ਮਾਸਟਰ/ਮਿਸਟ੍ਰੈਸ ਕਾਡਰ ਦੀ ਮਿਤੀ 19-06-2019 ਨੂੰ ਜਾਰੀ ਕੀਤੀ ਸਾਂਝੀ ਸੀਨੀਆਰਤਾ ਸੂਚੀ ਦੇ ਆਧਾਰ ਤੇ ਹੀ ਮਾਸਟਰ/ਮਿਸਟ੍ਰੈਸ ਕਾਡਰ ਤੋਂ ਬਤੋਰ ਲੈਕਚਰਾਰ ਅੰਗਰੇਜੀ, ਪੰਜਾਬੀ, ਕਮਰਸ ਅਤੇ ਇਕਨਾਮਿਕਸ ਵਿਸ਼ਿਆਂ ਵਿੱਚ ਮਿਤੀ 13-05-2021 ਅਤੇ 18.05.2021 ਰਾਹੀਂ ਆਰਜ਼ੀ ਤੌਰ ਤੇ (provisional) ਪਦ-ਉਨੌਤੀਆਂ ਕੀਤੀਆਂ ਗਈਆਂ ਹਨ।
ਹੁਣ ਇਨ੍ਹਾਂ ਪਦ ਉਨਤ ਹੋਏ ਕਰਮਚਾਰੀਆਂ ਨੂੰ ਅੰਗਰੇਜ਼ੀ, ਪੰਜਾਬੀ, ਕਮਰਸ
ਅਤੇ ਇਕਨਾਮਿਕਸ ਵਿਸ਼ਿਆਂ ਵਿੱਚ ਬਤੌਰ ਲੈਕਚਰਾਰ ਤੈਨਾਤੀ ਕਰਨ ਲਈ ਸਟੇਸ਼ਨ ਅਲਾਟ ਕੀਤੇ ਜਾਣੇ ਹਨ। ।
ਇਨ੍ਹਾਂ ਕਰਮਚਾਰੀਆਂ ਵੱਲੋਂ ਮਿਤੀ 24-05-2021 ਤੱਕ ਆਪਣੀ ਈ-ਪੰਜਾਬ ਦੀ ਸਟਾਫ ਲੋਗ ਇੰਨ ਆਈ.ਡੀ ਵਿੱਚ
ਵਿਭਾਗ ਵਲੋਂ ਤਿਆਰ ਕੀਤੇ ਸਾਫਟਵੇਅਰ ਰਾਹੀਂ ਸਟੇਸ਼ਨ ਦੀ ਚੋਣ ਕੀਤੀ ਜਾਵੇਗੀ।
ਸਟੇਸ਼ਨ ਚੋਣ ਕਰਨ ਦੀ ਵਿਧੀ ਹੇਠ ਲਿਖੇ ਅਨੁਸਾਰ ਹੈ-
ਪਦ ਉਨਤ ਕਰਮਚਾਰੀ ਆਪਣੀ Staff Login ID ਵਿੱਚ ਲਾਗਿਨ ਕਰਨ ਉਪਰੰਤ ਉਹ ਸਟੇਸ਼ਨ ਚੋਣ (Station
Choice) ਦੇ ਲਿੰਕ ਤੇ ਕਲਿਕ ਕਰਨਗੇ।
ਸਟੇਸ਼ਨ ਚੋਣ (Station Choice) ਦੇ ਲਿੰਕ ਤੇ ਕਲਿਕ ਕਰਨ ਤੇ ਖਾਲੀ ਸਟੇਸ਼ਨਾਂ ਦੀ ਲਿਸਟ ਦਿਖਾਈ ਦੇਵੇਗੀ।
ਸਾਰੇ ਕਰਮਚਾਰੀਆਂ ਨੂੰ ਆਪਣੇ ਵਿਸ਼ੇ ਨਾਲ ਸਬੰਧਤ ਆਪਣੀ ਪ੍ਰਾਥਮਿਕਤਾ ਅਨੁਸਾਰ ਵੱਧ ਤੋਂ ਵੱਧ ਸਟੇਸ਼ਨ ਚੋਣ ਕਰਨ
ਦੀ ਸਲਾਹ ਦਿੱਤੀ ਜਾਂਦੀ ਹੈ। ਜੇਕਰ ਕਿਸੇ ਕਰਮਚਾਰੀ ਵਲੋਂ ਪ੍ਰਾਥਮਿਕਤਾ ਅਨੁਸਾਰ ਚੋਣ ਕੀਤੇ ਗਏ ਸਾਰੇ ਸਟੇਸ਼ਨਾਂ
ਦੀ ਕਿਸੇ ਨਾ ਕਿਸੇ ਹੋਰ ਸੀਨੀਅਰ ਕਰਮਚਾਰੀਆਂ ਵੱਲੋਂ ਚੋਣ ਕਰ ਲਈ ਜਾਂਦੀ ਹੈ ਤਾਂ ਉਸ ਸਥਿਤੀ ਵਿੱਚ ਵਿਭਾਗ
ਵੱਲੋਂ ਕਰਮਚਾਰੀ ਨੂੰ ਆਪਣੇ ਪੱਧਰ ਤੇ ਸਟੇਸ਼ਨ ਅਲਾਟ ਕਰ ਦਿੱਤਾ ਜਾਵੇਗਾ।
ਸਟੇਸ਼ਨ ਸਿਲੈਕਟ ਕਰਨ ਉਪਰੰਤ ਸਬਮਿਟ (Submit) ਬਟਨ ਕਲਿਕ ਕਰਨਗੇ ।
ਇੱਥੇ ਇਹ ਵੀ ਸਪਸ਼ੱਟ ਕੀਤਾ ਜਾਂਦਾ ਹੈ ਕਿ ਜੇਕਰ ਕੋਈ ਕਰਮਚਾਰੀ ਸਟੇਸ਼ਨ ਦੀ ਚੋਣ ਨਹੀਂ ਕਰਦਾ ਤਾਂ ਵਿਭਾਗ
ਵੱਲੋਂ ਆਪਣੇ ਪਧੱਰ ਤੇ ਸਟੇਸ਼ਨ ਅਲਾਟ ਕਰ ਦਿੱਤਾ ਜਾਵੇਗਾ।