ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵੱਡਾ ਝਟਕਾ ਦਿੱਤਾ ਹੈ। ਪ੍ਰਾਈਵੇਟ ਸਕੂਲ ਤੋਂ ਸਰਕਾਰੀ ਸਕੂਲ ਆਉਣ ਵਾਲੇ ਬੱਚਿਆਂ ਨੂੰ ਸਕੂਲ ਛੱਡਣ ਦਾ ਸਰਟੀਫਿਕੇਟ ਲਿਆਉਣਾ ਹੋਵੇਗਾ।
ਪਹਿਲਾਂ ਸਰਕਾਰੀ ਸਕੂਲ ਬਿਨਾਂ ਲੀਵਿੰਗ ਸਰਟੀਫਿਕੇਟ ਦੇ ਦਾਖਲੇ ਦੇ ਰਹੇ ਸਨ। ਪ੍ਰਾਈਵੇਟ ਸਕੂਲ ਐਸੋਸੀਏਸ਼ਨ ਨੇ ਸਰਕਾਰ ਦੇ ਫੈਸਲੇ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਹਾਈ ਕੋਰਟ ਨੇ ਸਰਕਾਰ ਦੇ ਫੈਸਲੇ ‘ਤੇ ਰੋਕ ਲਗਾ ਦਿੱਤੀ ਹੈ।
ਸਿੱਖਿਆ ਵਿਭਾਗ ਨੇ ਪੱਤਰ ਜਾਰੀ ਮਿਤੀ 8/9/2020 ਅਤੇ 20/04/2021 ਕਰ ਸਕੂਲਾਂ ਦੇ ਮੁਖੀਆਂ ਨੂੰ ਕਿਹਾ ਸੀ ਜੇਕਰ ਕੋਈ ਵਿਦਿਆਰਥੀ ਪ੍ਰਾਇਵੇਟ ਸਕੂਲ ਤੋਂ ਸਰਕਾਰੀ ਸਕੂਲ ਵਿੱਚ ਦਾਖਲਾ ਹੁੰਦਾ ਹੈ ਤਾਂ
ਵਿਦਿਆਰਥੀ ਤੋਂ ਸਫਰ ਸਰਟੀਫਿਕੇਟ ਲੈਣ ਦੀ ਕੋਈ ਜਰੂਰਤ ਨਹੀਂ ਹੈ। ਸਕੂਲ ਮੁੱਖੀ ਅਪਣੀ
ਤਸੱਲੀ ਅਨੁਸਾਰ ਐਸੇ ਵਿਦਿਆਰਥੀ ਨੂੰ ਦਾਖਲਾ ਦੇ ਸਕਦੇ ਹਨ। ਪ੍ਰੰਤੂ ਸਬੰਧਤ ਵਿਦਿਆਰਥੀ ਦੇ
ਮਾਪਿਆਂ ਤੋਂ ਬੱਚੇ ਦੇ ਸਰਕਾਰੀ ਸਕੂਲ ਵਿੱਚ ਪੜ੍ਹਾਈ ਸਬੰਧੀ ਲਿਖਤੀ ਰੂਪ ਵਿੱਚ ਲੈ ਲਿਆ ਜਾਵੇ।
ਬੱਚੇ ਦੇ ਟ੍ਰਾਂਸਫਰ ਸਰਟੀਫਿਕੇਟ ਨਾ ਹੋਣ ਤੇ ਉਸ ਦੇ ਪੇਪਰਾਂ ਸਬੰਧੀ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ
ਦਿੱਤੀ ਜਾਵੇਗੀ। ਕੋਈ ਵੀ ਸਕੂਲ ਮੁੱਖੀ ਸਫਰ ਸਰਟੀਫਿਕੇਟ ਨਾ ਹੋਣ ਕਾਰਨ ਵਿਦਿਆਰਥੀ ਨੂੰ
ਦਾਖਲੇ ਤੋਂ ਇਨਕਾਰ ਨਾ ਕਰੇ ਅਤੇ ਨਾ ਹੀ ਦਾਖਲੇ ਤੋਂ ਬਾਅਦ ਸਫਰ ਸਰਟੀਫਿਕੇਟ ਦੀ ਮੰਗ ਕੀਤੀ
ਜਾਵੇ।