ਫਾਜ਼ਿਲਕਾ: 143 ਨਵੇਂ ਪਾਜੀਟਿਵ ਕੇਸ ਆਏ ,ਐਕਟਿਵ ਕੇਸਾਂ ਦੀ ਗਿਣਤੀ 2370

 15701 ਵਿਅਕਤੀ ਕਰੋਨਾ ਦੀ ਜੰਗ ਨੂੰ ਹਰਾ ਕੇ ਹੋਏ ਸਿਹਤਯਾਬ-ਡਿਪਟੀ ਕਮਿਸ਼ਨਰ

ਜ਼ਿਲ੍ਹਾ ਵਾਸੀਆਂ ਨੂੰ ਸਾਵਧਾਨੀਆਂ ਰੱਖਣ ਦੀ ਅਪੀਲ

ਫਾਜ਼ਿਲਕਾ, 30 ਮਈ

  ਡਿਪਟੀ ਕਮਿਸ਼ਨਰ ਸ੍ਰੀ ਹਰਿਸ਼ ਨਾਇਰ ਨੇ ਕੋਵਿਡ-19 ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਜ਼ਿਲਾ ਫਾਜ਼ਿਲਕਾ ਵਿੱਚ ਹੁਣ ਤੱਕ 18507 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ।ਉਹਨਾਂ ਦੱਸਿਆ ਕਿ ਹੁਣ ਤੱਕ 15701 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਠੀਕ ਹੋ ਚੁੱਕੇ ਹਨ।ਉਨ੍ਹਾਂ ਦੱਸਿਆ ਕਿ ਜ਼ਿਲੇ੍ਹ ਅੰਦਰ ਅੱਜ 296 ਵਿਅਕਤੀ ਕਰੋਨਾ ਨੂੰ ਹਰਾ ਕੇ ਸਿਹਤਯਾਬ ਹੋਏ ਹਨ ਅਤੇ 143 ਨਵੇਂ ਪਾਜੀਟਿਵ ਕੇਸ ਆਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲੇ੍ਹ ਅੰਦਰ ਐਕਟਿਵ ਕੇਸਾਂ ਦੀ ਗਿਣਤੀ 2370 ਹੋ ਗਈ ਹੈ ਅਤੇ ਮੌਤਾਂ ਦਾ ਅੰਕੜਾ 436 ਹੋ ਗਿਆ ਹੈ।


READ MORE ; ਹਰ ਜ਼ਿਲ੍ਹੇ ਦੀ ਕਰੋਨਾ ਅਪਡੇਟ

ਘਰ-ਘਰ ਰੋਜ਼ਗਾਰ ਪੰਜਾਬ ਸਰਕਾਰ ਕਿਥੇ ਕਰ ਰਹੀ ਸਰਕਾਰੀ ਭਰਤੀ ਜਾਨਣ ਲਈ ਕਲਿਕ ਕਰੋ


ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਭਿਆਨਕ ਮਹਾਂਮਾਰੀ ‘ਤੇ ਕਾਬੂ ਪਾਉਣ ਲਈ ਵੱਧ ਤੋਂ ਵੱਧ ਟੈਸਟ ਕਰਵਾਉਣ ਅਤੇ ਵੈਕਸੀਨ ਜ਼ਰੂਰ ਲਗਵਾਉਣ।ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਕਰੋਨਾ ਵਾਇਰਸ ਦੇ ਵਧ ਰਹੇ ਕੇਸਾਂ ਕਰਕੇ ਉਹ ਕੋਵਿਡ-19 ਮਹਾਂਮਾਰੀ ਪ੍ਰਤੀ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਨੂੰ ਜ਼ਰੂਰ ਅਪਣਾਉਣ ਅਤੇ ਮਾਸਕ ਪਹਿਨਣ, ਹੱਥਾਂ ਨੂੰ ਵਾਰ-ਵਾਰ ਸਾਫ਼ ਕਰਨ ਅਤੇ 2 ਗਜ਼ ਦੀ ਸਮਾਜਿਕ ਦੂਰੀ ਨੂੰ ਬਣਾਏ ਰੱਖਣ।

Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

PSEB 8TH ,10TH AND 12TH DATESHEET 2025 TODAY : ਇਸ ਦਿਨ ਜਾਰੀ ਹੋਵੇਗੀ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ, 19 ਫਰਵਰੀ ਤੋਂ ਪ੍ਰੀਖਿਆਵਾਂ ਸ਼ੁਰੂ

PSEB 8TH ,10TH AND 12TH DATESHEET 2025 : ਸਿੱਖਿਆ ਬੋਰਡ ਨੇ ਕੀਤਾ ਬੋਰਡ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ, 19 ਫਰਵਰੀ ਤੋਂ ਸ਼ੁਰੂ ਹੋਣਗੀਆਂ ਬੋਰਡ ਪ੍ਰੀਖਿਆਵਾਂ   ਪੰ...

RECENT UPDATES

Trends