ਚੰਡੀਗੜ੍ਹ 16 ਮਈ ਪੰਜਾਬ ਵਿਚ ਕੋਰੋਨਾ ਦੇ ਲਗਾਤਾਰ ਵਿਗੜ ਰਹੇ ਹਾਲਾਤ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਵਿਚ ਲਾਗੂ ਪਾਬੰਦੀਆਂ 31 ਮਈ ਤਕ ਜਾਰੀ ਰੱਖਣ ਦੇ ਹੁਕਮ ਦਿੱਤੇ ਹਨ।
ਦੁਕਾਨਾਂ ਖੋਲਣ ਜਾ ਹੋਰ ਪਾਬੰਦੀਆਂ ਲਗਾਉਣ ਦੇ ਅਧਿਕਾਰ ਜ਼ਿਲ੍ਹਾ ਮੈਜਿਸਟ੍ਰੇਟਾਂ ਨੂੰ ਦਿਤੇ ਹਨ।
ਮੁੱਖ ਮੰਤਰੀ ਨੇ ਜ਼ਿਲ੍ਹਾ ਮੈਜਿਸਟ੍ਰੇਟਾਂ/ ਜ਼ਿਲ੍ਹਾ ਅਥਾਰਟੀ ਨੂੰ ਹੁਕਮ ਜਾਰੀ ਕੀਤੇ ਹਨ ਕਿ ਜੇਕਰ ਕੋਈ ਕੋਰੋਨਾ ਦੇ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਨੂੰ ਢੁਕਵੇਂ ਜ਼ੁਰਮਾਨੇ ਅਤੇ ਸਖ਼ਤੀ ਕਾਰਵਾਈ ਕੀਤੀ ਜਾਵੇ।