FAZILKA:24 ਘੰਟਿਆਂ ਵਿਚ ਜ਼ਿਲੇ ਵਿਚ ਕੋਵਿਡ ਦੇ 334 ਨਵੇਂ ਮਾਮਲੇ,

 13884 ਲੋਕਾਂ ਨੇ ਕਰੋਨਾ ਖਿਲਾਫ ਪ੍ਰਾਪਤ ਕੀਤੀ ਜਿੱਤ-ਹਰੀਸ਼ ਨਾਇਰ

ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਸੈਂਪਲਿੰਗ ਕਰਵਾਉਣ ਅਤੇ ਵੈਕਸੀਨ ਲਗਵਾਉਣ ਦੀ ਕੀਤੀ ਅਪੀਲ

ਫਾਜ਼ਿਲਕਾ, 25 ਮਈ

ਡਿਪਟੀ ਕਮਿਸ਼ਨਰ ਸ੍ਰੀ ਹਰੀਸ਼ ਨਾਇਰ ਆਈ.ਏ.ਐਸ. ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਪਿੱਛਲੇ 24 ਘੰਟਿਆਂ ਵਿਚ ਫਾਜ਼ਿਲਕਾ ਜ਼ਿਲੇ ਵਿਚ 435 ਲੋਕਾਂ ਨੇ ਕਰੋਨਾ ਨੂੰ ਹਰਾ ਕੇ ਜਿੱਤ ਪ੍ਰਾਪਤ ਕੀਤੀ ਹੈ ਅਤੇ ਸਿਹਤਮੰਦ ਹੋਏ ਹਨ। ਉਨਾਂ ਨੇ ਕਿਹਾ ਕਿ ਜੇਕਰ ਸਮੇਂ ਸਿਰ ਜਾਂਚ ਕਰਵਾ ਲਈ ਜਾਵੇ ਅਤੇ ਬਿਮਾਰੀ ਦਾ ਅਗੇਤਾ ਪਤਾ ਲੱਗ ਜਾਵੇ ਤਾਂ ਜਿਆਦਾਤਰ ਲੋਕ ਆਪਣੇ ਘਰ ਵਿਚ ਰਹਿ ਕੇ ਹੀ ਦਵਾਈਆਂ ਲੈ ਕੇ ਸਿਹਤਮੰਦ ਹੋ ਜਾਂਦੇ ਹਨ। ਇਸ ਲਈ ਉਨਾਂ ਨੇ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਕੋਵਿਡ ਦੇ ਲੱਛਣ ਵਿਖਾਈ ਦੇਣ ਤਾਂ ਬਿਨਾਂ ਦੇਰੀ ਆਪਣੇ ਟੈਸਟ ਕਰਵਾਓ। ਉਨਾਂ ਨੇ ਕਿਹਾ ਕਿ ਜ਼ਿਲੇ ਦੇ ਸਰਕਾਰੀ ਹਸਪਤਾਲਾਂ ਵਿਚ ਟੈਸਟ ਬਿਲਕੁਲ ਮੁਫ਼ਤ ਕੀਤੇ ਜਾ ਰਹੇ ਹਨ।



ਇਸ ਮੌਕੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿੱਛਲੇ 24 ਘੰਟਿਆਂ ਵਿਚ ਜ਼ਿਲੇ ਵਿਚ ਕੋਵਿਡ ਦੇ 334 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤਰਾਂ ਹੁਣ ਤੱਕ ਜ਼ਿਲੇ ਵਿਚ ਕੁੱਲ 17525 ਲੋਕਾਂ ਦੀ ਰਿਪੋਰਟ ਪਾਜਿਟਿਵ ਆ ਚੁੱਕੀ ਹੈ ਪਰ ਰਾਹਤ ਦੀ ਗੱਲ ਇਹ ਹੈ ਕਿ ਇੰਨਾਂ ਵਿਚੋਂ 13884 ਲੋਕ ਪੂਰੀ ਤਰਾਂ ਸਿਹਤਮੰਦ ਹੋ ਚੁੱਕੇ ਹਨ। ਜਦ ਕਿ ਇਸ ਸਮੇਂ 3249 ਐਕਟਿਵ ਕੇਸ ਜ਼ਿਲੇ ਵਿਚ ਹਨ ਅਤੇ ਹੁਣ ਤੱਕ 392 ਦੁੱਖਦਾਈ ਮੌਤਾਂ ਹੋਈਆਂ ਹਨ।

ਪੰਜਾਬ ਦੇ ਹਰ ਜ਼ਿਲ੍ਹੇ ਦੀ ਅਪਡੇਟ ਦੇਖਣ ਲਈ ਕਲਿਕ ਕਰੋ

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends