ਸਿੱਖਿਆ ਸਕੱਤਰ ਵੱਲੋਂ ਮੋਟਰ ਗੱਡੀਆਂ 'ਤੇ ਲਗਾਉਣ ਲਈ ਦਾਖ਼ਲਾ ਮੁਹਿੰਮ ਸਟਿੱਕਰ ਜਾਰੀ

 ਸਿੱਖਿਆ ਸਕੱਤਰ ਵੱਲੋਂ ਮੋਟਰ ਗੱਡੀਆਂ 'ਤੇ ਲਗਾਉਣ ਲਈ ਦਾਖ਼ਲਾ ਮੁਹਿੰਮ ਸਟਿੱਕਰ ਜਾਰੀ 

ਅਧਿਆਪਕਾਂ ਅਤੇ ਸਕੂਲ ਮੁਖੀਆਂ ਨੂੰ ਕੀਤਾ ਪ੍ਰੇਰਿਤ

ਐੱਸ.ਏ.ਐੱਸ.ਨਗਰ 22 ਅਪ੍ਰੈਲ (ਪ੍ਰਮੋਦ ਭਾਰਤੀ )

ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਮੁਹਿੰਮ ਨੂੰ ਉਤਸ਼ਾਹ ਦੇਣ ਲਈ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਨੇ ਮੋਟਰ ਗੱਡੀਆਂ 'ਤੇ ਲਗਾਉਣ ਲਈ ਰੰਗਦਾਰ ਸਟੀਕਰ ਜਾਰੀ ਕੀਤਾ। ਇਸ ਮੌਕੇ ਸਕੱਤਰ ਸਕੂਲ ਸਿੱਖਿਆ ਨੇ ਸਮੂਹ ਅਧਿਆਪਕਾਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਸਬੰਧੀ ਹੋਈ ਸਮੀਖਿਆ ਮੀਟਿੰਗ ਵਿੱਚ ਮਾਣਯੋਗ ਮੁੱਖ ਮੰਤਰੀ ਜੀ ਦੁਆਰਾ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਚੰਗੀ ਪੜ੍ਹਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਬਹੁਤ ਸ਼ਲਾਘਾ ਕੀਤੀ ਗਈ ਹੈ। ਉਨ੍ਹਾਂ ਵੱਲੋਂ ਸਕੂਲਾਂ ਅੰਦਰ ਵਧੇ ਦਾਖ਼ਲੇ, ਬਦਲੀ ਨੀਤੀ, ਸਮਾਰਟ ਸਕੂਲ, ਬੁਨਿਆਦੀ ਢਾਂਚੇ ਲਈ ਕੀਤੇ ਗਏ ਕੰਮਾਂ ਤੇ ਤਸੱਲੀ ਪ੍ਰਗਟ ਕਰਦਿਆਂ ਸਮੂਹ ਸਕੂਲ ਮੁਖੀਆਂ, ਅਧਿਆਪਕਾਂ, ਕਰਮਚਾਰੀਆਂ ਅਤੇ ਅਧਿਕਾਰੀਆਂ ਦੀ ਬਹੁਤ ਤਾਰੀਫ਼ ਵੀ ਕੀਤੀ ਗਈ ਹੈ। 



ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਨੇ ਕਿਹਾ ਕਿ ਬੱਚਿਆਂ ਨੂੰ ਬੇਹਤਰ ਪੜ੍ਹਾਈ ਦੇਣ ਦੇ ਮਕਸਦ ਨਾਲ਼ ਦਿਨ ਰਾਤ ਮਿਹਨਤ ਵਿੱਚ ਲੱਗੇ ਪ੍ਰਿੰਸੀਪਲ, ਸਕੂਲ ਮੁਖੀ, ਅਧਿਆਪਕ, ਕਰਮਚਾਰੀ ਅਤੇ ਅਧਿਕਾਰੀ ਸਾਹਿਬਾਨ ਵਧਾਈ ਦੇ ਪਾਤਰ ਹਨ। 


Also read: ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿੱਚ ਦਾਖਲੇ ਦੇ ਸਬੰਧ ਵਿੱਚ ਟ੍ਰਾਂਸਫਰ ਸਰਟੀਫਿਕੇਟ ਦੀ ਸ਼ਰਤ ਖਤਮ

ਜਿਕਰਯੋਗ ਹੈ ਕਿ ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ ਅਤੇ ਗੁਣਾਤਮਿਕ ਸਿੱਖਿਆ ਦੇ ਪ੍ਰਚਾਰ ਲਈ ਚਲਾਈ ਮੁਹਿੰਮ ਸਬੰਧੀ ਨੁੱਕੜ ਨਾਟਕ ਖੇਡੇ ਜਾ ਰਹੇ ਹਨ। ਕੈਨੋਪੀਜ਼ ਅਤੇ ਦਾਖਲਾ ਮੇਲਿਆਂ ਵਿੱਚ ਵਿਸ਼ੇਸ਼ ਪ੍ਰਦਰਸ਼ਨੀਆਂ ਲਗਾਈਆਂ ਜਾ ਰਹੀਆਂ ਹਨ। ਆਡੀਓ ਸੁਨੇਹੇ ਅਤੇ ਵੀਡੀਓ ਡਾਕੂਮੈਂਟਰੀਆਂ ਤਿਆਰ ਕੀਤੀਆਂ ਜਾ ਰਹੀਆਂ ਹਨ। ਇਸਦੇ ਨਾਲ ਹੀ ਸਕੂਲਾਂ ਵੱਲੋਂ ਫਲੈਕਸਾਂ ਅਤੇ ਪੰਫਲੈਟ ਵੀ ਵੰਡੇ ਜਾ ਰਹੇ ਹਨ। ਅਧਿਆਪਕਾਂ ਦੁਆਰਾ ਘਰ-ਘਰ ਜਾ ਕੇ ਮਾਪਿਆਂ ਨੂੰ ਬੱਚਿਆਂ ਦਾ ਦਾਖ਼ਲਾ ਸਰਕਾਰੀ ਸਕੂਲਾਂ ਵਿੱਚ ਕਰਵਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। 



ਇਸ ਮੌਕੇ ਗੁਰਜੀਤ ਸਿੰਘ ਡਿਪਟੀ ਐੱਸਪੀਡੀ, ਅਮਨਦੀਪ ਕੌਰ ਡਿਪਟੀ ਐੱਸਪੀਡੀ, ਪ੍ਰਮੋਦ ਭਾਰਤੀ ਸਟੇਟ ਮੀਡੀਆ ਕੋਆਰਡੀਨੇਟਰ, ਮਨਦੀਪ ਸਿੰਘ, ਰਾਜਿੰਦਰ ਸਿੰਘ ਚਾਨੀ, ਨਿਰਮਲ ਸਿੰਘ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਸਭਸ ਨਗਰ ਵੀ ਮੌਜੂਦ ਸਨ।


Featured post

PSEB 8th Result 2024: 8 ਵੀਂ ਜਮਾਤ ਦਾ ਨਤੀਜਾ ਇਸ ਦਿਨ ਇਥੇ ਕਰੋ ਡਾਊਨਲੋਡ

PSEB 8th Result 2024 : DIRECT LINK Punjab Board Class 8th result 2024  :   ਆਨਲਾਈਨ ਵੈਬਸਾਈਟਾਂ ਨਿਊਜ਼ ਚੈਨਲਾਂ ਵੱਲੋਂ ਅੱਠਵੀਂ ਜਮਾਤ ਦਾ ਨਤੀਜਾ  27 ਅਪ੍...

RECENT UPDATES

Trends