ਅਧਿਆਪਕ ਸਹਿਬਾਨ ਵਲੋਂ ਦਾਖਲਾ ਮੁਹਿੰਮ ਦੀ ਸਫਲਤਾ ਲਈ ਕੀਤੀ ਜਾ ਰਹੀ ਮਿਹਨਤ ਪ੍ਰਸੰਸਾਯੋਗ- ਕ੍ਰਿਸ਼ਨ ਕੁਮਾਰ

 ਸਿੱਖਿਆ ਸਕੱਤਰ ਪੰਜਾਬ ਵਲੋਂ ਸੂਬੇ ਦੇ ਸੀ.ਐਚ.ਟੀ. ਸਹਿਬਾਨ ਨਾਲ ਜੂਮ ਮੀਟਿੰਗ

- ਅਧਿਆਪਕ ਸਹਿਬਾਨ ਵਲੋਂ ਦਾਖਲਾ ਮੁਹਿੰਮ ਦੀ ਸਫਲਤਾ ਲਈ ਕੀਤੀ ਜਾ ਰਹੀ ਮਿਹਨਤ ਪ੍ਰਸੰਸਾਯੋਗ- ਕ੍ਰਿਸ਼ਨ ਕੁਮਾਰ 

ਅੰਮ੍ਰਿਤਸਰ, 29 ਮਈ ()-ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਸਕੂਲਾਂ ਦੀ ਬਿਹਤਰੀ ਲਈ ਲਗਾਤਾਰ ਕੀਤੀਆਂ ਜਾ ਰਹੀਆਂ ਕੋਸਿਸ਼ਾਂ ਦੇ ਸਿੱਟੇ ਵਜੋਂ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਿੱਚ ਭਾਰੀ ਵਾਧਾ ਹੋਇਆ ਹੈ। ਜਿਸਨੂੰ ਲੈ ਕੇ ਸਿੱਖਿਆ ਸਕੱਤਰ ਪੰਜਾਬ ਕ੍ਰਿਸ਼ਨ ਕੁਮਾਰ ਵਲੋਂ ਰਾਜ ਦੇ ਸਮੂਹ ਸੈਂਟਰ ਹੈੱਡ ਟੀਚਰ ਨਾਲ ਜੂਮ ਮੀਟਿੰਗ ਦੌਰਾਨ ਅਹਿਮ ਵਿਚਾਰਾਂ ਕੀਤੀਆਂ। ਮੀਟਿੰਗ ਦੌਰਾਨ ਸਕੱਤਰ ਸਕੂਲ ਸਿੱਖਿਆ ਪੰਜਾਬ ਵਲੋਂ ਵਿਦਿਆਰਥੀਆਂ ਦੀ ਗਿਣਤੀ ਪੱਖੋਂ ਸੂਬੇ ਦੇ ਮੋਹਰੀ ਕਲੱਸਟਰ ਦੇ ਸੈਂਟਰ ਹੱੈਡ ਟੀਚਰਜ ਨਾਲ ਗਲਬਾਤ ਕਰਦਿਆਂ ਉਨ੍ਹਾਂ ਦੀ ਕਾਰਜਕੁਸ਼ਲਤਾ ਬਾਰੇ ਜਾਣਿਆ ਅਤੇ ਸਮੂਹ ਅਧਿਆਪਕ ਸਹਿਬਾਨ ਵਲੋਂ ਦਾਖਲਾ ਮੁਹਿੰਮ ਸਮੇਤ ਹੋਰਨਾਂ ਗਤੀਵਿਧੀਆਂ ਸੰਬੰਧੀ ਕੀਤੀ ਜਾ ਰਹੀ ਮਿਹਨਤ ਤੇ ਉਪਰਾਲਿਆਂ ਸੰਬੰਧੀ ਉਤਸ਼ਾਹਿਤ ਕੀਤਾ ਤੇ ਬਿਹਤਰੀਨ ਕਾਰਗੁਜਾਰੀ ਵਾਲੇ ਸੈਂਟਰ ਹੈੱਡ ਟੀਚਰ ਸਹਿਬਾਨ ਅਤੇ ਉਨ੍ਹਾਂ ਦੇ ਸਟਾਫ ਨੂੰ ਮੁਬਾਰਕਾਂ ਦਿਤੀਆਂ। ਇਸ ਸਮੇਂ ਉਨ੍ਹਾਂ ਨੇ ਸੂਬੇ ਦੇ ਸਮੂਹ ਪ੍ਰਾਇਮਰੀ ਅਧਿਆਪਕਾਂ ਨੂੰ ਸਕੂਲਾਂ ਵਿੱਚ ਦਾਖਲੇ ਵਿੱਚ ਹੋਰ ਵਾਧਾ ਕਰਨ ਲਈ ਪ੍ਰੇਰਿਤ ਕੀਤਾ ਇਸ ਮੌਕੇ ਬੋਲਦਿਆਂ ਡਾ: ਹਰਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 15 ਫੀਸਦੀ ਤੋਂ ਵੱਧ ਦਾਖਲਾ ਕਰਨ ਵਾਲੇ ਸਕੂਲ ਮੁਖੀਆਂ ਤੇ ਸਮੂਹ ਸਟਾਫ ਨੂੰ ਪ੍ਰਸ਼ੰਸ਼ਾ ਪੱਤਰ ਅਤੇ 25 ਫੀਸਦੀ ਤੋਂ ਵੱਧ ਦਾਖਲਾ ਕਰਨ ਵਾਲੇ ਸਕੂਲਾਂ ਨੂੰ ਸਿੱਖਿਆ ਵਿਭਾਗ ਵਲੋਂ ਵਿਸੇਸ਼ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਮੀਟਿੰਗ ਦੌਰਾਨ ਗਲਬਾਤ ਕਰਦਿਆਂ ਪੜੋ ਪੰਜਾਬ ਪੜਾਓ ਪੰਜਾਬ ਦੇ ਸ: ਸਟੇਟ ਪ੍ਰੋਜੈਕਟ ਡਾਇਰੈਕਟਰ ਦਵਿੰਦਰ ਸਿੰਘ ਬੋਹਾ ਵਲੋਂ ਸੈਂਟਰ ਮੁਖੀ ਸਹਿਬਾਨ ਨੂੰ ਬਿਹਤਰੀਨ ਤਰੀਕੇ ਨਾਲ ਮਾਪੇ ਅਧਿਆਪਕ ਰਾਬਤਾ ਮੁਹਿੰਮ ਨੂੰ ਸਫਲ ਬਣਾਉਣ ਲਈ ਵਧਾਈ ਦਿੰਦਿਆਂ ਕਿਹਾ ਕਿ ਰੋਜਾਨਾ ਸਕੂਲ ਅਧਿਆਪਕਾਂ ਵਲੋਂ ਲਗਭਗ 2 ਲੱਖ ਮਾਪਿਆਂ ਨਾਲ ਸੰਪਰਕ ਕਰਕੇ ਸਿੱਖਿਆ ਵਿਭਾਗ ਵਲੋਂ ਕੋਵਿਡ-19 ਦੇ ਚਲਦਿਆਂ ਬੰਦ ਕੀਤੇ ਸਕੂਲਾਂ ਕਾਰਨ ਘਰ ਬੈਠੇ ਵਿਦਿਆਰਥੀਆਂ ਨੂੰ ਦਿਤੀ ਜਾ ਰਹੀ ਆਨਲਾਈਨ ਸਿੱਖਿਆ ਤਹਿਤ ਆਨਲਾਈਨ ਜਮਾਤਾਂ, ਡੀ.ਡੀ. ਪੰਜਾਬੀ ਦੁਆਰਾ ਚਲਾਈਆਂ ਜਾ ਰਹੀਆਂ ਜਮਾਤਾਂ, ਈ-ਬਸਤੇ ਦੇ ਨਾਮ ਨਾਲ ਜਾਣੀ ਜਾਂਦੀ ਪੰਜਾਬ ਐਜੂਕੇਅਰ ਐਪ ਸਮੇਤ ਹੋਰ ਸਹੂਲਤਾਂ ਸੰਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸਦੇ ਨਾਲ ਉਨ੍ਹਾਂ ਨੇ ਵਰਚੂਅਲ ਤਰੀਕੇ ਨਾਲ ਜਮਾਤਾਂ ਲਗਾਉਣ ਵਾਲੇ ਅਧਿਆਪਕਾਂ ਨੂੰ ਹੋਰ ਉਤਸ਼ਾਹਿਤ ਕਰਨ, ਕਪੈਸਿਟੀ ਬਿਲਡਿੰਗ ਟ੍ਰੇਨਿੰਗ ਲਗਾਉਣ ਅਤੇ ਸਵੈ ਇੱਛਾ ਨਾਲ ਸਮਰ ਕੈਂਪ ਲਗਾਉਣ ਵਾਲੇ ਅਧਿਆਪਕਾਂ ਨੂੰ ਉਤਸ਼ਾਹਿਤ ਕਰਨ ਲਈ ਪ੍ਰੇਰਿਤ ਕੀਤਾ। 

ਸਿੱਖਿਆ ਸਕੱਤਰ ਪੰਜਾਬ ਕ੍ਰਿਸ਼ਨ ਕੁਮਾਰ ਵਲੋਂ ਸੇਂਟਰ ਹੈੱਡ ਟੀਚਰ ਨਾਲ ਗਲਬਾਤ ਕਰਦਿਆਂ ਕਿਹਾ ਕਿ ਆਧੁਨਿਤ ਤੇ ਨਵੀਨਤਮ ਤਕਨੀਕਾਂ ਨਾਲ ਲੈਸ ਕਰਨ ਅਤੇ ਅਧਿਆਪਕਾਂ ਨੰੂੰ ਸਮੇਂ ਦਾ ਹਾਣੀ ਬਣਾਉਣ ਲਈ ਸੈਂਟਰ ਪੱਧਰ ਤੇ ਲੈਪਟਾਪ ਅਤੇ ਪ੍ਰਿੰਟਰ ਮੁਹੱਈਆ ਕਰਵਾਏ ਗਏ ਹਨ ਜਿੰਨ੍ਹਾਂ ਦੀ ਯੋਗ ਵਰਤੋਂ ਸਿੱਖਿਆ ਪ੍ਰਣਾਲੀ ਵਿੱਚ ਆ ਰਹੀਆਂ ਤਬਦੀਲੀਆਂ ਤੇ ਸਿੱਖਿਆ ਦੇ ਮਿਆਰ ਵਿੱਚ ਵਾਧਾ ਕਰਨ ਵਿੱਚ ਸਹਾਈ ਹੋਵੇਗੀ। ਉਨ੍ਹਾਂ ਵਲੋਂ ਪੂਰੇ ਦੇਸ਼ ਵਿੱਚੋਂ ਸਰਕਾਰੀ ਸਕੂਲਾਂ ਵਿੱਚ ਰਿਕਾਰਡਤੋੜ ਵਾਧਾ ਕਰਕੇ ਪੰਜਾਬ ਦੇ ਸਰਕਾਰੀ ਸਕੂਲਾਂ ਵਲੋਂ ਰਚੇ ਇਤਿਹਾਸ ਦੀ ਕੋਈ ਦੂਸਰੀ ਮਿਸਾਲ ਨਹੀਂ ਮਿਲਦੀ। ਉਨ੍ਹਾਂ ਨਾਲ ਹੀ ਕਿਹਾ ਕਿ ਸੂਬੇ ਦੇ ਸਮੂਹ ਸਰਕਾਰੀ ਸਕੂਲ ਸਮਾਰਟ ਸਕੂਲਾਂ ਵਿੱਚ ਤਬਦੀਲ ਹੋ ਚੁੱਕੇ ਹਨ ਜਿੰਨ੍ਹਾਂ ਨੂੰ ਤਿਆਰ ਕਰਨ ਵਿੱਚ ਸੈਂਟਰ ਹੈੱਡ ਟੀਚਰ, ਹੈੱਡ ਟੀਚਰ ਅਤੇ ਅਧਿਆਪਕ ਸਹਿਬਾਨ ਦਾ ਬਹੁਤ ਵੱਡਾ ਯੋਗਦਾਨ ਹੈ ਜਿਸਨੂੰ ਭੁਲਇਆ ਨਹੀਂ ਜਾ ਸਕਦਾ। ਅਧਿਆਪਕ ਵਰਗ ਦੀ ਚਿਰੋਕਣੀ ਮੰਗ ਤੇ ਬੋਲਦਿਆਂ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਵਲੋਂ ਐਚ.ਟੀ ਅਤੇ ਸੀ.ਐਚ.ਟੀ. ਦੀਆਂ ਤਰੱਕੀਆਂ ਜਲਦ ਕਰਵਾਈਆਂ ਜਾਣ ਦਾ ਐਲਾਣ ਕੀਤਾ।

ਐਜੂਕੇਸ਼ਨ ਪਿਕਚਰ 



Featured post

Punjab Board Class 8th, 10th, and 12th Guess Paper 2025: Your Key to Exam Success!

PUNJAB BOARD GUESS PAPER 2025 Punjab Board Class 8th, 10th, and 12th Guess Paper 2025: Your Key to Exam Success! The ...

RECENT UPDATES

Trends