9 ਮਈ ਤੱਕ ਜ਼ਿਲ੍ਹੇ ਦੇ ਸਰਕਾਰੀ ਤੇ ਗੈਰ ਸਰਕਾਰੀ ਹਸਪਤਾਲਾਂ ਵਿੱਚ ਕੋਰੋਨਾ ਦੇ ਮਰੀਜ਼ਾਂ ਲਈ ਖਾਲੀ ਬੈੱਡਾਂ ਦੀ ਜਾਣਕਾਰੀ

 ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ  

ਜ਼ਿਲ੍ਹਾ ਪ੍ਰਸ਼ਾਸਨ ਨੇ 9 ਮਈ ਤੱਕ ਜ਼ਿਲ੍ਹੇ ਦੇ ਸਰਕਾਰੀ ਤੇ ਗੈਰ ਸਰਕਾਰੀ ਹਸਪਤਾਲਾਂ ਵਿੱਚ ਕੋਰੋਨਾ ਦੇ ਮਰੀਜ਼ਾਂ ਲਈ ਖਾਲੀ ਬੈੱਡਾਂ ਦੀ ਜਾਣਕਾਰੀ ਨਸ਼ਰ ਕੀਤੀ  

ਰੂਪਨਗਰ 9 ਮਈ :

ਕੋਰੋਨਾ ਵਾਇਰਸ ਦੇ ਵਧਦੇ ਪ੍ਰਭਾਵ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ ਕੋਰੋਨਾ ਦੇ ਮਰੀਜ਼ਾਂ ਨੂੰ ਦਾਖਲ ਕਰਵਾਉਣ ਲਈ ਜ਼ਿਲ੍ਹੇ ਦੇ ਸਰਕਾਰੀ ਤੇ ਗ਼ੈਰ ਸਰਕਾਰੀ ਹਸਪਤਾਲਾਂ ਵਿਚ ਬੈੱਡਾਂ ਦੀ ਉਪਲਬਧਤਾ ਨਸ਼ਰ ਕੀਤੇ ਜਾਣ ਦਾ ਫ਼ੈਸਲਾ ਲਿਆ ਗਿਆ ਹੈ l 

ਇਹ ਜਾਣਕਾਰੀ ਦਿੰਦੇ ਹੋਏ ਸ੍ਰੀਮਤੀ ਸੋਨਾਲੀ ਗਿਰੀ ਡਿਪਟੀ ਕਮਿਸ਼ਨਰ ਰੂਪਨਗਰ ਨੇ ਦੱਸਿਆ ਕਿ ਅੱਜ 9 ਮਈ ਨੂੰ ਸਿਵਲ ਹਸਪਤਾਲ ਰੂਪਨਗਰ ਵਿਖੇ ਕੋਰੋਨਾ ਮਰੀਜ਼ਾਂ ਨੂੰ ਦਾਖ਼ਲ ਕੀਤੇ ਜਾਣ ਲਈ ਕੁੱਲ ਨਾਮਜ਼ਦ 55 ਬੈੱਡਾਂ ਵਿੱਚੋਂ 46 ਬੈੱਡ ਭਰੇ ਹੋਏ ਹਨ ਜਦਕਿ 9 ਬੈੱਡ ਖਾਲੀ ਹਨ l ਇਸੇ ਤਰ੍ਹਾਂ ਸਬ ਡਿਵੀਜ਼ਨਲ ਹਸਪਤਾਲ ਨੰਗਲ ਵਿਖੇ 35 ਬੈੱਡਾਂ ਵਿੱਚੋਂ 22 ਬੈੱਡ ਭਰੇ ਹੋਏ ਹਨ ਜਦਕਿ 13 ਬੈੱਡ ਖਾਲੀ ਹਨl ਇਸੇ ਤਰ੍ਹਾਂ ਬੀਬੀਐਮਬੀ ਹਸਪਤਾਲ ਨੰਗਲ ਵਿੱਚ ਕੁੱਲ 65 ਬੈੱਡਾਂ ਵਿਚੋਂ 25 ਭਰੇ ਹੋਏ ਹਨ ਜਦਕਿ 40 ਬੈੱਡ ਖਾਲੀ ਹਨ ,ਜਦਕਿ ਸਾਂਘਾ ਹਸਪਤਾਲ ਰੋਪਡ਼ ਵਿਖੇ10 ਬੈੱਡਾਂ ਵਿੱਚੋਂ ਸਾਰੇ 10 ਬੈੱਡ ਭਰੇ ਹੋਏ ਹਨ l ਪਰਮਾਰ ਹਸਪਤਾਲ ਰੋਪਡ਼ ਵਿਖੇ ਵਿਖੇ15 ਬੈੱਡਾਂ ਵਿੱਚੋਂ ਸਾਰੇ 15 ਬੈੱਡ ਭਰੇ ਹੋਏ ਹਨ l ਇਸੇ ਤਰ੍ਹਾਂ ਬਲਜਿੰਦਰਾ ਹਸਪਤਾਲ ਰੋਪੜ ਦੇ 10 ਬੈੱਡਾਂ ਵਿੱਚੋਂ 10 ਬੈੱਡ ਭਰੇ ਹੋਏ ਹਨ l

ਸ੍ਰੀਮਤੀ ਸੋਨਾਲੀ ਗਿਰੀ ਨੇ ਦੱਸਿਆ ਕਿ ਗੁਰਦੇਵ ਹਸਪਤਾਲ ਨੂਰਪੁਰ ਬੇਦੀ ਵਿਖੇ 8 ਬੈੱਡਾਂ ਵਿੱਚੋਂ ਸਾਰੇ 8 ਬੈੱਡ ਭਰੇ ਹਨ ਅਤੇ ਸ੍ਰੀ ਗੁਰੂ ਤੇਗ ਬਹਾਦਰ ਹਸਪਤਾਲ, ਸ੍ਰੀ ਆਨੰਦਪੁਰ ਸਾਹਿਬ ਵਿੱਚ 8 ਬੈੱਡਾਂ ਵਿੱਚੋਂ 4 ਬੈੱਡ ਭਰੇ ਹੋਏ ਹਨ ਜਦਕਿ 4 ਬੈੱਡ ਖਾਲੀ ਹਨ l  

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸੇ ਵੀ ਤਰ੍ਹਾਂ ਦੀ ਹੰਗਾਮੀ ਹਾਲਤ ਵਿੱਚ ਜ਼ਿਲ੍ਹਾ ਰੂਪਨਗਰ ਹਸਪਤਾਲ ਵਿਖੇ ਬਣੇ ਕੋਵਿਡ ਵਾਰਡ ਦੇ ਇੰਚਾਰਜ ਡਾਕਟਰ ਨਾਲ 01881227241 ਨੰਬਰ ਤੇ ਸੰਪਰਕ ਕੀਤਾ ਜਾ ਸਕਦਾ ਹੈ l

Share post to friends:

💐🌿Follow us for latest updates 👇👇👇

Featured post

PSTET Previous Year Question Papers Solved || Mock Tests || Quizzes || and study materials

PSTET  Previous Year Question Papers Solved & Study Materials If you are preparing for PSTET 2026, 2027 , then practicing PSTET Previo...

RECENT UPDATES

Trends