ਤਰਨ ਤਾਰਨ: ਜ਼ਿਲ੍ਹੇ ਵਿੱਚ ਹੁਣ ਤੱਕ 1,23,499 ਵਿਅਕਤੀਆਂ ਨੂੰ ਲਗਾਈ ਗਈ ਕੋਵਿਡ-19 ਸਬੰਧੀ ਵੈਕਸੀਨ

 

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ

ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਲਏ ਗਏ 1117 ਸੈਂਪਲ ਹੋਰ-ਡਿਪਟੀ ਕਮਿਸ਼ਨਰ

ਜ਼ਿਲ੍ਹੇ ਵਿੱਚ ਹੁਣ ਤੱਕ 1,23,499 ਵਿਅਕਤੀਆਂ ਨੂੰ ਲਗਾਈ ਗਈ ਕੋਵਿਡ-19 ਸਬੰਧੀ ਵੈਕਸੀਨ

ਤਰਨ ਤਾਰਨ, 24 ਮਈ :

ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਜਲਦੀ ਪਤਾ ਲਾਉਣ ਲਈ ਜ਼ਿਲ੍ਹੇ ਵਿੱਚ ਟੈਸਟਿੰਗ ‘ਚ ਤੇਜ਼ੀ ਲਿਆਂਦੀ ਗਈ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 1117 ਸੈਂਪਲ ਹੋਰ ਲਏ ਗਏ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 414 ਰੈਪਿਡ ਐਂਟੀਜਨ ਟੈਸਟਾਂ ਵਿੱਚੋਂ 12 ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ 402 ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।

ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 2,47,763 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ, ਜਿੰਨਾਂ ਵਿਚੋਂ 2,40,345 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 703 ਦੀ ਰਿਪੋਰਟ ਆਉਣੀ ਬਾਕੀ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਜ਼ਿਲ੍ਹਾ ਤਰਨ ਤਾਰਨ ਵਿੱਚ ਹੁਣ ਤੱਕ 1,23,499 ਵਿਅਕਤੀਆਂ ਨੂੰ ਕੋਵਿਡ-19 ਸਬੰਧੀ ਵੈਕਸੀਨ ਦੀ ਡੋਜ਼ ਲਗਾਈ ਜਾ ਚੁੱਕੀ ਹੈ ।ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹਨ ਇਸ ਭਿਆਨਕ ਮਹਾਂਮਾਰੀ ‘ਤੇ ਕਾਬੂ ਪਾਉਣ ਲਈ ਵੈਕਸੀਨ ਜ਼ਰੂਰ ਲਗਵਾਉਣ।

ਪੰਜਾਬ ਦੇ ਹਰ ਜ਼ਿਲ੍ਹੇ ਦੀ ਅਪਡੇਟ ਦੇਖਣ ਲਈ ਕਲਿਕ ਕਰੋ

ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 7190 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ।ਉਹਨਾਂ ਦੱਸਿਆ ਕਿ ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 6248 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ ।

ਜ਼ਿਲਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ 653 ਐਕਟਿਵ ਕੇਸ ਹਨ, ਜਿੰਨਾਂ ਵਿੱਚੋਂ 405 ਵਿਅਕਤੀਆਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ ਅਤੇ 20 ਵਿਅਕਤੀ ਇਲਾਜ ਲਈ ਹੋਰ ਜ਼ਿਲਿਆਂ ਵਿੱਚ ਦਾਖਲ ਹਨ।ਇਸ ਤੋਂ ਇਲਾਵਾ 10 ਮਰੀਜ਼ਾਂ ਨੂੰ ਗੂਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਲਈ ਰੈਫ਼ਰ ਕੀਤਾ ਗਿਆ ਹੈ ਅਤੇ 06 ਮਰੀਜ਼ ਗੁਰੂ ਨਾਨਕ ਦੇਵ ਸੁਪਰ ਸਪੈਸ਼ਿਲਟੀ ਹਸਪਤਾਲ ਤਰਨ ਤਾਰਨ ਵਿਖੇ ਇਲਾਜ ਅਧੀਨ ਹਨ।

ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਕਰੋਨਾ ਵਾਇਰਸ ਦੇ ਵਧ ਰਹੇ ਕੇਸਾਂ ਕਰਕੇ ਉਹ ਕੋਵਿਡ-19 ਮਹਾਂਮਾਰੀ ਪ੍ਰਤੀ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਨੂੰ ਜ਼ਰੂਰ ਅਪਣਾਉਣ ਅਤੇ ਮਾਸਕ ਪਹਿਨਣ, ਹੱਥਾਂ ਨੂੰ ਵਾਰ-ਵਾਰ ਸਾਫ਼ ਕਰਨ ਅਤੇ 2 ਗਜ਼ ਦੀ ਸਮਾਜਿਕ ਦੂਰੀ ਨੂੰ ਬਣਾਏ ਰੱਖਣ।

---------------

Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

PSEB 8TH ,10TH AND 12TH DATESHEET 2025 TODAY : ਇਸ ਦਿਨ ਜਾਰੀ ਹੋਵੇਗੀ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ, 19 ਫਰਵਰੀ ਤੋਂ ਪ੍ਰੀਖਿਆਵਾਂ ਸ਼ੁਰੂ

PSEB 8TH ,10TH AND 12TH DATESHEET 2025 : ਸਿੱਖਿਆ ਬੋਰਡ ਨੇ ਕੀਤਾ ਬੋਰਡ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ, 19 ਫਰਵਰੀ ਤੋਂ ਸ਼ੁਰੂ ਹੋਣਗੀਆਂ ਬੋਰਡ ਪ੍ਰੀਖਿਆਵਾਂ   ਪੰ...

RECENT UPDATES

Trends