ਫਾਜ਼ਿਲਕਾ: 436 ਨਵੇਂ ਮਾਮਲੇ ਸਾਹਮਣੇ ਆਏ , ਮੌਤਾਂ ਦਾ ਅੰਕੜਾ ਪੁਜਿਆ 379

 13040 ਲੋਕਾਂ ਨੇ ਜਿੱਤੀ ਕੋਵਿਡ ਖਿਲਾਫ ਜੰਗ-ਹਰੀਸ਼ ਨਾਇਰ

ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਸੈਂਪਲਿੰਗ ਕਰਵਾਉਣ ਅਤੇ ਵੈਕਸੀਨ ਲਗਵਾਉਣ ਦੀ ਕੀਤੀ ਅਪੀਲ

ਫਾਜ਼ਿਲਕਾ, 23 ਮਈ

ਡਿਪਟੀ ਕਮਿਸ਼ਨਰ ਸ੍ਰੀ ਹਰੀਸ਼ ਨਾਇਰ ਆਈ.ਏ.ਐਸ. ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਫਾਜਿਲਕਾ ਜ਼ਿਲੇ੍ਹ ਵਿੱਚ ਹੁਣ ਤੱਕ 13040 ਲੋਕਾਂ ਨੇ ਕੋਵਿਡ ਖਿਲਾਫ ਜੰਗ ਜਿੱਤ ਕੇ ਸਿਹਤਯਾਬੀ ਹਾਸਲ ਕੀਤੀ ਹੈ। ਉਨਾਂ ਨੇ ਕਿਹਾ ਕਿ ਸਮੇਂ ਸਿਰ ਜਾਂਚ ਕਰਵਾ ਲਈ ਜਾਵੇ ਅਤੇ ਬਿਮਾਰੀ ਦਾ ਅਗੇਤਾ ਪਤਾ ਲੱਗ ਜਾਵੇ ਤਾਂ ਜਿਆਦਾਤਰ ਲੋਕ ਆਪਣੇ ਘਰ ਵਿਚ ਰਹਿ ਕੇ ਹੀ ਦਵਾਈਆਂ ਲੈ ਕੇ ਸਿਹਤਮੰਦ ਹੋ ਜਾਂਦੇ ਹਨ। ਇਸ ਲਈ ਉਨਾਂ ਨੇ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਕੋਵਿਡ ਦੇ ਲੱਛਣ ਵਿਖਾਈ ਦੇਣ ਤਾਂ ਬਿਨਾਂ ਦੇਰੀ ਆਪਣੇ ਟੈਸਟ ਕਰਵਾਓ। ਉਨਾਂ ਨੇ ਕਿਹਾ ਕਿ ਜ਼ਿਲੇ ਦੇ ਸਰਕਾਰੀ ਹਸਪਤਾਲਾਂ ਵਿਚ ਟੈਸਟ ਬਿਲਕੁਲ ਮੁਫ਼ਤ ਕੀਤੇ ਜਾ ਰਹੇ ਹਨ।

ਇਸ ਮੌਕੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿੱਛਲੇ 24 ਘੰਟਿਆਂ ਵਿਚ ਜ਼ਿਲੇ ਵਿਚ ਕੋਵਿਡ ਦੇ 436 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤਰਾਂ ਹੁਣ ਤੱਕ ਜ਼ਿਲੇ ਵਿਚ ਕੁੱਲ 16964 ਲੋਕਾਂ ਦੀ ਰਿਪੋਰਟ ਪਾਜਿਟਿਵ ਆ ਚੁੱਕੀ ਹੈ ਪਰ ਰਾਹਤ ਦੀ ਗੱਲ ਇਹ ਹੈ ਕਿ ਇੰਨਾਂ ਵਿਚੋਂ 13040 ਲੋਕ ਪੂਰੀ ਤਰਾਂ ਸਿਹਤਮੰਦ ਹੋ ਚੁੱਕੇ ਹਨ। ਜਦ ਕਿ ਇਸ ਸਮੇਂ 3545 ਐਕਟਿਵ ਕੇਸ ਜ਼ਿਲੇ ਵਿਚ ਹਨ ਜਦ ਕਿ 379 ਦੁੱਖਦਾਈ ਮੌਤਾਂ ਹੋਈਆਂ ਹਨ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends