ਪੰਜਾਬ 'ਚ ਪੂਰਨ ਤਾਲਾਬੰਦੀ ਲਗਾਉਣ ਦਾ ਕੀ ਆਇਆ ਫੈਸਲਾ ,ਪੜੋ

 


ਪੰਜਾਬ ਅੰਦਰ ਮੁਕੰਮਲ ਲਾਕ ਡਾਊਨ ਬਾਰੇ ਸਿਹਤ ਮੰਤਰੀ ਬਲਬੀਰ ਸਿੱਧੂ ਨੇ ਕਿਹਾ ਕਿ ਫਿਲਹਾਲ ਕੋਈ ਵੀ ਮੁਕੰਮਲ ਲਾਕ ਡਾਊਨ ਨਹੀਂ ਲਇਆ ਜਾ ਰਿਹਾ। ਉਨ੍ਹਾਂ ਕਿਹਾ ਕਿ ਜੋ ਪਹਿਲੀਆਂ ਗਾਈਡਲਾਈਨਜ਼ ਜਾਂ ਪਾਬੰਦੀਆਂ ਸਰਕਾਰ ਨੇ ਜਾਰੀ ਕੀਤੀਆ ਨੇ ਉਹ ਹੀ ਰਹਿਣਗੀਆਂ। 


ਪੰਜਾਬ ਵਿਚ ਚੱਲ ਰਹੀਆਂ ਮੁਕੰਮਲ ਲਾਕਡਾਊਨ ਦੀ ਚਰਚਾਵਾਂ ਨੂੰ ਪੰਜਾਬ ਸਰਕਾਰ ਨੇ ਠੱਲ੍ਹ ਪਾਉਂਦਿਆਂ ਸਾਫ਼ ਕੀਤਾ ਹੈ ਸੂਬੇ ਵਿਚ ਫਿਲਹਾਲ ਮੁਕੰਮਲ ਲਾਕਡਾਊਨ ਨਹੀਂ ਲੱਗੇਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਇਹ ਫ਼ੈਸਲਾ ਅੱਜ ਹੋਈ ਕੋਵਿਡ ਰੀਵਿਊ ਮੀਟਿੰਗ ਵਿਚ ਲਿਆ ਗਿਆ ਹੈ। ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਿਹਤ ਮੰਤਰੀ ਬਲਬੀਰ ਸਿੱਧੂ ਨੇ ਕਿਹਾ ਕਿ ਫਿਲਹਾਲ ਪੰਜਾਬ ਸਰਕਾਰ ਸੂਬੇ ਵਿਚ ਲਾਕਡਾਊਨ ਨਹੀਂ ਲਗਾ ਰਹੀ ਹੈ। ਉਨ੍ਹਾਂ ਕਿਹਾ ਪੰਜਾਬ ਸਰਕਾਰ ਕੋਰੋਨਾ ਦੇ ਹਾਲਾਤ ’ਤੇ ਲਗਾਤਾਰ ਨਜ਼ਰ ਰੱਖ ਰਹੀ ਹੈ ਅਤੇ ਅਗਲੇ ਹਫ਼ਤੇ ਫਿਰ ਰੀਵਿਊ ਮੀਟਿੰਗ ਹੋਵੇਗੀ, ਜਿਸ ਵਿਚ ਹਾਲਾਤ ਦੀ ਸਮੀਖਿਆ ਕੀਤੀ ਜਾਵੇਗੀ।

💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends