ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ‘ਜ਼ਿੰਮੇਵਾਰ ਸੰਗਰੂਰ’ ਮੁਹਿੰਮ ਤਹਿਤ 100 ਬੈੱਡਾਂ ਦੀ ਸਹੂਲਤ ਵਾਲੇ ਕੋਵਿਡ ਵਾਰ-ਰੂਮ ਦੀ ਕੀਤੀ ਸ਼ੁਰੂਆਤ

 

ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ‘ਜ਼ਿੰਮੇਵਾਰ ਸੰਗਰੂਰ’ ਮੁਹਿੰਮ ਤਹਿਤ 100 ਬੈੱਡਾਂ ਦੀ ਸਹੂਲਤ ਵਾਲੇ ਕੋਵਿਡ ਵਾਰ-ਰੂਮ ਦੀ ਕੀਤੀ ਸ਼ੁਰੂਆਤ

*ਸਿਵਲ ਹਸਪਤਾਲ ਸੰਗਰੂਰ ‘ਚ ਵੀ ਬੈੱਡਾਂ ਦੀ ਗਿਣਤੀ 135 ਕਰਨ ਲਈ ਵਧਾਏ ਜਾ ਰਹੇ ਹਨ 15 ਹੋਰ ਬੈੱਡ: ਵਿਜੈ ਇੰਦਰ ਸਿੰਗਲਾ


ਸੰਗਰੂਰ, 16 ਮਈ: ਜਿੱਥੇ ਦੇਸ਼ ਭਰ ਵਿੱਚ ਕੋਵਿਡ ਮਰੀਜ਼ ਵੈਂਟੀਲੇਟਰਾਂ ਅਤੇ ਬਣਾਉਟੀ ਆਕਸੀਜਨ ਦੀ ਮੁਸ਼ਕਿਲ ਲਗਾਤਾਰ ਸਾਹਮਣਾ ਕਰ ਰਹੇ ਹਨ, ਉੱਥੇ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਐਤਵਾਰ ਨੂੰ ਸੰਗਰੂਰ ਵਿਖੇ ਆਕਸੀਜਨ ਕੰਸਕਨੈਸਟਰਾਂ ਅਤੇ ਵਾਇਟਲ ਮੈਜ਼ਰਮੈਂਟ ਮੋਨੀਟਰ ਨਾਲ ਲੈਸ ਇੱਕ 100 ਬੈੱਡ ਦੀ ਸਹੂਲਤ ਵਾਲੇ ‘ਕੋਵਿਡ ਵਾਰ-ਰੂਮ’ ਦੀ ਸਥਾਪਨਾ ਕਰਦਿਆਂ “ਜ਼ਿੰਮੇਵਾਰ ਸੰਗਰੂਰ” ਮੁਹਿੰਮ ਦੀ ਸ਼ੁਰੂਆਤ ਕੀਤੀ। ਕੈਬਨਿਟ ਮੰਤਰੀ ਸ਼੍ਰੀ ਸਿੰਗਲਾ ਨੇ ਦੱਸਿਆ ਕਿ ਕੋਵਿਡ ਵਾਰ-ਰੂਮ ਵਿੱਚ ਇਨ੍ਹਾਂ 100 ਬੈੱਡਾਂ ਤੋਂ ਇਲਾਵਾ ਜ਼ਿਲ੍ਹੇ ਅੰਦਰ ਹੋਰਨਾਂ ਥਾਂਵਾਂ ‘ਤੇ ਉਪਲਬਧ ਬੈੱਡਾਂ ਦੀ ਗਿਣਤੀ, ਆਕਸੀਜਨ ਕੰਨਸੇਨਟਰੇਟਰਜ਼, ਪਲਾਜ਼ਮਾ ਦਾਨੀਆਂ, ਖੂਨ ਦੀ ਉਪਲਬਧਤਾ, ਟੀਕੇ ਅਤੇ ਦਵਾਈਆਂ ਦੇ ਮੱਦੇਨਜ਼ਰ ਚੌਵੀ ਘੰਟੇ ਜਾਣਕਾਰੀ ਤੇ ਲੋੜੀਂਦਾ ਸਹਾਇਤਾ ਮੁਹੱਈਆ ਕਰਵਾਏਗਾ । ਉਨ੍ਹਾਂ ਕਿਹਾ ਕਿ ਜ਼ਰੂਰਤ ਮੌਕੇ ਲੋਕਾਂ ਨੂੰ ਵਾਰ-ਰੂਮ ਤੋਂ ਸਾਰੀ ਸਹਾਇਤਾ ਵਾਰ-ਰੂਮ ਦੇ ਵਲੰਟੀਅਰਾਂ ਵੱਲੋਂ ਇਕੋ ਕਾਲ 'ਤੇ ਦਿੱਤੀ ਜਾਏਗੀ।

ਇਸ ਮੌਕੇ ਕੋਵਿਡ ਕੇਅਰ ਸੈਂਟਰ ਤੇ ਪੱਤਰਕਾਰਾਂ ਨਾਲ ਗੱਲ-ਬਾਤ ਕਰਦਿਆਂ ਸਿੰਗਲਾ ਨੇ ਕਿਹਾ, “ਸੰਗਰੂਰ ਕੋਵਿਡ ਨੂੰ ਹਰਾਉਣ ਲਈ ਤਿਆਰ ਹੈ ਕਿਉਂਕਿ ਅਸੀਂ ਵੱਡੇ ਪੱਧਰ 'ਤੇ ਟੀਕਾ ਖਰੀਦ ਰਹੇ ਹਾਂ ਅਤੇ ਇਹ 100 ਬਿਸਤਰਿਆਂ ਦੀ ਸਹੂਲਤ ਵਾਲੀ ਇਮਾਰਤ ਹਲਕੇ ਤੋਂ ਦਰਮਿਆਨੇ ਮਰੀਜ਼ਾਂ ਦੇ ਰਹਿਣ ਅਤੇ ਇਲਾਜ ਲਈ ਬਣਾਈ ਗਈ ਹੈ। ਡਾਕਟਰੀ ਅਮਲਾ ਇੱਥੇ ਚੌਵੀ ਘੰਟੇ ਉਪਲਬਧ ਰਹੇਗਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਲਈ ਠੋਕਰਾਂ ਨਾ ਖਾਣੀਆਂ ਪੈਣ।’’

ਕੈਬਨਿਟ ਮੰਤਰੀ ਨੇ ਦੱਸਿਆ ਕਿ ਚੌਵੀ ਘੰਟੇ ਚੱਲਣ ਵਾਲੇ ਇਸ ਹਸਪਤਾਲ ਵਿੱਚ ਵਾਇਰਸ ਦੀ ਗੰਭੀਰਤਾ, ਕੋਵਿਡ ਪੋਜਿਟਿਵ ਵਿਅਕਤੀਆਂ ਦੀ ਸਿਹਤ ਦਾ ਜਾਇਜ਼ਾ ਅਤੇ ਇਲਾਜ ਵਿਚ ਉਨ੍ਹਾਂ ਦੀ ਮਦਦ ਹੋਵੇਗੀ।

ਸਿੰਗਲਾਂ ਨੇ ਕਿਹਾ, “ਅਸੀਂ ਆਕਸੀਜਨ ਕੰਨਸੇਨਟਰੇਟਰਜ਼ ਨਾਲ ਲੈਸ ਤਿੰਨ ਕੋਵਿਡ ਮੈਡੀਕਲ ਵੈਨਾਂ ਵੀ ਸ਼ੁਰੂ ਕਰ ਰਹੇ ਹਾਂ ਜੋ ਪਾਜਿਟਿਵ ਮਰੀਜ਼ਾਂ ਨੂੰ ਉਨ੍ਹਾਂ ਦੇ ਘਰ ਜਾ ਕੇ ਉਨ੍ਹਾਂ ਨੂੰ ਇਲਾਜ ਲਈ ਕੋਵਿਡ ਕੇਅਰ ਸੈਂਟਰ ਲਿਜਾਣਗੀਆਂ। ਆਕਸੀਜਨ ਅੱਜਕੱਲ੍ਹ ਦੀ ਸਭ ਤੋਂ ਵੱਧ ਮੰਗੀ ਜਾਣ ਵਾਲੀ ਚੀਜ਼ ਹੈ ਅਤੇ ਅਸੀਂ ਸੰਗਰੂਰ ਵਿਚ ਸਾਰੀਆਂ ਡਾਕਟਰੀ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਇਕ ਆਕਸੀਜਨ ਪਲਾਂਟ ਸਥਾਪਤ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਕਰਵਾ ਰਹੇ ਹਾਂ”

ਪੰਜਾਬ ਦੇ ਹਰ ਜ਼ਿਲ੍ਹੇ ਦੀ ਕਰੋਨਾ ਦੇਖੋ ਇਥੇ

ਸਿੰਗਲਾ ਨੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਮੇਰੀ ਜ਼ਿੰਮੇਵਾਰੀ ਹੈ ਕਿ ਸੰਕਟ ਦੀ ਇਸ ਘੜੀ ਵਿਚ ਲੋਕਾਂ ਦੀ ਸੇਵਾ ਕੀਤੀ ਜਾਵੇ।

 ਮੰਤਰੀ ਨੇ ਇਹ ਵੀ ਕਿਹਾ ਕਿ ਸਾਡੇ ਵਲੰਟੀਅਰਾਂ ਦੀ ਟੀਮ ਜ਼ਮੀਨੀ ਤੌਰ 'ਤੇ ਹਰ ਵੇਲੇ ਸਰਗਰਮ ਹੋਵੇਗੀ ਜੋ ਕੋਵਿਡ ਨਾਲ ਜੁੜੇ ਮੁੱਦਿਆਂ ਨੂੰ ਹੱਲ ਕਰੇਗੀ। ਉਨ੍ਹਾਂ ਅੱਗੇ ਕਿਹਾ ਕਿ ਪ੍ਰਸ਼ਾਸਨ ਜੰਗੀ ਪੱਧਰ 'ਤੇ ਸਿਹਤ ਸੰਬੰਧੀ ਬੁਨਿਆਦੀ ਢਾਂਚੇ ਦਾ ਵਿਸਥਾਰ ਕਰ ਰਿਹਾ ਹੈ ਤਾਂ ਜੋ ਤੀਜੀ ਕੋਵਿਡ ਲਹਿਰ ਨੂੰ ਸ਼ੁਰੂਆਤੀ ਪੜਾਅ ‘ਤੇ ਹੀ ਨਾਕਾਮ ਕੀਤਾ ਜਾ ਸਕੇ।

ਉਨ੍ਹਾਂ ਦੱਸਿਆ ਕਿ ਸਾਡੇ ਅੰਕੜੇ ਦਰਸਾਉਂਦੇ ਹਨ ਕਿ ਸੰਗਰੂਰ ਵਿੱਚ 1.28 ਲੱਖ ਤੋਂ ਵੱਧ ਲੋਕਾਂ ਨੂੰ ਟੀਕਾ ਲਗਾਇਆ ਗਿਆ ਹੈ ਜਿਸ ਵਿੱਚੋਂ 1.12 ਲੱਖ ਨੂੰ ਸਿੰਗਲ ਡੋਜ਼ ਦਿੱਤਾ ਗਿਆ ਹੈ, ਜਦੋਂਕਿ 16,383 ਨੂੰ ਟੀਕੇ ਦੀਆਂ ਦੋਵੇਂ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।

ਜ਼ਿਕਰਯੋਗ ਹੈ ਕਿ ਇਸ ਵੇਲੇ, ਐਕਟਿਵ ਕੋਵਿਡ ਮਰੀਜ਼ਾਂ ਦੀ ਗਿਣਤੀ 1,829 ਹੈ। ਜ਼ਿਲ੍ਹੇ ਵਿੱਚ 12,009 ਕੋਵਿਡ ਪਾਜਿਟਿਵ ਮਰੀਜ਼ ਹਨ ਜਿਨ੍ਹਾਂ ਵਿੱਚੋਂ 9,639 ਠੀਕ ਹੋ ਗਏ ਅਤੇ 549 ਦੀ ਮੌਤ ਹੋ ਚੁੱਕੀ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਸੰਗਰੂਰ ਰਾਮਵੀਰ, ਸਿਵਲ ਸਰਜਨ ਡਾ. ਅੰਜਨਾ ਗੁਪਤਾ, ਐੈਸ.ਡੀ.ਐਮ. ਯਸ਼ ਪਾਲ ਸ਼ਰਮਾ, ਚੇਅਰਮੈਨ ਅਨਿਲ ਘੀਚਾ, ਚੇਅਰਮੈਨ ਨਰੇਸ਼ ਗਾਬਾ, ਵਾਇਸ ਚੇਅਰਮੈਨ ਮਹੇਸ਼ ਕੁਮਾਰ ਮੇਸ਼ੀ, ਡੀ.ਐਫ.ਪੀ.ਓ. ਡਾ. ਇੰਦਰਜੀਤ ਸਿੰਗਲਾ,ਡਾਇਰੈਕਟਰ ਸਤੀਸ਼ ਕਾਂਸਲ, ਅਮਰਜੀਤ ਸਿੰਘ ਟੀਟੂ, ਪਰਮਿੰਦਰ ਸ਼ਰਮਾ, ਵਿਜੇ ਗੁਪਤਾ, ਚੇਅਰਮੈਨ ਲੀਗਲ ਸੈੱਲ ਗੁਰਤੇਜ ਗਰੇਵਾਲ, ਡਾ. ਸੁਖਿਵੰਦਰ ਬਬਲਾ, ਰੌਕੀ ਬਾਂਸਲ, ਸੰਜੇ ਬਾਂਸਲ ਅਤੇ ਬਿੰਦਰ ਬਾਂਸਲ ਵੀ ਹਾਜ਼ਰ ਸਨ।


Featured post

DIRECT LINK PSEB CLASS 10 RESULT OUT: 10 ਵੀਂ ਜਮਾਤ ਦੇ ਨਤੀਜੇ ਦਾ ਐਲਾਨ

Link For Punjab Board  10th RESULT 2024  Download result here latest updates on Pbjobsoftoday  LIVE UPDATES:Punjab School Education Boa...

RECENT UPDATES

Trends