ਲੁਧਿਆਣਾ 2 ਮਈ(ਪ੍ਰਮੋਦ ਭਾਰਤੀ) ਜਿਲ੍ਹਾ ਸਿੱਖਿਆ ਅਫਸਰ ਲਖਵੀਰ ਸਿੰਘ ਸਮਰਾ ਵੱਲੋਂ ਬਲਾਕ ਨੋਡਲ ਅਫ਼ਸਰਾਂ ਤੇ ਬੀ. ਐੱਮ ਡੀ ਐਮ ਨਾਲ ਜੂਮ ਮੀਟਿੰਗ ਕਰਕੇ ਵਧੇ ਦਾਖਲੇ ਲਈ ਕੀਤੀ ਸ਼ਲਾਘਾ ।
----------------------------------------
ਸਰਕਾਰੀ ਸਕੂਲਾਂ ਵਿੱਚ ਦਾਖਲੇ ਵਧਾਉਣ ਲਈ ਸਕੂਲ ਮੁੱਖੀਆਂ ਤੇ ਸਮੂਹ ਅਧਿਆਪਕਾਂ ਵੱਲੋ ਕੀਤਾ ਜਾ ਰਿਹਾ ਹੈ ਸ਼ਲਾਘਾਯੋਗ ਕੰਮ - ਡਿਪਟੀ ਡੀਈਓ ਚਰਨਜੀਤ ਸਿੰਘ
----------------------------------------
ਸਿੱਖਿਆ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਸ਼੍ਰੀ ਕ੍ਰਿਸ਼ਨ ਕੁਮਾਰ ਦੀ ਯੋਗ ਅਗਵਾਈ ਵਿੱਚ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਕਾਰੀ ਸਕੂਲਾਂ ਵਿਚ ਦਾਖਲਿਆਂ ਨੂੰ ਬੜਾਵਾ ਦੇਣ ਲਈ ਸ਼ੁਰੂ ਕੀਤੀ ਈਚ ਵੰਨ ਬਰਿੰਗ ਵੰਨ ਮੁਹਿੰਮ ਤਹਿਤ ਜਿਲ੍ਹਾ ਲੁਧਿਆਣਾ ਦੇ ਵੱਖ ਵੱਖ ਸਕੂਲਾਂ ਵੱਲੋਂ ਪਿੰਡਾਂ ਵਿਚ ਜਾਗਰੂਕਤਾ ਦਾਖਲਾ ਅਭਿਆਨ ਚਲਾਇਆ ਜਾ ਰਿਹਾ ਹੈ । ਇਸੇ ਕੜੀ ਤਹਿਤ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਲਖਵੀਰ ਸਿੰਘ ਸਮਰਾ ਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਚਰਨਜੀਤ ਸਿੰਘ ਜਲਾਜਣ ਦੀ ਪ੍ਰੇਰਨਾ ਨਾਲ ਜਿਲ੍ਹਾ ਲੁਧਿਆਣਾ ਦੇ ਸਮੂਹ ਅਧਿਆਪਕਾਂ ਵੱਲੋ ਟੀਮਾਂ ਬਣਾ ਕੇ ਪਿੰਡ- ਪਿੰਡ ਵਿੱਚ ਆਪਣੇ ਨਿੱਜੀ ਵਾਹਨਾਂ 'ਤੇ ਵਿਭਾਗਾਂ ਦੇ ਫਲੈਕਸ, ਬੈਨਰ ਲਗਾ ਕੇ ਪ੍ਰਚਾਰ ਕੀਤਾ ਜਾ ਰਿਹਾ ਹੈ ਅਤੇ ਮਾਪਿਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਪ੍ਰੋਗਰਾਮ ਨੂੰ ਅੱਗੇ ਵਧਾਉਂਦਿਆਂ ਜਿਲ੍ਹਾ ਸਿੱਖਿਆ ਅਫਸਰ ਅਤੇ ਉੱਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਵੱਲੋਂ ਦਾਖਲੇ ਵਿੱਚੋ ਮੋਹਰੀ ਬਲਾਕਾਂ ਦੀ ਸ਼ਲਾਘਾ ਕੀਤੀ ਤੇ ਬਾਕੀ ਬਲਾਕਾਂ ਦੀ ਦਾਖਲੇ ਵਿੱਚ ਗਿਣਤੀ ਵਧਾਉਣ ਲਈ ਪ੍ਰੇਰਿਤ ਕੀਤਾ। ਉਹਨਾਂ ਕਿਹਾ ਕਿ ਸਕੂਲ ਮੁੱਖੀ ਅਤੇ ਅਧਿਆਪਕ ਵੱਲੋਂ ਲੋਕਾਂ ਨੂੰ ਸਰਕਾਰੀ ਸਕੂਲਾਂ ਵਿੱਚ ਮਿਲ ਰਹੀਆਂ ਸਹੂਲਤਾਂ ਤੋ ਜਾਣੂ ਕਰਵਾਇਆ ਜਾ ਰਿਹਾ ਹੈ ਅਤੇ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ।ਉਹਨਾਂ ਕਿਹਾ ਕਿ ਸਾਡੇ ਸਰਕਾਰੀ ਸਕੂਲ ਪੂਰਨ ਸਮਾਰਟ ਬਣ ਚੁੱਕੇ ਹਨ। ਜਿੱਥੇ ਪ੍ਰੋਜੈਕਟਰ ,ਐਲ.ਈ.ਡੀ ਅਤੇ ਆਧੁਨਿਕ ਤਕਨੀਕਾਂ ਰਾਹੀਂ ਉੱਚ ਪਾਏ ਦੀ ਸਿੱਖਿਆ ਦਿੱਤੀ ਜਾਂਦੀ ਹੈ। ਸਰਕਾਰੀ ਸਕੂਲਾਂ ਵਿੱਚ ਉੱਚ ਯੋਗਤਾ ਪ੍ਰਾਪਤ ਅਧਿਆਪਕ ਮੌਜੂਦ ਹਨ। ਸਿੱਖਿਆ ਦੇ ਨਾਲ- ਨਾਲ ਸਹਾਇਕ ਗਤੀਵਿਧੀਆਂ ਅਤੇ ਖੇਡਾਂ ਵਿੱਚ ਵੀ ਵਿਦਿਆਰਥੀਆਂ ਨੂੰ ਅੱਗੇ ਵਧਣ ਲਈ ਪੂਰੇ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ। ਸਰਕਾਰੀ ਸਕੂਲਾਂ ਵਿੱਚ ਪੰਜਾਬੀ ਦੇ ਨਾਲ ਅੰਗਰੇਜ਼ੀ ਮਾਧਿਅਮ ਰਾਹੀਂ ਪੜ੍ਹਾਈ ਕਰਵਾਈ ਜਾਂਦੀ ਹੈ । ਉੱਥੇ ਕਿਤਾਬਾਂ, ਵਰਦੀਆਂ ਮੁਫਤ ਅਤੇ ਵੱਡੇ ਪੱਧਰ ਤੇ ਵਜੀਫੇ ਵੀ ਸਰਕਾਰ ਵੱਲੋਂ ਦਿੱਤੇ ਜਾ ਰਹੇ ਹਨ।ਇਸ ਮੌਕੇ 'ਤੇ ਡਾਇਟ ਪ੍ਰਿੰਸੀਪਲ ਰਾਜਵਿੰਦਰ ਕੌਰ ਨੇ ਵੀ ਦਾਖਲੇ ਵਿੱਚ ਮੋਹਰੀ ਬਲਾਕਾਂ ਨੂੰ ਵਧਾਈ ਦਿੱਤੀ ਅਤੇ ਬਾਕੀ ਬਲਾਕਾਂ ਨੂੰ ਦਾਖਲੇ ਵਿੱਚ ਵਾਧੇ ਲਈ ਹੌਸਲਾ ਦਿੱਤਾ।
ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਚਰਨਜੀਤ ਸਿੰਘ ਨੇ ਆਪਣੇ ਜਿਲ੍ਹੇ ਦੇ ਹਰੇਕ ਅਧਿਆਪਕ, ਸਕੂਲ ਮੁੱਖੀ, ਪ੍ਰਿੰਸੀਪਲ ਤੇ ਮਾਣ ਮਹਿਸੂਸ ਕਰਦਿਆਂ ਕਿਹਾ ਕਿ ਦਾਖਲੇ ਵਿੱਚ ਵਾਧਾ ਕਰਨ ਲਈ ਇਹਨਾਂ ਦੀ ਦਿਨ ਰਾਤ ਦੀ ਮਿਹਨਤ ਹੈ। ਤੇ ਨਾਨ ਟੀਚਿੰਗ ਸਟਾਫ ਦੀ ਵੀ ਇਸ ਦਾਖ਼ਲੇ ਦੇ ਵਾਧੇ ਵਿੱਚ ਬਹੁਤ ਮਿਹਨਤ ਹੈ।