12641 ਵਿਅਕਤੀ ਕਰੋਨਾ ਦੀ ਜੰਗ ਨੂੰ ਹਰਾ ਕੇ ਹੋਏ ਸਿਹਤਯਾਬ-ਡਿਪਟੀ ਕਮਿਸ਼ਨਰ
ਜ਼ਿਲ੍ਹਾ ਵਾਸੀਆਂ ਨੂੰ ਸਾਵਧਾਨੀਆਂ ਰੱਖਣ ਦੀ ਅਪੀਲ
ਫਾਜ਼ਿਲਕਾ, 22 ਮਈ
ਡਿਪਟੀ ਕਮਿਸ਼ਨਰ ਸ੍ਰੀ ਹਰੀਸ਼ ਨਾਇਰ ਨੇ ਦੱਸਿਆ ਕਿ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਬੀਤੇ ਦਿਨ ਤੱਕ ਕੋਵਿਡ-19 ਦੇ 1 ਲੱਖ 80 ਹਜ਼ਾਰ 566 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ। ਉਹਨਾਂ ਦੱਸਿਆ ਕਿ ਬੀਤੇ ਦਿਨ ਤੱਕ 92112 ਵਿਅਕਤੀਆਂ ਦੇ ਵੈਕਸੀਨ ਵੀ ਲਗਾਈ ਜਾ ਚੁੱਕੀ ਹੈ।ਉਨ੍ਹਾਂ ਦੱਸਿਆ ਕਿ ਹੁਣ ਤੱਕ 3120 ਵਿਅਕਤੀ ਘਰਾਂ ਵਿਚ ਰਹਿ ਕੇ ਹੀ ਇਲਾਜ ਲੈ ਰਹੇ ਹਨ।
ਕਰੋਨਾ : ਪੰਜਾਬ ਦੇ ਹਰ ਜ਼ਿਲ੍ਹੇ ਦੀ ਅਪਡੇਟ ਦੇਖਣ ਲਈ ਕਲਿਕ ਕਰੋਡਿਪਟੀ ਕਮਿਸ਼ਨਰ ਨੇ ਕੋਵਿਡ-19 ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਜ਼ਿਲਾ ਫਾਜ਼ਿਲਕਾ ਵਿੱਚ ਹੁਣ ਤੱਕ 16539 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ।ਉਹਨਾਂ ਦੱਸਿਆ ਕਿ ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 12641 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਠੀਕ ਹੋ ਚੁੱਕੇ ਹਨ।ਉਨ੍ਹਾਂ ਦੱਸਿਆ ਕਿ ਜ਼ਿਲੇ੍ਹ ਅੰਦਰ ਅੱਜ 475 ਵਿਅਕਤੀ ਕਰੋਨਾ ਨੂੰ ਹਰਾ ਕੇ ਸਿਹਤਯਾਬ ਹੋਏ ਹਨ ਅਤੇ 240 ਨਵੇਂ ਪਾਜੀਟਿਵ ਕੇਸ ਆਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲੇ੍ਹ ਅੰਦਰ ਐਕਟਿਵ ਕੇਸਾਂ ਦੀ ਗਿਣਤੀ 3529 ਹੋ ਗਈ ਹੈ ਅਤੇ ਮੌਤਾਂ ਦਾ ਅੰਕੜਾ 369 ਹੋ ਗਿਆ ਹੈ।
ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਭਿਆਨਕ ਮਹਾਂਮਾਰੀ ‘ਤੇ ਕਾਬੂ ਪਾਉਣ ਲਈ ਵੈਕਸੀਨ ਜ਼ਰੂਰ ਲਗਵਾਉਣ।ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਕਰੋਨਾ ਵਾਇਰਸ ਦੇ ਵਧ ਰਹੇ ਕੇਸਾਂ ਕਰਕੇ ਉਹ ਕੋਵਿਡ-19 ਮਹਾਂਮਾਰੀ ਪ੍ਰਤੀ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਨੂੰ ਜ਼ਰੂਰ ਅਪਣਾਉਣ ਅਤੇ ਮਾਸਕ ਪਹਿਨਣ, ਹੱਥਾਂ ਨੂੰ ਵਾਰ-ਵਾਰ ਸਾਫ਼ ਕਰਨ ਅਤੇ 2 ਗਜ਼ ਦੀ ਸਮਾਜਿਕ ਦੂਰੀ ਨੂੰ ਬਣਾਏ ਰੱਖਣ।