ਰਾਜਪੁਰਾ 10 ਅਪ੍ਰੈਲ(ਚਾਨੀ ) ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖ਼ਲੇ ਲਈ ਘਰ-ਘਰ ਗਏ ਸਿੱਖਿਆ ਸਕੱਤਰ
ਪਿੰਡ ਸੈਦਖੇੜੀ ਵਿਖੇ ਦਾਖ਼ਲਾ ਮੁਹਿੰਮ ਵਿੱਚ ਅਧਿਆਪਕਾਂ ਨੂੰ ਕੀਤਾ ਪ੍ਰੇਰਿਤ
ਸੈਦਖੇੜੀ ਦੇ ਸਰਪੰਚ ਅਤੇ ਪੰਚਾਇਤ ਦੇ ਸਹਿਯੋਗ ਦੀ ਕੀਤੀ ਸਰਾਹਨਾ
ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਚਲ ਰਹੀ ਦਾਖ਼ਲਾ ਮੁਹਿੰਮ ਈਚ ਵਨ ਬਰਿੰਗ ਵਨ ਵਿੱਚ ਪਿੰਡ ਸੈਦਖੇੜੀ ਬਲਾਕ ਰਾਜਪੁਰਾ ਵਿਖੇ ਘਰ-ਘਰ ਜਾ ਕੇ ਮਾਪਿਆਂ ਨੂੰ ਅਪੀਲ ਕੀਤੀ ਕਿ ਬੱਚਿਆਂ ਦਾ ਦਾਖ਼ਲਾ ਸਰਕਾਰੀ ਸਕੂਲ ਵਿੱਚ ਕਰਵਾਉਣ। ਇਸ ਮੌਕੇ ਉਹਨਾਂ ਨਾਲ ਪਿੰਡ ਦੇ ਸਰਪੰਚ ਪਰਮਜੀਤ ਸਿੰਘ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਲਾਕ ਰਾਜਪੁਰਾ 2 ਬਲਵਿੰਦਰ ਕੁਮਾਰ ਵੀ ਹਾਜ਼ਰ ਸਨ।
ਸਿੱਖਿਆ ਸਕੱਤਰ ਕ੍ਰਿਸਨ ਕੁਮਾਰ ਨੇ ਪਿੰਡ ਦੇ ਗੁਰੂਦੁਆਰਾ ਸਾਹਿਬ ਤੋਂ ਸਰਕਾਰੀ ਸਕੂਲਾਂ ਵਿੱਚ ਬੱਚੇ ਦਾਖਲ ਕਰਨ ਦੀ ਅਪੀਲ ਕਰਦਿਆਂ ਸਰਕਾਰੀ ਸਕੂਲਾਂ ਦੀਆਂ ਵਿਸ਼ੇਸ਼ਤਾਵਾਂ ਬਾਰੇ ਦੱਸਿਆ। ਉਹਨਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਸਮਾਰਟ ਕਲਾਸਰੂਮ, ਮਿਹਨਤੀ ਅਤੇ ਉੱਚ ਵਿੱਦਿਅਕ ਯੋਗਤਾ ਪ੍ਰਾਪਤ ਅਧਿਆਪਕ, ਮਿਆਰੀ ਪੜ੍ਹਾਈ, ਈ-ਕੰਟੈਂਟ ਦੀ ਵਰਤੋਂ, ਸ਼ਾਨਦਾਰ ਇਮਾਰਤਾਂ ਅਤੇ ਬੱਚਿਆਂ ਨੂੰ ਬਹੁਤ ਜਿਆਦਾ ਸਹੂਲਤਾਂ ਮਿਲ ਰਹੀਆਂ ਹਨ। ਉਹਨਾਂ ਨੇ ਕਿਹਾ ਕਿ ਸਕੂਲਾਂ ਵਿੱਚ ਅਧਿਆਪਕਾਂ ਵੱਲੋਂ ਬਹੁਤ ਵਿਦਿਆਰਥੀਆਂ ਨੂੰ ਬਹੁਤ ਜਿਆਦਾ ਮਿਹਨਤ ਨਾਲ ਪੜ੍ਹਾਈ ਕਰਵਾਈ ਜਾ ਰਹੀ ਹੈ। ਇਸ ਤੋਂ ਇਲਾਵਾ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਭਰਤੀ ਵੀ ਕੀਤੀ ਗਈ ਹੈ ਅਤੇ ਨਾਲ ਹੀ ਆਉਣ ਵਾਲੇ ਦਿਨਾਂ ਵਿੱਚ ਹੋਰ ਅਧਿਆਪਕਾਂ ਦੀ ਭਰਤੀ ਵੀ ਕੀਤੀ ਜਾ ਰਹੀ ਹੈ।
ਇਸ ਮੌਕੇ ਸਿੱਖਿਆ ਸਕੱਤਰ ਨੇ ਪਿੰਡ ਦੀਆਂ ਗਲੀਆਂ ਵਿੱਚ ਲਗਾਉਣ ਲਈ ਪੋਸਟਰ ਅਤੇ ਪੰਫਲੈਟ ਵੀ ਜਾਰੀ ਕੀਤੇ। ਇਸ ਮੌਕੇ ਪਿੰਡ ਦੀ ਪੰਚਾਇਤ, ਸਰਕਾਰੀ ਹਾਈ ਸਕੂਲ ਦੇ ਮੁੱਖ ਅਧਿਆਪਕ ਹਰਪ੍ਰੀਤ ਸਿੰਘ ਅਤੇ ਅਧਿਆਪਕ, ਸਰਕਾਰੀ ਪ੍ਰਾਇਮਰੀ ਸਕੁਲ ਦੇ ਸੈਂਟਰ ਹੈੱਡ ਟੀਚਰ ਰੁਪਿੰਦਰ ਕੋਰ ਅਤੇ ਅਧਿਆਪਕ, ਸੁਨੀਲ ਜੋਸ਼ੀ, ਮੇਜਰ ਸਿੰਘ, ਰਾਜਿੰਦਰ ਸਿੰਘ ਚਾਨੀ ਅਤੇ ਪਿੰਡ ਦੇ ਪਤਵੰਤੇ ਸੱਜਣ ਅਤੇ ਮਾਪੇ ਹਾਜ਼ਰ ਸਨ।