ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਬਠਿੰਡਾ
ਬੀਤੇ 24 ਘੰਟਿਆਂ 'ਚ ਕੋਰੋਨਾ ਨਾਲ 20 ਮੌਤਾਂ, 417 ਨਵੇਂ ਕੇਸ ਆਏ ਤੇ 842 ਹੋਏ ਤੰਦਰੁਸਤ : ਡਿਪਟੀ ਕਮਿਸ਼ਨਰ
#ਬਠਿੰਡਾ, 22 ਮਈ ( ) : ਜ਼ਿਲੇ ਅੰਦਰ ਕੋਵਿਡ-19 ਤਹਿਤ ਕੁਲ 298972 ਸੈਂਪਲ ਲਏ ਗਏ। ਜਿਨਾਂ ਵਿਚੋਂ 36187 ਪਾਜੀਟਿਵ ਕੇਸ ਆਏ, ਇਨਾਂ ਵਿੱਚੋਂ 29431 ਕਰੋਨਾ ਪੀੜਤ ਸਿਹਤਯਾਬ ਹੋ ਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਇਸ ਸਮੇਂ ਜ਼ਿਲੇ ਵਿੱਚ ਕੁੱਲ 5978 ਕੇਸ ਐਕਟਿਵ ਹਨ ਤੇ ਹੁਣ ਤੱਕ ਕਰੋਨਾ ਪ੍ਰਭਾਵਿਤ 778 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਸਾਂਝੀ ਕੀਤੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਦੱਸਿਆ ਕਿ ਜਿਲੇ ਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਨਾਲ 20 ਦੀ ਮੌਤ, 417 ਨਵੇਂ ਕੇਸ ਆਏ ਤੇ 842 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਘਰ ਵਾਪਸ ਪਰਤ ਗਏ ਹਨ।