ਮੀਡੀਆ ਕੋਆਰਡੀਨੇਟਰਾਂ ਦੀ ਇੱਕ ਰੋਜਾ ਕਪੈਸਟੀ ਬਿਲਡਿੰਗ ਅਧੀਨ ਟ੍ਰੇਨਿੰਗ ਕਰਵਾਈ।
ਅਜੋਕੇ ਤਕਨੀਕੀ ਦੌਰ ਵਿੱਚ ਮੀਡੀਆ ਦੀ ਭੂਮਿਕਾ ਅਹਿਮ:- ਜ਼ਿਲ੍ਹਾ ਅਧਿਕਾਰੀ
ਪਠਾਨਕੋਟ, 29 ਮਈ ( ) ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੀਆਂ ਪ੍ਰਾਪਤੀਆਂ ਅਤੇ ਸਰਕਾਰੀ ਸਕੂਲਾਂ ਵਿੱਚ ਚੱਲ ਰਹੀਆਂ ਵੱਖ-ਵੱਖ ਗਤੀਵਿਧੀਆਂ ਨੂੰ ਆਮਜਨ ਤੱਕ ਪਹੁੰਚਾਉਣ ਲਈ ਨਿਯੁਕਤ ਕੀਤੇ ਗਏ ਬਲਾਕ/ ਕਲੱਸਟਰ ਅਤੇ ਸਕੂਲ ਮੀਡੀਆ ਇੰਚਾਰਜਾਂ ਦੀ ਇੱਕ ਰੋਜ਼ਾ ਕਪੈਸਟੀ ਬਿਲਡਿੰਗ ਟ੍ਰੇਨਿੰਗ ਕਰਵਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ ਨੇ ਦੱਸਿਆ ਕਿ ਡੀਐਮ ਸਾਇੰਸ ਸੰਜੀਵ ਸ਼ਰਮਾਂ, ਡੀਐਮ ਕੰਪਿਊਟਰ ਸਾਇੰਸ ਵਿਕਾਸ ਰਾਏ ਅਤੇ ਸਮਾਰਟ ਸਕੂਲ ਕੋਆਰਡੀਨੇਟਰ ਸੰਜੀਵ ਮਨੀ ਦੇ ਸਹਿਯੋਗ ਨਾਲ ਕਰਵਾਈ ਗਈ ਇਸ ਕਪੈਸਟੀ ਬਿਲਡਿੰਗ ਟ੍ਰੇਨਿੰਗ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਜਸਵੰਤ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਬਲਦੇਵ ਰਾਜ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੇਸ਼ਵਰ ਸਲਾਰੀਆ ਅਤੇ ਉਪ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਰਮੇਸ਼ ਲਾਲ ਠਾਕੁਰ ਨੇ ਮੁੱਖ ਤੌਰ ਤੇ ਸ਼ਾਮਲ ਹੋ ਕੇ ਮੀਡੀਆ ਇੰਚਾਰਜਾਂ ਨੂੰ ਉਤਸ਼ਾਹਿਤ ਕੀਤਾ ਅਤੇ ਹੋਰ ਉਤਸ਼ਾਹ ਨਾਲ ਵਿਭਾਗ ਦੀਆਂ ਪ੍ਰਾਪਤੀਆਂ ਜਨਤਾ ਤੱਕ ਲੈਕੇ ਜਾਣ ਲਈ ਪ੍ਰੇਰਿਤ ਕੀਤਾ।
ਜ਼ਿਲ੍ਹਾ ਅਧਿਕਾਰੀਆਂ ਨੇ ਕਿਹਾ ਕਿ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀ ਦੇਖ ਰੇਖ ਹੇਠ ਵਿਭਾਗ ਵੱਲੋਂ ਚਲਾਈ ਗਈ ਈਚ ਵਨ ਬਰਿੰਗ ਵਨ ਮੁਹਿੰਮ ਤਹਿਤ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਦਾਖ਼ਲਿਆਂ ਨੂੰ ਵਧਾਉਣ ਲਈ ਸਮੂਹ ਅਧਿਕਾਰੀ ਅਤੇ ਕਰਮਚਾਰੀ ਮਿਲ ਕੇ ਇੱਕ ਟੀਮ ਵੱਜੋਂ ਵਿਚਰ ਰਹੇ ਹਨ। ਉਹਨਾਂ ਮੀਡੀਆ ਇੰਚਾਰਜਾਂ ਨੂੰ ਪ੍ਰੇਰਦਿਆਂ ਕਿਹਾ ਅਜੋਕੇ ਤਕਨੀਕੀ ਦੌਰ ਵਿੱਚ ਮੀਡੀਆ ਦੀ ਭੂਮਿਕਾ ਸਭ ਤੋਂ ਅਹਿਮ ਹੈ। ਇਸ ਲਈ ਮੀਡੀਆ ਦੇ ਸਹਿਯੋਗ ਨਾਲ ਮਾਪਿਆਂ ਨਾਲ ਸੰਪਰਕ ਬਣਾ ਕੇ ਨਵੇਂ ਦਾਖ਼ਲਿਆਂ ਨੂੰ ਉਤਸ਼ਾਹਿਤ ਕੀਤਾ ਜਾਵੇ। ਸਕੂਲਾਂ ਦੀਆਂ ਵਿਸ਼ੇਸ਼ਤਾਵਾਂ ਬਾਰੇ ਮਾਪਿਆਂ ਨੂੰ ਜਾਗਰੂਕ ਕਰਨ, ਸਕੂਲਾਂ ਦੇ ਮਾਡਲ ਕਲਾਸ ਰੂਮਾਂ ਬਾਰੇ ਜਾਣਕਾਰੀ ਦੇਣ, ਸਕੂਲਾਂ ਦੇ ਸਮਾਰਟ ਕਲਾਸਰੂਮਾਂ ਵਿੱਚ ਵਰਤੀਆਂ ਜਾਣ ਵਾਲੀਆਂ ਤਕਨੀਕਾਂ ਬਾਰੇ ਮਾਪਿਆਂ ਨੂੰ ਡੈਮੋ ਦੇਣ ਲਈ ਵੱਧ ਤੋਂ ਵੱਧ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਵਰਤੋਂ ਕੀਤੀ ਜਾਵੇ। ਇਸ ਨਾਲ ਦਾਖਲਿਆਂ ਦੀ ਦਰ ਵਿੱਚ ਵਾਧਾ ਹੋਵੇਗਾ।
ਟ੍ਰੇਨਿੰਗ ਸ਼ੈਸ਼ਨ ਦੌਰਾਨ ਡੀਐਮ ਕੰਪਿਊਟਰ ਸਾਇੰਸ ਵਿਕਾਸ ਰਾਏ ਵੱਲੋਂ ਪੀ.ਪੀ.ਟੀ. ਦੇ ਰਾਹੀਂ ਸੋਸ਼ਲ ਮੀਡੀਆ ਪਲੇਟਫਾਰਮਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੇ ਰੋਲ ਬਾਰੇ ਵਿਸਤਾਰ ਨਾਲ ਦੱਸਿਆ।
ਜਿਲ੍ਹਾ ਮੀਡੀਆ ਕੋਆਰਡੀਨੇਟਰ ਬਲਕਾਰ ਅੱਤਰੀ ਨੇ ਪੋਸਟਰ ਅਤੇ ਵੀਡੀਓਜ਼ ਲਈ ਵਰਤੀਆਂ ਜਾਣ ਵਾਲੀਆਂ ਮੋਬਾਈਲ ਐਪਸ ਬਾਰੇ ਬਰੀਕੀ ਨਾਲ ਜਾਣਕਾਰੀ ਦਿੱਤੀ।
ਬੀ.ਐਮ. ਕੰਪਿਊਟਰ ਸਾਇੰਸ ਬ੍ਰਿਜ ਰਾਜ ਨੇ ਫੇਸਬੁੱਕ ਪੇਜ ਅਤੇ ਯੂ-ਟਿਊਬ ਚੈਨਲ ਬਾਰੇ ਟ੍ਰਨਿੰਗ ਦਿੰਦਿਆਂ ਫੇਸਬੁੱਕ ਪੇਜ ਅਤੇ ਯੁ-ਟਿਊਬ ਚੈਨਲ ਤਿਆਰ ਕਰਨ ਅਤੇ ਇਨ੍ਹਾਂ ਦੀ ਵਰਤੋਂ ਬਾਰੇ ਵਿਸਤਾਰ ਨਾਲ ਜਾਣਕਾਰੀ ਦਿੱਤੀ।
ਮੀਟਿੰਗ ਵਿੱਚ ਵਿਨੇ (ਏ.ਡੀ. ਐਮ. ਕੰਪਿਊਟਰ ਸਾਇੰਸ), ਪ੍ਰਿੰਸੀਪਲ ਸਵਤੰਤਰ ਕੁਮਾਰ, ਪ੍ਰਿੰਸੀਪਲ ਬਲਬੀਰ ਕੁਮਾਰ, ਪ੍ਰਿੰਸੀਪਲ ਸੁਨੀਤਾ ਸ਼ਰਮਾ, ਪ੍ਰਿੰਸੀਪਲ ਬਲਬੀਰ ਕੁਮਾਰ, ਸੁਨੀਤਾ ਦੇਵੀ, ਜੋਤੀ ਮਹਾਜਨ, ਰਵਿੰਦਰ ਮਹਾਜਨ ਆਦਿ ਹਾਜਰ ਸਨ ।
ਫੋਟੋ ਕੈਪਸ਼ਨ:- ਆਨਲਾਈਨ ਟ੍ਰੇਨਿੰਗ ਸੈਸ਼ਨ ਦਾ ਦ੍ਰਿਸ਼।