ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ ,ਰੂਪਨਗਰ
ਜਿਲ੍ਹਾ ਪ੍ਰਸ਼ਾਸ਼ਨ ਵਲੋਂ ਜਿਲਾ ਪੱਧਰ ਤੇ ਅਤੇ ਸਬ-ਡਵੀਜ਼ਨ ਪੱਧਰ ਤੇ ਕੰਟਰੋਲ ਰੂਮ ਸਥਾਪਿਤ : ਸੋਨਾਲੀ ਗਿਰੀ
* ਕੋਵਿਡ-19 ਦੀ ਦੂਜੀ ਲਹਿਰ ਦੇ ਮੱਦੇਨਜ਼ਰ ਕੰਟਰੋਲ ਰੂਮ ਚੌਵੀ ਘੰਟੇ ਜਨਤਾ ਦੀ ਸਹੂਲਤ ਲਈ ਕੰਮ ਕਰਨਗੇ
ਰੂਪਨਗਰ 22 ਮਈ :
ਜਿਲ੍ਹਾ ਪ੍ਰਸ਼ਾਸ਼ਨ ਰੂਪਨਗਰ ਵਲੋਂ ਕੋਵਿਡ-19 ਮਹਾਮਾਰੀ ਦੀ ਦੂਜੀ ਲਹਿਰ ਨੂੰ ਮੁੱਖ ਰੱਖਦੇ ਹੋਏ ਜਿਲ੍ਹਾ ਹੈੱਡਕੁਆਟਰ, ਰੂਪਨਗਰ ਵਿਖੇ ਅਤੇ ਜਿਲ੍ਹੇ ਦੇ ਸਮੂਹ ਸਬ-ਡਵੀਜ਼ਨ ਪੱਧਰ ਤੇ ਆਮ ਜਨਤਾ ਦੀ ਸਹੂਲਤ ਲਈ ਚੌਵੀ ਘੰਟੇ ਕੰਮ ਕਰਨ ਵਾਲੇ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ।
ਇਹ ਜਾਣਕਾਰੀ ਦਿੰਦੇ ਹੋਏ ਸ੍ਰੀਮਤੀ ਸੋਨਾਲੀ ਗਿਰੀ ਡਿਪਟੀ ਕਮਿਸ਼ਨਰ ਰੂਪਨਗਰ ਨੇ ਦੱਸਿਆ ਕਿ ਜਿਲ੍ਹਾ ਹੈੱਡਕੁਆਟਰ ਵਿਖੇ ਕੰਟਰੋਲ ਰੂਮ ਨੰਬਰ 01881-221157, ਸਬ-ਡਵੀਜਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੰਟਰੋਲ ਰੂਮ ਨੰਬਰ 94639-27811 ਸਬ-ਡਵੀਜ਼ਨ ਰੂਪਨਗਰ ਵਿਖੇ ਕੰਟਰੋਲ ਰੂਮ ਨੰਬਰ 01881-221155, ਸਬ-ਡਵੀਜਨ ਸ੍ਰੀ ਚਮਕੌਰ ਸਾਹਿਬ ਵਿਖੇ ਕੰਟਰੋਲ ਰੂਮ ਨੰਬਰ 76268-20589, ਸਬ-ਡਵੀਜਨ ਮੋਰਿੰਡਾ ਵਿਖੇ ਕੰਟਰੋਲ ਰੂਮ ਨੰਬਰ 94655-64648 ਅਤੇ ਸਬ-ਡਵੀਜਨ ਨੰਗਲ ਵਿਖੇ ਕੰਟਰੋਲ ਰੂਮ ਨੰਬਰ 94653-37137 ਰਾਹੀਂ ਚੱਲ ਰਹੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਕੋਵਿਡ-19 ਮਹਾਮਾਰੀ ਸਬੰਧੀ ਕਿਸੇ ਦੀ ਕਿਸਮ ਦੀ ਕੋਈ ਵੀ ਲੋੜੀਂਦੀ ਜਾਣਕਾਰੀ/ਸਹਾਇਤਾਂ ਦੀ ਲੋੜ ਹੈ ਜਾਂ ਕਿਸੇ ਵੀ ਕਿਸਮ ਦੀ ਕੋਵਿਡ-19 ਸਬੰਧੀ ਕੋਈ ਵੀ ਸ਼ਿਕਾਇਤ ਹੈ ਤਾਂ ਉਹ ਵਿਅਕਤੀ ਦਰਸਾਏ ਗਏ ਨੰਬਰਾਂ ਤੇ ਆਪਣੀ-ਆਪਣੀ ਸਬ-ਡਵੀਜਨ ਦੇ ਕੰਟਰੋਲ ਰੂਮ ਨਾਲ ਸਿੱਧੇ ਤੌਰ ਤੇ ਸੰਪਰਕ ਕਰ ਸਕਦੇ ਹਨ।