ਭਾਰਤ ਸਰਕਾਰ ਨੂੰ ਪ੍ਰੀਖਿਆਵਾਂ ਲੈਣ ਤੋਂ ਪਹਿਲਾਂ ਵਿਦਿਆਰਥੀਆਂ ਦਾ ਟੀਕਾਕਰਨ ਯਕੀਨੀ ਬਣਾਉਣਾ ਚਾਹੀਦੈ : ਵਿਜੈ ਇੰਦਰ ਸਿੰਗਲਾ

 - ਭਾਰਤ ਸਰਕਾਰ ਨੂੰ ਪ੍ਰੀਖਿਆਵਾਂ ਲੈਣ ਤੋਂ ਪਹਿਲਾਂ ਵਿਦਿਆਰਥੀਆਂ ਦਾ ਟੀਕਾਕਰਨ ਯਕੀਨੀ ਬਣਾਉਣਾ ਚਾਹੀਦੈ : ਵਿਜੈ ਇੰਦਰ ਸਿੰਗਲਾ

- ਕੋਵਿਡ ਕਾਰਨ ਵਿਦਿਆਰਥੀਆਂ ਨੂੰ ਪੈ ਰਹੇ ਸਮੇਂ ਦੇ ਘਾਟੇ ਨੂੰ ਪੂਰਾ ਕਰਨ ਲਈ ਉਚੇਰੀ ਸਿੱਖਿਆ ਦੇ ਸਿਲੇਬਸ ਨੂੰ ਘਟਾਉਣ ਲਈ ਕੇਂਦਰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਕਰੇ ਜਾਰੀ: ਸਿੰਗਲਾ


ਚੰਡੀਗੜ੍ਹ, 25 ਮਈ 2021 ( ਪ੍ਮੋਦ ਭਾਰਤੀ)- ਸਕੂਲ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਨੂੰ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਸਬੰਧੀ ਫ਼ੈਸਲਾ ਲੈਣ ਤੋਂ ਪਹਿਲਾਂ ਸਾਰੇ ਸੂਬਿਆਂ ਨੂੰ ਲੋੜੀਂਦੇ ਕੋਵਿਡ ਟੀਕੇ ਮੁਹੱਈਆ ਕਰਵਾਉਣੇ ਚਾਹੀਦੇ ਹਨ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਤਰਫੋਂ ਕੇਂਦਰੀ ਐਚ.ਆਰ.ਡੀ ਮੰਤਰੀ ਨੂੰ ਜਵਾਬ ਦਿੰਦਿਆਂ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਬੋਰਡ ਦੀਆਂ ਪ੍ਰੀਖਿਆਵਾਂ ਦੇਣ ਵਾਲੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਟੀਕੇ ਲਗਾਉਣ ਦੀ ਸਖ਼ਤ ਲੋੜ ਦੇ ਨਾਲ-ਨਾਲ ਉਹਨਾਂ ਦੀ ਸਿਹਤ, ਬਚਾਅ ਅਤੇ ਸੁਰੱਖਿਆ ਵੀ ਬਹੁਤ ਮਹੱਤਵਪੂਰਨ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਹਰੇਕ ਵਿਸ਼ਾ-ਖੇਤਰ ਦੇ ਸਿਰਫ਼ ਚੋਣਵੇਂ ਅਤੇ ਲੋੜ ਪੈਣ ‘ਤੇ ਹੋਰ ਜ਼ਰੂਰੀ ਵਿਸ਼ਿਆਂ ਦੀ ਪ੍ਰੀਖਿਆ ਹੀ ਲਈ ਜਾਣੀ ਚਾਹੀਦੀ ਹੈ ਅਤੇ ਪ੍ਰਸ਼ਨ ਪੱਤਰ ਵੀ ਘੱਟ ਮਿਆਦ ਦੇ ਕੀਤੇ ਜਾ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪ੍ਰੀ-ਬੋਰਡ ਪ੍ਰੀਖਿਆਵਾਂ ਅਤੇ ਅੰਦਰੂਨੀ ਮੁਲਾਂਕਣ ਵੱਲ ਵੀ ਧਿਆਨ ਦਿੱਤਾ ਜਾ ਸਕਦਾ ਹੈ।


ਵਿਦਿਆਰਥੀਆਂ ਅਤੇ ਮਾਪਿਆਂ ਦੀਆਂ ਚਿੰਤਾਵਾਂ ਦਾ ਜ਼ਿਕਰ ਕਰਦਿਆਂ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਪ੍ਰੀਖਿਆਵਾਂ ਉਦੋਂ ਤੱਕ ਨਹੀਂ ਲਈਆਂ ਜਾਣੀਆਂ ਚਾਹੀਦੀਆਂ ਜਦੋਂ ਤੱਕ ਸਾਰਿਆਂ ਦੀ ਸੁਰੱਖਿਆ ਨੂੰ ਯਕੀਨੀ ਨਹੀਂ ਬਣਾਇਆ ਜਾਂਦਾ। ਉਨ੍ਹਾਂ ਕਿਹਾ ਕਿ ਇਸ ਗੱਲ ਦੀ ਪੂਰੀ ਸੰਭਾਵਨਾ ਹੈ ਕਿ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਉੱਚ ਵਿਦਿਅਕ ਸੰਸਥਾਵਾਂ ਵਿਚ ਦਾਖਲਾ ਲੈਣ ਵਿਚ ਦੇਰੀ ਹੋਵਗੀ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਵਿਦਿਆਰਥੀਆਂ ਦੇ ਸਮੇਂ ਦੀ ਘਾਟੇ ਨੂੰ ਪੂਰਾ ਕਰਨ ਲਈ ਸਾਰੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਲੋੜੀਂਦਾ ਨਿਰਦੇਸ਼ ਜਾਰੀ ਕਰਨੇ ਚਾਹੀਦੇ ਹਨ। ਉੱਚ ਸਿੱਖਿਆ ਸੰਸਥਾਵਾਂ ਨੂੰ ਕੋਰਸਾਂ ਦੇ ਸਿਲੇਬਸ ਨੂੰ ਘਟਾਉਣ ਲਈ ਕਿਹਾ ਜਾਣਾ ਚਾਹੀਦਾ ਹੈ ਜਿਸ ਨਾਲ ਵਿਦਿਆਰਥੀਆਂ ‘ਤੇ ਮਾਨਸਿਕ ਦਬਾਅ ਵੀ ਘੱਟੇਗਾ।




ਸਿੰਗਲਾ ਨੇ ਕਿਹਾ ਕਿ ਕੋਵਿਡ-19 ਕਰਕੇ ਉਪਜੇ ਔਖੇ ਹਾਲਾਤਾਂ ਦੇ ਮੱਦੇਨਜ਼ਰ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਕਿਸੇ ਮੁਸ਼ਕਲ ਵਿੱਚ ਨਹੀਂ ਪਾਉਣਾ ਚਾਹੀਦਾ। ਉਨ੍ਹਾਂ ਕਿਹਾ ਕਿ ਉੱਚ ਵਿਦਿਅਕ ਅਦਾਰਿਆਂ ਵਿੱਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਨੂੰ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਪਾਸ ਕਰਨ ਤੋਂ ਬਾਅਦ ਅਗਲੇ ਕੋਰਸ ਦੇ ਸਾਰੇ ਸਮੈਸਟਰ ਦੀ ਪੜ੍ਹਾਈ ਜ਼ਰੂਰੀ ਨਾ ਕੀਤੀ ਜਾਵੇ। ਸ਼੍ਰੀ ਸਿੰਗਲਾ ਨੇ ਕਿਹਾ ਕਿ ਸਿਲੇਬਸ ਘਟਾਉਣ ਲਈ ਉਦਾਹਰਨ ਵਜੋਂ 8 ਸਮੈਸਟਰਾਂ ਦੇ ਕੋਰਸ ਨੂੰ ਘਟਾ ਕੇ 7 ਸਮੈਸਟਰਾਂ ਦਾ ਕੀਤਾ ਜਾ ਸਕਦਾ ਹੈ ਜੋ ਵਿਦਿਆਰਥੀਆਂ 'ਤੇ ਮਾਨਸਿਕ ਦਬਾਅ ਘਟਾਉਣ ਵਿਚ ਸਹਾਇਕ ਹੋਵੇਗਾ ਅਤੇ ਉਨ੍ਹਾਂ ਨੂੰ ਉੱਚ ਸਿੱਖਿਆ ਵਿਚ ਵਧੇਰੇ ਵਿਸ਼ਵਾਸ ਨਾਲ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕਰੇਗਾ।



💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends