ਬਠਿੰਡਾ: ਬੀਤੇ 24 ਘੰਟਿਆਂ ਦੌਰਾਨ 1829 ਦੇ ਲਏ ਸੈਂਪਲ ਤੇ 1886 ਵਿਅਕਤੀਆਂ ਨੇ ਲਗਵਾਈ ਕਰੋਨਾ ਵੈਕਸੀਨ - ਡਿਪਟੀ ਕਮਿਸ਼ਨਰ

 ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਬਠਿੰਡਾ

ਬੀਤੇ 24 ਘੰਟਿਆਂ ਦੌਰਾਨ 1829 ਦੇ ਲਏ ਸੈਂਪਲ ਤੇ 1886 ਵਿਅਕਤੀਆਂ ਨੇ ਲਗਵਾਈ ਕਰੋਨਾ ਵੈਕਸੀਨ : ਡਿਪਟੀ ਕਮਿਸ਼ਨਰ

        ਬਠਿੰਡਾ, 31 ਮਈ : ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਕਰੋਨਾ ਦੇ ਵੱਧ ਰਹੇ ਪ੍ਰਕੋਪ ਨੂੰ ਰੋਕਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲਾ ਪ੍ਰਸ਼ਾਸ਼ਨ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਕਰੋਨਾ ਦੇ ਪ੍ਰਭਾਵ ਨੂੰ ਫ਼ੈਲਣ ਤੋਂ ਰੋਕਣ ਲਈ ਸਿਹਤ ਵਿਭਾਗ ਦੇ ਸਹਿਯੋਗ ਨਾਲ ਵੱਖ-ਵੱਖ ਟੀਮਾਂ ਵਲੋਂ ਸਰਕਾਰੀ ਦਫ਼ਤਰ, ਸੇਵਾਂ ਤੇ ਸੁਵਿਧਾ ਕੇਂਦਰਾਂ, ਤਹਿਸੀਲ ਕੰਪਲੈਕਸ ਵਿੱਚ ਜਾ ਕੇ ਕਰੋਨਾ ਵੈਕਸੀਨੇਸ਼ਨ ਤੇ ਸੈਂਪਲਿੰਗ ਕੈਂਪ ਲਗਾਏ ਜਾ ਰਹੇ ਹਨ। ਇਨਾਂ ਕੈਂਪਾਂ ਦੀ ਲੜੀ ਤਹਿਤ ਬੀਤੇ 24 ਘੰਟਿਆਂ ਦੌਰਾਨ 1829 ਸੈਂਪਲ ਲਏ ਗਏ ਤੇ 1886 ਲੋਕਾਂ ਦੀ ਵੈਕਸੀਨੇਸ਼ਨ ਹੋਈ।

        ਡਿਪਟੀ ਕਮਿਸ਼ਨਰ ਨੇ ਬੀਤੇ 24 ਘੰਟਿਆਂ ਦੌਰਾਨ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਕੀਤੀ ਗਈ ਸੈਂਪਲਿੰਗ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 379 ਵੱਖ-ਵੱਖ ਪੁਲਿਸ ਨਾਕਿਆਂ ਦੁਆਰਾ, 820 ਸਿਹਤ ਵਿਭਾਗ ਤੇ 630 ਪ੍ਰਾਈਵੇਟ ਹਸਪਤਾਲਾਂ ਵਲੋਂ ਸੈਂਪਲ ਲਏ ਗਏ।        

ਇਸੇ ਤਰਾਂ ਜ਼ਿਲੇ ਅੰਦਰ ਕੀਤੀ ਗਈ ਵੈਕਸੀਨੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰੀ ਹਸਪਤਾਲਾਂ ਵਿਚ ਲਗਾਏ ਗਏ ਵੱਖ-ਵੱਖ ਕੈਂਪਾਂ ਦੌਰਾਨ 270 ਵਿਅਕਤੀਆਂ ਨੰੂ, ਸ਼ਹਿਰੀ ਖੇਤਰ ’ਚ ਲਗਾਏ ਗਏ ਕੈਂਪ ਦੌਰਾਨ 786 ਵਿਅਕਤੀਆਂ, ਪੇਂਡੂ ਖੇਤਰ ’ਚ ਲਗਾਏ ਗਏ ਕੈਂਪ ਦੌਰਾਨ 510 ਵਿਅਕਤੀਆਂ ਤੋਂ ਇਲਾਵਾ 18 ਤੋਂ 44 ਵਰਗ ਦੇ 320 ਉਸਾਰੀ ਕਿਰਤੀਆਂ ਦੇ ਵੈਕਸੀਨੇਸ਼ਨ ਕੀਤੀ ਗਈ।

        ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਆਮ ਲੋਕਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਸਰਕਾਰ ਵਲੋਂ ਸਮੇਂ-ਸਮੇਂ ਤੇ ਜਾਰੀ ਹਦਾਇਤਾਂ ਦੀ ਪਾਲਣਾ ਕਰਨਾ ਯਕੀਨੀ ਬਣਾਉਣ। ੳਨਾਂ ਕਿਹਾ ਕਿ ਸ਼ੋਸ਼ਲ ਮੀਡੀਆ ਤੇ ਫੈਲ ਰਹੀਆਂ ਝੂਠੀਆਂ ਅਫ਼ਵਾਹਾਂ ਤੋਂ ਗੁਰੇਜ਼ ਕਰਨ। ਮੂੰਹ ਤੇ ਹਮੇਸ਼ਾ ਮਾਸਕ ਅਤੇ ਵਾਰ-ਵਾਰ ਸਾਫ਼ ਪਾਣੀ ਅਤੇ ਸੈਨੀਟਾਈਜ਼ਰ ਨਾਲ ਹੱਥ ਸਾਫ਼ ਕਰਦੇ ਰਹਿਣ। ਉਨਾਂ ਕਿਹਾ ਕਿ ਇਸ ਮਹਾਂਮਾਰੀ ਤੋਂ ਸਿਰਫ਼ ਪਰਹੇਜ਼ ਨਾਲ ਹੀ ਛੁਟਕਾਰਾ ਪਾਇਆ ਜਾ ਸਕਦਾ ਹੈ।

      

💐🌿Follow us for latest updates 👇👇👇

Featured post

PSTET Previous Year Question Papers Solved & Study Materials

PSTET 2026 Previous Year Question Papers Solved & Study Materials If you are preparing for PSTET 2026 , then practicing PSTET Previous...

RECENT UPDATES

Trends