ਦੂਰਦਰਸ਼ਨ ਦਾ ‘ਨਵੀਆਂ ਪੈੜਾਂ' ਪ੍ਰੋਗਰਾਮ ਦਰਸਾਏਗਾ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ

 ਦੂਰਦਰਸ਼ਨ ਦਾ ‘ਨਵੀਆਂ ਪੈੜਾਂ' ਪ੍ਰੋਗਰਾਮ ਦਰਸਾਏਗਾ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ  


 ਹੋਵੇਗੀ ਸੰਗਰੂਰ ਤੇ ਸ਼ਹੀਦ ਭਗਤ ਸਿੰਘ ਨਗਰ ਜਿਲ੍ਹੇ ਦੇ ਸਰਕਾਰੀ ਸਕੂਲਾਂ ਦੀ ਪੇਸ਼ਕਾਰੀ


ਐਸ.ਏ.ਐਸ. ਨਗਰ 2 ਅਪ੍ਰੈਲ-(ਪ੍ਰਮੋਦ ਭਾਰਤੀ) ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਵਿਜੇੈ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਕਿਸ਼ਨ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੀ ਨੁਹਾਰ ਤਬਦੀਲੀ ਦੀਆਂ ਕੋਸ਼ਿਸ਼ਾਂ ਦੇ ਨਾਲ ਨਾਲ ਇਹਨਾਂ ਤਬਦੀਲੀਆਂ ਦਾ ਸੁਨੇਹਾ ਸਮਾਜ ਤੱਕ ਪਹੁੰਚਾਉਣ ਲਈ ਲਗਾਤਾਰ ਤਰ੍ਹਾਂ-ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ। ਜਿੱਥੇ ਸਿੱਖਿਆ ਵਿਭਾਗ ਦੇ ਅਧਿਕਾਰੀ ਅਤੇ ਅਧਿਆਪਕ ਖੁਦ ਘਰਾਂ, ਪਿੰਡਾਂ ਦੀਆਂ ਸੱਥਾਂ ਅਤੇ ਹੋਰ ਸਾਂਝੀਆਂ ਥਾਵਾਂ 'ਤੇ ਜਾ ਕੇ ਸਰਕਾਰੀ ਸਕੂਲਾਂ ਦੇ ਅਤਿ-ਆਧੁਨਿਕ ਹੋਏ ਢਾਂਚੇ ਦਾ ਸੁਨੇਹਾ ਦੇ ਰਹੇ ਹਨ, ਉੱਥੇ ਹੀ ਵਿਭਾਗ ਦੀ ਮੀਡੀਆ ਟੀਮ ਵੱਲੋਂ ਸੋਸ਼ਲ ਅਤੇ ਪ੍ਰਿੰਟ ਮੀਡੀਆ ਜਰੀਏ ਵੀ ਸਮਾਜ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਸਿੱਖਿਆ ਵਿਭਾਗ ਦੇ ਸਪੋਕਸਪਰਸਨ ਪ੍ਰਮੋਦ ਭਾਰਤੀ ਤੇ ਡਾ. ਸੁਖਦਰਸ਼ਨ ਸਿੰਘ ਚਹਿਲ ਨੇ ਦੱਸਿਆ ਕਿ ਇਹਨਾਂ ਤਮਾਮ ਕੋਸ਼ਿਸ਼ਾਂ ਦੇ ਨਾਲ-ਨਾਲ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੀਆਂ ਪ੍ਰਾਪਤੀਆਂ ਅਤੇ ਢਾਂਚੇ ਦੀ ਤਬਦੀਲੀ ਦਾ ਸੁਨੇਹਾ ਦੇਣ ਲਈ ਦੂਰਦਰਸ਼ਨ ਜਲੰਧਰ ਤੋਂ ਵੀ ਪ੍ਰੋਗਰਾਮ ਪ੍ਰਸਾਰਿਤ ਕਰਨ ਦਾ ਫੈਸਲਾ ਕੀਤਾ ਗਿਆ ਹੈ। ਜਿਸ ਤਹਿਤ ਹਰ ਸ਼ਨੀਵਾਰ ਅਤੇ ਐਤਵਾਰ ਸ਼ਾਮ 3.30 ਤੋਂ 4.00 ਵਜੇ ਤੱਕ ਪ੍ਰੋਗਰਾਮ 'ਨਵੀਆਂ ਪੈੜਾਂ' ਰਾਹੀਂ ਜਿਲ੍ਹਾ ਵਾਰ ਸਰਕਾਰੀ ਸਕੂਲਾਂ ਦੀਆਂ ਆਕਰਸ਼ਿਕ ਇਮਾਰਤਾਂ, ਉਪਲਬਧ ਪੜ੍ਹਾਉਣ ਦੀਆਂ ਆਧੁਨਿਕ ਤਕਨੀਕਾਂ, ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਅਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਰਕਾਰ ਵੱਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਸਹੂਲਤਾਂ ਦੀ ਜਾਣਕਾਰੀ ਦਿੱਤੀ ਜਾਇਆ ਕਰੇਗੀ। ਇਸ ਵਾਰ ਭਲਕੇ ਸ਼ਨੀਵਾਰ ਨੂੰ ਸੰਗਰੂਰ ਤੇ ਐਤਵਾਰ ਦੇ ਪ੍ਰੋਗਰਾਮ ‘ਚ ਸ਼ਹੀਦ ਭਗਤ ਸਿੰਘ ਜਿਲ੍ਹੇ ਦੇ ਸਰਕਾਰੀ ਸਕੂਲਾਂ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ ਜਾਵੇਗਾ।




ਵਿਭਾਗ ਦੇ ਬੁਲਾਰਿਆਂ ਨੇ ਦੱਸਿਆ ਕਿ ਸਮਾਰਟ ਸਕੂਲ ਮੁਹਿੰਮ ਅਧੀਨ ਜਿਲ੍ਹੇ ਦੇ ਸਮੂਹ ਪ੍ਰਾਇਮਰੀ, ਮਿਡਲ,ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੀ ਆਕਰਸ਼ਕ ਗੇਟਾਂ ਅਤੇ ਚਾਰਦੀਵਾਰੀਆਂ ਨਾਲ ਦਿੱਖ ਸੰਵਾਰਨ ਦੇ ਨਾਲ-ਨਾਲ ਸਕੂਲਾਂ ਦੀਆਂ ਇਮਾਰਤਾਂ ਅਤੇ ਜਮਾਤ ਕਮਰਿਆਂ ਨੂੰ ਸਿੱਖਣ ਸਮੱਗਰੀ ਭਰਪੂਰ ਪੇਟਿੰਗਾਂ ਨਾਲ ਸ਼ਿੰਗਾਰਿਆ ਗਿਆ ਹੈ। ਸਮਾਰਟ ਕਲਾਸ ਕਮਰੇ ਬਣਾਉਣ ਦੇ ਨਾਲ ਨਾਲ ਪੜ੍ਹਾਉਣ ਦੇ ਆਧੁਨਿਕ ਸਾਧਨ ਪ੍ਰਾਜੈਕਟਰ, ਐਲਸੀਡੀ ਅਤੇ ਐਜੂਸੈਟ ਮੁਹੱਈਆ ਕਰਵਾਏ ਗਏ ਹਨ। ਵਿਦਿਆਰਥੀਆਂ ਲਈ ਰਸਮੀ ਸਿੱਖਿਆ ਦੇ ਨਾਲ ਨਾਲ ਕਿੱਤਾਮੁਖੀ ਸਿੱਖਿਆ ਉਪਲਬਧ ਕਰਵਾਈ ਜਾ ਰਹੀ ਹੈ। ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚੋਂ ਸਿੱਖਿਆ ਪ੍ਰਾਪਤ ਕਰਨ ਵਾਲੇ ਸੈਂਕੜੇ ਵਿਦਿਆਰਥੀ ਮੁਕਾਬਲਾ ਪ੍ਰੀਖਿਆਵਾਂ ਪਾਸ ਕਰਨ ਉਪਰੰਤ ਸਰਕਾਰੀ ਅਤੇ ਨਿੱਜੀ ਖੇਤਰ ਵਿੱਚ ਨੌਕਰੀਆਂ ਪ੍ਰਾਪਤ ਕਰਨ ਵਿੱਚ ਕਾਮਯਾਬ ਹੋ ਰਹੇ ਹਨ।ਸਰਕਾਰ ਵੱਲੋਂ ਨਿਯੁਕਤ ਕੀਤੇ ਗਏ ਨਵੇਂ ਅਧਿਆਪਕਾਂ ਨੂੰ ਸਕੂਲਾਂ ਵਿੱਚ ਡਿਊਟੀ ਸੰਭਾਲਣ ਲਈ ਭੇਜਣ ਤੋਂ ਪਹਿਲਾਂ ਪ੍ਰਵੇਸ਼ ਸਿਖਲਾਈ ਜਰੀਏ ਸਰਕਾਰੀ ਸਕੂਲਾਂ ਵਿੱਚ ਚੱਲ ਰਹੇ ਵਿੱਦਿਅਕ ਅਤੇ ਬੁਨਿਆਦੀ ਢਾਂਚੇ ਦੇ ਪ੍ਰਾਜੈਕਟਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਇਨ੍ਹਾਂ ਸਾਰੀਆਂ ਗਤੀਵਿਧੀਆਂ ਤੇ ਪ੍ਰਾਪਤੀਆਂ ਨੂੰ ਦੂਰਦਰਸ਼ਨ ਜਲੰਧਰ ਰਾਹੀਂ ਲੋਕਾਂ ਤੱਕ ਪਹੁੰਚਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਪ੍ਰੋਗਰਾਮ ਵਿਭਾਗ ਦੇ ਸਪੋਕਰਪਰਸਨ ਪ੍ਰਮੋਦ ਭਾਰਤੀ ਤੇ ਡਾ. ਸੁਖਦਰਸ਼ਨ ਸਿੰਘ ਚਹਿਲ, ਡਿਜ਼ੀਟਲ ਮੀਡੀਆ ਸੰਚਾਲਕ ਅਮਰਦੀਪ ਸਿੰਘ, ਅਸ਼ੋਕ ਕੁਮਾਰ ਤੇ ਗੁਰਦੀਪ ਜੌਨੀ ‘ਤੇ ਅਧਾਰਤ ਟੀਮ ਵੱਲੋਂ ਤਿਆਰ ਕੀਤਾ ਗਿਆ ਹੈ।

Featured post

PRE BOARD DATESHEET REVISED: ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ

ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ ਚੰਡੀਗੜ੍ਹ, 16 ਜਨਵਰੀ: ਸਿੱਖਿਆ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਸੂਬੇ ਦੇ ਸਾਰੇ ਸਕੂਲਾਂ ਵ...

RECENT UPDATES

Trends