ਬਠਿੰਡਾ: ਬੀਤੇ 24 ਘੰਟਿਆਂ 'ਚ ਕੋਰੋਨਾ ਨਾਲ 13 ਮੌਤਾਂ, 351 ਨਵੇਂ ਕੇਸ ਆਏ ਤੇ 544 ਹੋਏ ਤੰਦਰੁਸਤ

 


ਰਾਹਤ ਦੇਣ ਵਾਲੀ ਖ਼ਬਰ


 ਲਗਾਤਾਰ ਤੀਸਰੇ ਦਿਨ ਮੌਤ ਦੀ ਦਰ, ਘਰੇਲੂ ਇਕਾਂਤਵਾਸ, ਨਵੇਂ ਪਾਜੀਵਿਟ ਤੇ ਐਕਟਿਵ ਕੇਸਾਂ ਚ ਆਈ ਗਿਰਾਵਟ : ਡਿਪਟੀ ਕਮਿਸ਼ਨਰ


ਬੀਤੇ 24 ਘੰਟਿਆਂ 'ਚ ਕੋਰੋਨਾ ਨਾਲ 13 ਮੌਤਾਂ, 351 ਨਵੇਂ ਕੇਸ ਆਏ ਤੇ 544 ਹੋਏ ਤੰਦਰੁਸਤ


        #ਬਠਿੰਡਾ, 27 ਮਈ (    ) : ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲ੍ਹਾ ਵਾਸੀਆਂ ਨੂੰ ਰਾਹਤ ਵਾਲੀ ਅਹਿਮ ਖ਼ਬਰ ਇਹ ਹੈ ਕਿ ਲਗਾਤਾਰ ਤੀਸਰੇ ਦਿਨ ਕਰੋਨਾ ਪ੍ਰਭਾਵਿਤ ਮਰੀਜ਼ਾਂ ਦੀ ਮੌਤ, ਘਰੇਲੂ ਇਕਾਂਤਵਾਸ, ਨਵੇਂ ਪਾਜੀਵਿਟ ਅਤੇ ਐਕਟਿਵ ਕੇਸਾਂ ਦੀ ਦਰ ਵਿਚ ਗਿਰਾਵਟ ਆਈ ਹੈ। ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਨਾਲ 13 ਦੀ ਮੌਤ, 351 ਨਵੇਂ ਕੇਸ ਆਏ ਤੇ 544 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪੋਂ-ਆਪਣੇ ਘਰ ਵਾਪਸ ਪਰਤ ਗਏ ਹਨ।


ਕਰੋਨਾ ਅਪਡੇਟ : ਹਰ ਜ਼ਿਲ੍ਹੇ ਦੀ ਅਪਡੇਟ 


        ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ ਅੰਦਰ ਕੋਵਿਡ-19 ਤਹਿਤ ਕੁੱਲ 317426 ਸੈਂਪਲ ਲਏ ਗਏ, ਜਿਨਾਂ ਚੋਂ 38003 ਪਾਜੀਟਿਵ ਕੇਸ ਆਏ, ਜਿਸ ਵਿਚੋਂ 32871 ਕਰੋਨਾ ਪ੍ਰਭਾਵਿਤ ਮਰੀਜ਼ ਕਰੋਨਾ ਵਾਇਰਸ ਤੇ ਫ਼ਤਿਹ ਹਾਸਲ ਕਰਕੇ ਆਪੋ-ਆਪਣੇ ਘਰ ਵਾਪਸ ਪਰਤ ਗਏ।


        ਸ਼੍ਰੀ ਬੀ. ਸ਼੍ਰੀਨਿਵਾਸਨ ਨੇ ਦੱਸਿਆ ਕਿ ਇਸ ਸਮੇਂ ਜ਼ਿਲੇ ਵਿੱਚ ਕੁੱਲ 4281 ਕੇਸ ਐਕਟਿਵ ਹਨ ਤੇ ਹੁਣ ਤੱਕ ਕਰੋਨਾ ਪ੍ਰਭਾਵਿਤ 851 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਸਮੇਂ 3866 ਕਰੋਨਾ ਪਾਜੀਟਿਵ ਘਰੇਲੂ ਇਕਾਂਤਵਾਸ ਵਿਚ ਹਨ।  


 



💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends