ਸਿੰਗਲਾ ਦੇ ਨਿਰਦੇਸ਼ਾਂ ’ਤੇ ਸਿੱਖਿਆ ਵਿਭਾਗ ਵੱਲੋ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਕਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਜਾਗਰੂਕਤਾ ਮੁਹਿੰਮ

 ਸਿੰਗਲਾ ਦੇ ਨਿਰਦੇਸ਼ਾਂ ’ਤੇ ਸਿੱਖਿਆ ਵਿਭਾਗ ਵੱਲੋ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਕਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਜਾਗਰੂਕਤਾ ਮੁਹਿੰਮ


ਚੰਡੀਗੜ੍ਹ, 28 ਅਪ੍ਰੈਲ( ਪ੍ਮੋਦ ਭਾਰਤੀ)


ਕੋਵਿਡ-19 ਦੀ ਗੰਭੀਰ ਹੋਈ ਸਥਿਤੀ ਦੇ ਮੱਦੇਨਜ਼ਰ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੇ ਨਿਰਦੇਸ਼ਾਂ ’ਤੇ ਸਕੂਲ ਸਿੱਖਿਆ ਵਿਭਾਗ ਨੇ ਕਰੋਨਾ ਬਾਰੇ ਮੁੜ ਜਾਗਰੂਕਤਾ ਮੁਹਿੰਮ ਸ਼ੁਰੂ ਕਰ ਦਿੱਤੀ ਹੈ।


ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸਿੱਖਿਆ ਮੰਤਰੀ ਕੋਵਿਡ-19 ਦੇ ਵਧ ਰਹੇ ਕੇਸਾਂ ਦੇ ਕਾਰਨ ਕਾਫ਼ੀ ਚਿੰਤਤ ਹਨ ਅਤੇ ਉਨ੍ਹਾਂ ਨੇ ਆਮ ਲੋਕਾਂ ਵਿਸ਼ੇਸ਼ ਕਰਕੇ ਵਿਦਿਆਰਥੀਆਂ ਨੂੰ ਇਸ ਬਿਮਾਰੀ ਤੋਂ ਜਾਗਰੂਕ ਕਰਨ ’ਤੇ ਜ਼ੋਰ ਦਿੱਤਾ ਹੈ। ਇਸ ਕਰਕੇ ਸਕੂਲ ਸਿੱਖਿਆ ਵਿਭਾਗ ਨੇ ਪਿਛਲੇ ਸਾਲ ਦੇ ਵਾਂਗ ਇਸ ਵਾਰ ਵੀ ਜਾਗਰੂਕਤਾ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਅਧਿਆਪਕਾਂ ਵੱਲੋਂ ਘਰ ਘਰ ਜਾ ਕੇ ਅਤੇ ਵਿਦਿਆਰਥੀਆਂ ਦੀਆਂ ਆਨ ਲਾਈਨ ਕਲਾਸਾਂ ਦੌਰਾਨ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਸਿੱਖਿਆ ਵਿਭਾਗ ਵੱਲੋਂ ਇਸ ਮੁਹਿੰਮ ਦੇ ਵਾਸਤੇ ਸੋਸ਼ਲ ਮੀਡੀਆ ਦੀ ਵਰਤੋਂ ਕੀਤੀ ਜਾ ਰਹੀ ਹੈ ਅਤੇ ਕੋਵਿਡ ਤੋਂ ਬਚਣ ਲਈ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟ ਫਾਰਮਾਂ ’ਤੇ ਪ੍ਰਚਾਰ ਸਮੱਗਰੀ ਪਾਈ ਜਾ ਰਹੀ ਹੈ।


ਸਕੂਲ ਵਿੱਚ ਪ੍ਰਿੰਸੀਪਲ ਵੱਲੋਂ ਬੱਚੀ ਨਾਲ ਕੀਤੀ ਗਈ ਕੁੱਟਮਾਰ ਦੀ ਵੀਡੀਓ ਹੋਈ ਵਾਇਰਲ, ਰੂਪਨਗਰ ਪੁਲਿਸ ਵੱਲੋਂ ਕੀਤਾ ਗਿਆ ਮਾਮਲਾ ਦਰਜ 


ਅਧਿਆਪਕਾਂ ਵੱਲੋਂ ਹੱਥ ਧੋਣ ਦੇ ਤਰੀਕੇ ਬਾਰੇ ਦੱਸਣ ਦੇ ਨਾਲ ਨਾਲ ਮਾਸਕ ਪਹਿਨਣ ਅਤੇ ਘਰ ਤੋਂ ਬਾਹਰ ਜਾਣ ਸਮੇਂ ਆਪਸ ਵਿੱਚ ਸਰੀਰਕ ਦੂਰੀ ਬਣਾ ਕੇ ਰੱਖਣ ਲਈ ਆਖਿਆ ਜਾ ਰਿਹਾ ਹੈ। ਕੋਰੋਨਾ ਪ੍ਰਭਾਵਿਤ ਮਰੀਜ਼ ਦੇ ਲੱਛਣਾਂ ਬਾਰੇ ਜਾਣਕਾਰੀ ਮੁਹੱਈਆ ਕਰਵਾਉਣ ਦੇ ਨਾਲ ਨਾਲ ਮਰੀਜ਼ ਨਾਲ ਸਨੇਹ ਭਰਪੂਰ ਵਿਵਹਾਰ ਰੱਖਣ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਬਜ਼ੁਰਗਾਂ ਅਤੇ ਬੱਚਿਆਂ ਦਾ ਵਿਸ਼ੇਸ਼ ਧਿਆਨ ਰੱਖਣ ਅਤੇ ਸਮਾਜਿਕ ਸਮਾਗਮਾਂ ਦੌਰਾਨ ਨਿਰਧਾਰਤ ਗਿਣਤੀ ਦੇ ਲੋਕਾਂ ਦੀ ਇਕੱਤਰਤਾ ਬਾਰੇ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਵੀ ਕਿਹਾ ਜਾ ਰਿਹਾ ਹੈ। ਬੁਲਾਰੇ ਅਨੁਸਾਰ ਇਨ੍ਹਾਂ ਸਾਵਧਾਨੀਆਂ ਦੇ ਇਸਤੇਮਾਲ ਨਾਲ ਕੋਵਿਡ-19 ਦਾ ਫੈਲਾਅ ਨੂੰ ਰੋਕਣ ਲਈ ਕਾਫੀ ਮਦਦ ਮਿਲ ਸਕਦੀ ਹੈ।

💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends