ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਦੇ ਦਾਖਲੇ ਸੰਬੰਧੀ ਹਦਾਇਤਾਂ ਜਾਰੀ

ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਦੇ ਦਾਖਲੇ ਸੰਬੰਧੀ ਹਦਾਇਤਾਂ ਜਾਰੀ


IERT ਐਕਟ 2009 ਤਹਿਤ ਵਿਦਿਆਰਥੀ ਦੀ ਉਮਰ ਅਨੁਸਾਰ ਪਹਿਲੀ ਜਮਾਤ ਤੋਂ ਅੱਠਵੀਂ ਜਮਾਤ ਤੱਕ ਦਾਖਲਾ ਦਿੱਤਾ ਜਾਵੇ। 


 ਕਿਸੇ ਵੀ ਵਿਦਿਆਰਥੀ ਨੂੰ ਕਿਸੇ ਕਿਸਮ ਦੇ ਦਸਤਾਵੇਜ਼ਾਂ ਦੀ ਕਮੀ ਦੇ ਆਧਾਰ ਤੇ ਦਾਖਲੇ ਤੋਂ ਇਨਕਾਰ ਨਾ ਕੀਤਾ ਜਾਵੇ। ਜੇਕਰ ਕੋਈ ਵਿਦਿਆਰਥੀ ਪ੍ਰਾਈਵੇਟ ਸਕੂਲ ਤੋਂ ਸਰਕਾਰੀ ਸਕੂਲ ਵਿੱਚ ਦਾਖਲ ਹੁੰਦਾ ਹੈ ਤਾਂ ਵਿਦਿਆਰਥੀ ਤੋਂ ਟ੍ਰਾਂਸਫਰ ਸਰਟੀਫਿਕੇਟ ਲੈਣ ਦੀ ਕੋਈ ਲੋੜ ਨਹੀਂ ਹੈ। ਸਕੂਲ ਮੁੱਖੀ ਤਸੱਲੀ ਅਨੁਸਾਰ ਐਸੇ ਵਿਦਿਆਰਥੀਆਂ ਨੂੰ ਦਾਖਲਾ ਦੇ ਸਕਦੇ ਹਨ, ਪ੍ਰੰਤੂ ਸਬੰਧਤ ਵਿਦਿਆਰਥੀ ਦੇ ਮਾਪਿਆਂ ਤੋਂ ਬੱਚੇ ਦੇ ਸਰਕਾਰੀ ਸਕੂਲ ਵਿੱਚ ਪੜ੍ਹਾਈ ਸਬੰਧੀ ਲਿਖਤੀ ਵਿੱਚ ਲੈ ਲਿਆ ਜਾਵੇ । 


ਵਿਦਿਆਰਥੀਆਂ ਦਾ ਆਧਾਰ ਕਾਰਡ ਨਾ ਹੋਣ ਦੀ ਸੂਰਤ ਵਿੱਚ ਵੀ ਵਿਦਿਆਰਥੀ ਨੂੰ ਸਕੂਲ ਵਿੱਚ ਦਾਖਲ ਕਰ ਲਿਆ ਜਾਵੇ ਅਤੇ ਦਾਖਲੇ ਤੋਂ ਬਾਅਦ ਉਸ ਦਾ ਆਧਾਰ ਕਾਰਡ ਬਣਵਾ ਲਿਆ ਜਾਵੇ।  


ਕੁਝ ਵਿਦਿਆਰਥੀਆਂ ਕੋਲ ਆਪਣਾ ਜਨਮ ਸਰਟੀਫਿਕੇਟ ਨਹੀਂ ਹੈ, ਪਰ ਉਹ ਵਿਦਿਆਰਥੀ ਸਕੂਲਾਂ ਵਿੱਚ ਦਾਖਲਾ ਲੈਣਾ ਚਾਹੁੰਦੇ ਹਨ, ਇਸ ਸਬੰਧ ਵਿੱਚ ਸਪਸ਼ਟ ਕੀਤਾ ਜਾਂਦਾ ਹੈ ਕਿ ਅਜਿਹੇ ਵਿਦਿਆਰਥੀਆਂ ਨੂੰ ਮੋਕੇ ਤੇ ਜਨਮ ਸਰਟੀਫਿਕੇਟ ਦੇਣ ਲਈ ਮਜਬੂਰ ਨਾ ਕੀਤਾ ਜਾਵੇ। ਇਹਨਾਂ ਦਾ ਦਾਖਲਾ ਪ੍ਰੋਵੀਜ਼ਨਲ ਆਧਾਰ ਤੇ ਕਰ ਲਿਆ ਜਾਵੇ ਅਤੇ ਬਾਅਦ ਵਿੱਚ ਜਨਮ ਸਰਟੀਫਿਕੇਟ ਲੈ ਲਿਆ ਜਾਵੇ।


 ਨੌਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਦਾਖਲੇ ਸਬੰਧੀ ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਜਾਰੀ ਵਿਦਿਆਰਥੀਆਂ ਦੇ ਰਜਿਸਟਰੇਸ਼ਨ ਨੰਬਰ ਦੀ ਮੰਗ ਨਾ ਕੀਤੀ ਜਾਵੇ। ਇਸ ਸਬੰਧੀ ਈ- ਪੰਜਾਬ ਪੋਰਟਲ ਤੇ ਜਲਦ ਹੀ ਸੋਧ ਕਰ ਦਿੱਤੀ ਜਾਵੇਗੀ।




Featured post

PRE BOARD DATESHEET REVISED: ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ

ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ ਚੰਡੀਗੜ੍ਹ, 16 ਜਨਵਰੀ: ਸਿੱਖਿਆ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਸੂਬੇ ਦੇ ਸਾਰੇ ਸਕੂਲਾਂ ਵ...

RECENT UPDATES

Trends