ਸਿੱਖਿਆ ਵਿਭਾਗ ਦੇ 118 ਮੁਲਾਜ਼ਮਾਂ ਨੂੰ ਮਿਲੀ ਤਰੱਕੀ
ਐਸ.ਏ.ਐਸ. ਨਗਰ 28 ਮਈ - ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸਕੂਲ ਸਿੱਖਿਆ ਵਿਭਾਗ ਨੇ ਇੱਕ ਮਹੱਤਵਪੂਰਨ ਫੈਸਲਾ ਲੈਂਦੇ ਹੋਏ ਆਪਣੇ 118 ਮੁਲਾਜ਼ਮਾਂ ਨੂੰ ਪੱਦ ਉਨਤ ਕਰ ਦਿੱਤਾ ਹੈ।
ਇਸ ਦੀ ਜਾਣਕਾਰੀ ਦਿੰਦੇ ਹੋਏ ਸੁਖਜੀਤ ਪਾਲ ਸਿੰਘ ਡਾਇਰੈਕਟਰ ਸਕੂਲ ਸਿੱਖਿਆ ਵਿਭਾਗ ਸੈਕੰਡਰੀ ਸਿੱਖਿਆ ਪੰਜਾਬ ਨੇ ਦੱਸਿਆ ਕਿ ਇਹ ਪੱਦ ਉਨਤੀਆਂ ਦਰਜਾ-4 (ਦਸਵੀਂ) ਮੁਲਾਜ਼ਮਾਂ ਦੀਆਂ ਕੀਤੀਆਂ ਗਈਆਂ ਹਨ। ਇਨਾਂ ਕੁੱਲ 118 ਮੁਲਾਜ਼ਮਾਂ 55 ਨੂੰ ਸਾਇੰਸ ਲੈਬ ਅਸਿਸਟੈਂਟ (ਐਸ.ਐਲ.ਏ.) ਅਤੇ 63 ਨੂੰ ਲਾਇਬਰੇਰੀ ਰਿਸਟਰੋਰ ਦੇ ਆਹੁਦੇ ’ਤੇ ਤਰੱਕੀ ਦਿੱਤੀ ਗਈ ਹੈ।
ਪਦ ਉਨਤ ਮੁਲਾਜ਼ਮਾਂ ਨੂੰ 15 ਦਿਨਾਂ ਦੇ ਵਿੱਚ ਵਿੱਚ ਆਪਣੀ ਹਾਜ਼ਰ ਰਿਪੋਰਟ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਹ ਫ਼ੈਸਲਾ ਦਰਜਾ-4 ਮੁਲਾਜ਼ਮਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਲਿਆ ਗਿਆ ਹੈ ਤਾਂ ਜੋ ਉਹ ਹੋਰ ਵਧੇਰੇ ਉਤਸ਼ਾਹ ਦੇ ਨਾਲ ਆਪਣੀਆਂ ਜ਼ਿਮੇਂਵਾਰੀਆਂ ਨਿਭਾਅ ਸਕਣ। ਉਹਨਾਂ ਨੇ ਉਮੀਦ ਪ੍ਰਗਟ ਕੀਤੀ ਕਿ ਇਨਾਂ ਪੱਦ ਉਨਤੀਆਂ ਨਾਲ ਮੁਲਾਜ਼ਮਾਂ ਵਿੱਚ ਨਵੀਂ ਉਰਜਾ ਪੈਦਾ ਹੋਵੇਗੀ ਅਤੇ ਉਹ ਵਧੇਰੇ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣਗੇ
Download list of promotion here