ਬਠਿੰਡਾ:ਬੀਤੇ 24 ਘੰਟਿਆਂ ‘ਚ ਕੋਰੋਨਾ ਨਾਲ 14 ਮੌਤਾਂ, 399 ਨਵੇਂ ਕੇਸ ਆਏ ਤੇ 652 ਹੋਏ ਤੰਦਰੁਸਤ - ਡਿਪਟੀ ਕਮਿਸ਼ਨਰ

 

  ਬੀਤੇ 24 ਘੰਟਿਆਂ ‘ਚ ਕੋਰੋਨਾ ਨਾਲ 14 ਮੌਤਾਂ, 399 ਨਵੇਂ ਕੇਸ ਆਏ ਤੇ 652 ਹੋਏ ਤੰਦਰੁਸਤ : ਡਿਪਟੀ ਕਮਿਸ਼ਨਰ

ਬਠਿੰਡਾ, 26 ਮਈ : ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਨਾਲ 14 ਦੀ ਮੌਤ, 399 ਨਵੇਂ ਕੇਸ ਆਏ ਤੇ 652 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪੋ-ਆਪਣੇ ਘਰ ਵਾਪਸ ਪਰਤ ਗਏ ਹਨ।

                 ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ ਅੰਦਰ ਕੋਵਿਡ-19 ਤਹਿਤ ਕੁੱਲ 313721 ਸੈਂਪਲ ਲਏ ਗਏ, ਜਿਨਾਂ ਚੋਂ 37659 ਪਾਜੀਟਿਵ ਕੇਸ ਆਏ, ਜਿਸ ਵਿਚੋਂ 32327 ਕਰੋਨਾ ਪ੍ਰਭਾਵਿਤ ਮਰੀਜ਼ ਕਰੋਨਾ ਵਾਇਰਸ ਤੇ ਫ਼ਤਿਹ ਹਾਸਲ ਕਰਕੇ ਆਪੋ-ਆਪਣੇ ਘਰ ਵਾਪਸ ਪਰਤ ਗਏ।

                  ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਇਸ ਸਮੇਂ ਜ਼ਿਲੇ ਵਿੱਚ ਕੁੱਲ 4494 ਕੇਸ ਐਕਟਿਵ ਹਨ ਤੇ ਹੁਣ ਤੱਕ ਕਰੋਨਾ ਪ੍ਰਭਾਵਿਤ 838 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਸਮੇਂ 4062 ਕਰੋਨਾ ਪਾਜੀਟਿਵ ਘਰੇਲੂ ਇਕਾਂਤਵਾਸ ਵਿਚ ਹਨ।  

I/187581/2021

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends