ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਰਾਸ਼ਟਰੀ ਪ੍ਰਤਿਭਾ ਖੋਜ ਮੁਕਾਬਲਿਆਂ ਲਈ ਮੁੱਢਲੀ ਪ੍ਰੀਖਿਆ ਭਲਕੇ
ਇਹ ਪ੍ਰੀਖਿਆਵਾਂ ਵਿਦਿਆਰਥੀਆਂ ਲਈ ਸੁਨਹਿਰੇ ਭਵਿੱਖ ਦਾ ਰਾਹ ਖੋਲ੍ਹਣਗੀਆਂ
ਐੱਸ.ਏ.ਐੱਸ.ਨਗਰ 30 ਮਈ(ਰਜਨਦੀਪ ਚਾਹਲ ) ਪਿਛਲੇ ਵਰ੍ਹੇ ਤੋਂ ਹੀ ਸਿੱਖਿਆ ਵਿਭਾਗ ਪੰਜਾਬ ਦੀ ਅਗਵਾਈ ਵਿੱਚ ਐੱਸ.ਸੀ.ਈ.ਆਰ.ਟੀ. ਦੀ ਦੇਖ-ਰੇਖ ਹੇਠ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਐਨ. ਟੀ. ਐੱਸ. ਈ ਅਤੇ ਐੱਨ. ਐੱਮ. ਐੱਮ. ਐੱਸ. ਆਦਿ ਰਾਸ਼ਟਰੀ ਪੱਧਰ ਦੀਆਂ ਪ੍ਰਤੀਯੋਗਤਾਵਾਂ ਦੀ ਤਿਆਰੀ ਸਰਕਾਰੀ ਸਕੂਲਾਂ ਵਿੱਚ ਹੀ ਕਰਵਾਈ ਜਾ ਰਹੀ ਹੈ।
ਜਿਸ ਤਹਿਤ ਇਸ ਸੈਸ਼ਨ ਲਈ ਵੀ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੀ ਰਾਸ਼ਟਰੀ ਪ੍ਰਤਿਭਾ ਖੋਜ ਮੁਕਾਬਲਿਆਂ ਲਈ ਮੁੱਢਲੀ ਪ੍ਰੀਖਿਆ ਭਲਕੇ ਕਰਵਾਈ ਜਾ ਰਹੀ ਹੈ।
ਇਸ ਸਬੰਧੀ ਨਿਰਮਲ ਕੌਰ ਸਟੇਟ ਵਿਸ਼ਾ ਮਾਹਿਰ ਗਣਿਤ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਲਕੇ ਲਈ ਜਾ ਰਹੀ ਬੇਸਲਾਈਨ ਪ੍ਰੀਖਿਆ ਵਿੱਚ ਵਿਦਿਆਰਥੀਆਂ ਕੋਲੋਂ 30 ਚੋਣਵੇਂ ਪ੍ਰਸ਼ਨ ਪੁੱਛੇ ਜਾਣਗੇ। ਉਹਨਾਂ ਦੱਸਿਆ ਕਿ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਵਿੱਚ ਪ੍ਰੀਖਿਆ ਪ੍ਰਤੀ ਬਹੁਤ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ।
READ MORE ; ਹਰ ਜ਼ਿਲ੍ਹੇ ਦੀ ਕਰੋਨਾ ਅਪਡੇਟ
ਘਰ-ਘਰ ਰੋਜ਼ਗਾਰ ਪੰਜਾਬ ਸਰਕਾਰ ਕਿਥੇ ਕਰ ਰਹੀ ਸਰਕਾਰੀ ਭਰਤੀ ਜਾਨਣ ਲਈ ਕਲਿਕ ਕਰੋ
ਇੱਥੇ ਇਹ ਵੀ ਦੱਸਣਯੋਗ ਹੈ ਕਿ ਰਾਸ਼ਟਰੀ ਪੱਧਰ ਦੀਆਂ ਇਹਨਾਂ ਪ੍ਰੀਖਿਆਵਾਂ ਨੂੰ ਪਾਸ ਕਰਨ ਵਾਲੇ ਵਿਦਿਆਰਥੀ ਮਹੀਨਾਵਾਰ ਵਜ਼ੀਫ਼ੇ ਪ੍ਰਾਪਤ ਕਰਨ ਦੇ ਹੱਕਦਾਰ ਹੋਣਗੇ। ਸਰਕਾਰੀ ਸਕੂਲਾਂ ਦੇ ਸਿਰਮੌਰ ਅਤੇ ਤਜ਼ਰਬੇਕਾਰ ਅਧਿਆਪਕਾਂ ਦੀ ਅਗਵਾਈ ਵਿੱਚ ਜਿੱਥੇ ਪਿਛਲੇ ਵਰ੍ਹੇ ਸਰਕਾਰੀ ਸਕੂਲਾਂ ਦੇ ਦਸਵੀਂ ਜਮਾਤ ਦੇ 12 ਵਿਦਿਆਰਥੀ ਐੱਨ ਟੀ ਐੱਸ ਸੀ ਪੱਧਰ -1 ਦੀ ਪ੍ਰੀਖਿਆ ਪਾਸ ਕਰਕੇ ਝੰਡਾ ਬਰਦਾਰ ਬਣ ਚੁੱਕੇ ਹਨ। ਉੱਥੇ ਇਹਨਾਂ ਪ੍ਰੀਖਿਆਵਾਂ ਦੀ ਤਿਆਰੀ ਕਰਨ ਨਾਲ ਵਿਦਿਆਰਥੀ ਭਵਿੱਖ ਵਿੱਚ ਵੀ ਉੱਚ ਦਰਜ਼ੇ ਦੀਆਂ ਮੁਕਾਬਲੇ ਦੀਆਂ ਵੱਖ-ਵੱਖ ਪ੍ਰੀਖਿਆਵਾਂ ਵਿੱਚ ਭਾਗ ਲੈਣ ਦੇ ਕਾਬਿਲ ਬਣ ਰਹੇ ਹਨ।
ਸਟੇਟ ਵਿਸ਼ਾ ਮਾਹਿਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਕ੍ਰਿਸ਼ਨ ਕੁਮਾਰ ਸਕੱਤਰ ਸਕੂਲ ਸਿੱਖਿਆ ਪੰਜਾਬ ਵੱਲੋਂ ਸੈਸ਼ਨ 2021-22 ਲਈ ਇਹਨਾਂ ਪ੍ਰੀਖਿਆਵਾਂ ਦੀ ਤਿਆਰੀ ਰੈਗੂਲਰ ਪੜ੍ਹਾਈ ਦੇ ਨਾਲ -ਨਾਲ ਸੈਸ਼ਨ ਦੇ ਆਰੰਭ ਵਿੱਚ ਹੀ ਕਰਵਾਉਣ ਦਾ ਅਹਿਦ ਲਿਆ ਗਿਆ ਸੀ। ਜਿਸ ਤਹਿਤ ਸਰਕਾਰੀ ਸਕੂਲਾਂ ਦੇ ਮਿਹਨਤਕਸ਼ ਅਮਲਾ ਅਤੇ ਵਿਦਿਆਰਥੀ ਇਹਨਾਂ ਪ੍ਰੀਖਿਆਵਾਂ ਦੀ ਤਿਆਰੀ ਵਿੱਚ ਬੜੇ ਜ਼ੋਰ -ਸ਼ੋਰ ਨਾਲ ਰੁੱਝੇ ਹੋਏ ਸਨ।
ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਵਿਦਿਆਰਥੀਆਂ ਨੂੰ ਦਿੱਤੀ ਜਾ ਰਹੀ ਕੋਚਿੰਗ ਦੀ ਇੱਕ ਖਾਸੀਅਤ ਇਹ ਵੀ ਹੈ ਕਿ ਇਹ ਸਿਖਲਾਈ ਬਿਲਕੁੱਲ ਮੁਫ਼ਤ ਹੈ, ਦੂਜਾ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਤਿਆਰੀ ਸਟੇਟ ਅਤੇ ਜ਼ਿਲ੍ਹਾ ਪੱਧਰ 'ਤੇ ਚੁਣੇ ਗਏ ਤਜ਼ਰਬੇਕਾਰ ਵਿਸ਼ਾ ਮਾਹਿਰਾਂ ਦੁਆਰਾ ਕਰਵਾਈ ਜਾਂਦੀ ਹੈ। ਦੂਜੇ ਪਾਸੇ ਨਿੱਜੀ ਸਕੂਲਾਂ ਦੇ ਵਿਦਿਆਰਥੀਆਂ ਦੇ ਮਾਪੇ ਇਹਨਾਂ ਪ੍ਰੀਖਿਆਵਾਂ ਲਈ ਭਾਰੀ ਭਰਕਮ ਫ਼ੀਸਾਂ ਉਤਾਰ ਰਹੇ ਹਨ ਅਤੇ ਵਿਦਿਆਰਥੀਆਂ ਨੂੰ ਕੋਚਿੰਗ ਸੈਟਰਾਂ ਵਿੱਚ ਜਾ ਕੇ ਇਹਨਾਂ ਪ੍ਰੀਖਿਆਵਾਂ ਦੀ ਤਿਆਰੀ ਕਰਨੀ ਪੈਂਦੀ ਹੈ।
ਵਿਭਾਗ ਵੱਲੋਂ ਇਹਨਾਂ ਪ੍ਰੀਖਿਆਵਾਂ ਦੀ ਤਿਆਰੀ ਦਾ ਕੰਮ ਸੁਚਾਰੂ ਰੂਪ ਵਿੱਚ ਚਲਾਉਣ ਲਈ ਮਿਹਨਤੀ ਅਤੇ ਮਾਹਿਰ ਅਧਿਆਪਕਾਂ ਦੀ ਸ਼ਮੂਲੀਅਤ ਵਾਲੀ ਐੱਨ ਟੀ ਐੱਸ ਈ ਕੋਰ ਕਮੇਟੀ ਵੀ ਬਣਾਈ ਗਈ ਹੈ ਜਿਹਨਾਂ ਵੱਲੋਂ ਤਿਆਰ ਕੀਤੀ ਗਈ ਉੱਚ ਪਾਏ ਦੀ ਸਿੱਖਣ ਸਮੱਗਰੀ ਵਿਦਿਆਰਥੀਆਂ ਨੂੰ ਭੇਜੀ ਜਾ ਰਹੀ ਹੈ। ਵਿਭਾਗ ਵੱਲੋਂ ਇਹਨਾਂ ਪ੍ਰੀਖਿਆਵਾਂ ਲਈ ਜ਼ੂਮ ਕਲਾਸਾਂ ਰਾਹੀਂ ਵਿਦਿਆਰਥੀਆਂ ਨੂੰ ਲਗਾਤਾਰ ਤਿਆਰੀ ਵੀ ਕਰਵਾਈ ਜਾ ਰਹੀ ਹੈ।