ਲੱਗਣ ਵਾਲੇ ਵਿਸਾਖੀ ਮੇਲਿਆਂ 'ਤੇ ਸਕੂਲ ਮੁਖੀਆਂ ਅਤੇ ਅਧਿਆਪਕਾਂ ਵੱਲੋਂ ਸਰਕਾਰੀ ਸਕੂਲਾਂ ਵਿੱਚ ਦਾਖ਼ਲਿਆਂ ਨੂੰ ਵਧਾਉਣ ਲਈ ਪ੍ਰਚਾਰ ਸਟਾਲਾਂ ਅਤੇ ਕਨੋਪੀਆਂ ਲਗਾਉਣ ਦਾ ਨਿਵੇਕਲਾ ਉਪਰਾਲਾ ਕੀਤਾ ਜਾ ਰਿਹਾ ਹੈ। ਇਹਨਾਂ ਸਟਾਲਾਂ 'ਤੇ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ ਦੀਆਂ ਤਸਵੀਰਾਂ ਪ੍ਰਦਰਸ਼ਿਤ ਕੀਤਆਂ ਜਾਣਗੀਆਂ, ਸਕੂਲਾਂ ਦੇ ਸਮਾਰਟ ਕਲਾਸਰੂਮ ਦੀਆਂ ਝਲਕੀਆਂ, ਸਮਾਰਟ ਤਕਨਾਲੋਜੀ ਦੀ ਵਰਤੋਂ ਨਾਲ ਕਰਵਾਈ ਜਾਣ ਵਾਲੀ ਪੜ੍ਹਾਈ ਦੀਆਂ ਤਸਵੀਰਾਂ ਵੀ ਪ੍ਰਦਰਸ਼ਿਤ ਕੀਤੀਆਂ ਜਾਣਗੀਆਂ।

ਇਹਨਾਂ ਥਾਵਾਂ 'ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਅਤੇ ਐਲੀਮੈਂਟਰੀ ਸਿੱਖਿਆ ਆਪਣੇ ਜ਼ਿਲ੍ਹੇ ਦੀਆਂ ਟੀਮਾਂ ਉਚੇਚੇ ਤੌਰ 'ਤੇ ਵਿਸਾਖੀ ਮੌਕੇ ਗੁਰੂ ਘਰਾਂ ਵਿੱਚ ਮੱਥਾ ਟੇਕਣ ਆਉਣ ਵਾਲੀਆਂ ਸੰਗਤਾਂ ਨੂੰ ਪੰਫਲੈਟ ਵੰਡਣਗੀਆਂ ਅਤੇ ਸਿੱਖਿਆ ਵਿਭਾਗ ਵੱਲੋਂ ਤਿਆਰ ਕੀਤੀਆਂ ਗਈਆਂ ਆਡੀਓ ਅਤੇ ਵੀਡੀਓ ਰਾਹੀਂ ਸਕੂਲਾਂ ਦੀ ਬਦਲੀ ਨੁਹਾਰ ਬਾਰੇ ਜਾਣਕਾਰੀ ਦੇਣਗੀਆਂ।

ਇਸ ਸਬੰਧੀ ਐਨਰੋਲਮੈਂਟ ਬੂਸਟਰ ਟੀਮ ਦੇ ਸਟੇਟ ਕੋਆਰਡੀਨੇਟਰ ਸਤਿੰਦਰਬੀਰ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਨੇ ਕਿਹਾ ਕਿ ਵਿਸਾਖੀ ਮੇਲਿਆਂ ਮੌਕੇ ਰੇਹੜੀ-ਰਿਕਸ਼ਾ ਰਾਹੀਂ ਅਨਾਉਂਸਮੈਨਟਾਂ ਅਤੇ ਮੇਲਿਆਂ ਵਿੱਚ ਅਧਿਆਪਕਾਂ ਅਤੇ ਵਿਦਿਆਰਥੀਆਂ ਦੀਆਂ ਨੁੱਕੜ ਨਾਟਕ ਟੀਮਾਂ ਰਾਹੀਂ ਵੀ ਖੂਬ ਪ੍ਰਚਾਰ ਕੀਤਾ ਜਾਵੇਗਾ। ਇਸ ਲਈ ਵੱਖ-ਵੱਖ ਜ਼ਿਲਿ੍ਹਆਂ ਦੀਆਂ ਨੁੱਕੜ ਨਾਟਕ ਟੀਮਾਂ ਤਿਆਰ-ਬਰ-ਤਿਆਰ ਹਨ। ਇਸ ਸਬੰਧੀ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਵੱਲੋਂ ਆਪਣੀਆਂ ਜ਼ਿਲ੍ਹਾ ਟੀਮਾਂ ਨਾਲ ਮੀਟਿੰਗਾਂ ਵੀ ਕਰ ਲਈਆਂ ਗਈਆਂ ਹਨ।

Featured post

PSEB 10th result 2024 Date and link for downloading result

PSEB 10th result 2024 Date and link for downloading result Hello students! Waiting for Punjab Board 10th Result 2024 ? Don't worr...

RECENT UPDATES

Trends