ਲੁਧਿਆਣਾ, 9 ਅਪ੍ਰੈਲ (ਅੰਜੂ ਸੂਦ) ਸਰਕਾਰੀ ਇਨ ਸਰਵਿਸ ਟਰੇਨਿੰਗ ਸੈਂਟਰ ਲੁਧਿਆਣਾ ਵਿਖੇ ਜਿਲ੍ਹਾ ਸਿੱਖਿਆ ਅਫਸਰ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਵਲੋਂ ਨਵੇਂ ਦਾਖਲੇ ਲਈ ਡੀ ਐਮ, ਬੀ ਐਮ ਤੇ ਬੀਐਨਓ ਨਾਲ ਕੀਤੀ ਮੀਟਿੰਗ।
ਅੱਜ ਹਰਜੀਤ ਸਿੰਘ ਜਿਲ੍ਹਾ ਸਿੱਖਿਆ ਅਫਸਰ (ਸੈਂ ਸਿ) ਅਤੇ ਚਰਨਜੀਤ ਸਿੰਘ ਜਲਾਜਣ ਉਪ ਜਿਲ੍ਹਾ ਸਿੱਖਿਆ ਅਫਸਰ (ਸੈਂ ਸਿ) ਲੁਧਿਆਣਾ ਵਲੋਂ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੇ ਨਵੇਂ ਦਾਖਲੇ ਨੂੰ ਲੈ ਕੇ ਸਰਕਾਰੀ ਇਨ ਸਰਵਿਸ ਟ੍ਰੇਨਿੰਗ ਸੈਂਟਰ, ਲੁਧਿਆਣਾ ਵਿਖੇ ਬਲਾਕ ਨੋਡਲ ਅਫਸਰ, ਬੀ ਐਮ ਤੇ ਡੀ ਐਮ ਨਾਲ ਇਕ ਜਰੂਰੀ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਸਰਕਾਰ ਵਲੋਂ ਮਿਲ ਰਹੀਆਂ ਸਹੂਲਤਾਂ ਤੇ ਪ੍ਰਾਪਤੀਆਂ ਦਾ ਲੋਕਾਂ ਵਿਚ ਯੋਜਨਾਬੱਧ ਤਰੀਕੇ ਨਾਲ ਪ੍ਰਚਾਰ ਕਰਕੇ ਸਰਕਾਰੀ ਸਕੂਲਾਂ ਵਿਚ ਨਵਾਂ ਦਾਖਲਾ ਵਧਾਉਣ ਦਾ ਕੰਮ ਅਧਿਆਪਕਾਂ ਨੂੰ ਨਾਲ ਲੈ ਕੇ ਕੀਤਾ ਜਾਵੇ। ਇਸ ਲਈ ਉਨ੍ਹਾਂਂ ਹਲਕੇ ਦੇ ਐਮ ਐਲ ਏ, ਐਮ ਸੀ, ਪੰਚਾਇਤ ਮੈਂਬਰਾਂ, ਨੌਜਵਾਨ ਸਭਾਵਾਂ ਤੇ ਭਾਈਚਾਰੇ ਦਾ ਵੱਧ ਤੋਂ ਵੱਧ ਸਹਿਯੋਗ ਲੈਣ ਤੇ ਪਹੁੰਚ ਕਰਨ ਬਾਰੇ ਹਦਾਇਤ ਕੀਤੀ। ਉਨ੍ਹਾਂ ਸਰਕਾਰੀ ਸਮਾਰਟ ਸਕੂਲਾਂ ਦੀ ਬਿਲਡਿੰਗਾਂ ਤੇ ਮਿਲਣ ਵਾਲੀਆਂ ਸਹੂਲਤਾਂ ਬਾਰੇ ਜਨਤਕ ਥਾਵਾਂ ਤੇ ਹੋਲਡਿੰਗ ਲਗਾਉਣ ਲਈ ਹਦਾਇਤਾਂ ਜਾਰੀ ਕੀਤੀਆਂ ਤੇ ਸਕੂਲਾਂ ਦੇ ਅਧਿਆਪਕਾਂ ਦੁਆਰਾ ਵਿਦਿਆਰਥੀਆਂ ਦਾ ਦਾਖ਼ਲਾ ਵਧਾਉਣ ਲਈ ਕੀਤੇ ਜਾ ਰਹੇ ਯਤਨਾਂ ਵਿਚ ਪੁਰਾ ਸਹਿਯੋਗ ਕਰਨ ਦੀ ਹਦਾਇਤਾਂ ਵੀ ਕੀਤੀਆਂ।