ਮੋਹਾਲੀ: ਕੋਰੋਨਾ ਸਬੰਧੀ ਸਿ਼ਕਾਇਤਾਂ ਦੇ ਨਿਪਟਾਰੇ ਲਈ ਉਚ ਪੱਧਰੀ ਕਮੇਟੀ ਦਾ ਗਠਨ

 


*ਕੋਰੋਨਾ ਸਬੰਧੀ ਸਿ਼ਕਾਇਤਾਂ ਦੇ ਨਿਪਟਾਰੇ ਲਈ ਉਚ ਪੱਧਰੀ ਕਮੇਟੀ ਦਾ ਗਠਨ* 


ਐਸ.ਏ. ਐਸ ਨਗਰ, 20 ਮਈ: 


ਕੋਵਿਡ-19 ਸਬੰਧੀ ਸਿ਼ਕਾਇਤਾਂ ਦੇ ਨਿਪਟਾਰੇ ਲਈ ਡਿਪਟੀ ਕਮਿਸ਼ਨਰ ਸ਼੍ਰੀ ਗਿਰੀਸ਼ ਦਿਆਲਨ ਦੀ ਪ੍ਰਧਾਨਗੀ ਹੇਠ ਇੱਕ ਉਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ।

 

ਡਿਪਟੀ ਕਮਿਸ਼ਨਰ (0172-2219500) ਇਸ ਦੇ ਚੇਅਰਪਰਸਨ ਹਨ ਤੇ ਜਿ਼ਲ੍ਹਾ ਸੀਨੀਅਰ ਪੁਲਿਸ ਕਪਤਾਨ (0172-2219211), ਸਿਵਲ ਸਰਜਨ (0172-2226343) ਨਗਰ ਨਿਗਮ ਦਾ ਪ੍ਰਤੀਨਿਧੀ (0172-5044911), ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ (0172-2219170) ਇਸ ਦੇ ਮੈਂਬਰ ਹਨ।


ਇਸ ਸਬੰਧੀ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਕਮੇਟੀ ਕੋਵਿਡ-19 ਸਬੰਧੀ ਸਿ਼ਕਾਇਤਾਂ ਦੇ ਨਿਪਟਾਰੇ ਲਈ ਰੋਜ਼ਾਨਾਂ ਮੀਟਿੰਗ ਕਰੇਗੀ ਤੇ ਸਿ਼ਕਾਇਤਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇਗਾ। ਇਸ ਕਮੇਟੀ ਵੱਲੋਂ ਸਮੇਂ-ਸਮੇਂ ’ਤੇ ਹਸਪਤਾਲਾਂ ਦੀ ਚੈਕਿੰਗ ਵੀ ਕੀਤੀ ਜਾਵੇਗੀ ਅਤੇ ਨਿਯਮਾ ਦੀ ਉਲੰਘਣਾ ਪਾਏ ਜਾਣ ਦੀ ਸੂਰਤ ਵਿੱਚ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

 

ਲੋਕਾਂ ਨੂੰ ਮਾਸਕ ਦੀ ਸਹੀ ਢੰਗ ਨਾਲ ਵਰਤੋਂ ਕਰਨ ਬਾਰੇ ਜਾਗਰੂਕ ਕੀਤਾ ਜਾਵੇਗਾ ਅਤੇ ਮਾਸਕ ਸਹੀ ਤਰੀਕੇ ਨਾਲ ਨਾ ਪਾਉਣ ਦੀ ਸੂਰਤ ਵਿੱਚ ਇਸ ਨੂੰ ਮਾਸਕ ਨਾ ਪਹਿਨਣਾ ਸਮਝਦੇ ਹੋਏ ਕੋਵਿਡ-19 ਦੇ ਨਿਯਮਾਂ ਤਹਿਤ ਕਾਰਵਾਈ ਕੀਤੀ ਜਾਵੇਗੀ। 


ਉਨ੍ਹਾਂ ਦੱਸਿਆ ਕਿ ਕੋਵਿਡ-19 ਸਬੰਧੀ ਕਿਸੇ ਵੀ ਕਿਸਮ ਦੀ ਸਿ਼ਕਾਇਤ ਲਈ ਕਮੇਟੀ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

PARAKH SURVEY 2024: 4 ਦਸੰਬਰ ਨੂੰ ਇਹਨਾਂ ਸਕੂਲਾਂ ਵਿੱਚ ਹੋਵੇਗਾ ਪਰਖ ਸਰਵੇਖਣ

ਪੰਜਾਬ 'ਚ 4 ਦਸੰਬਰ ਨੂੰ ਇਹਨਾਂ ਸਕੂਲਾਂ ਵਿੱਚ ਹੋਵੇਗਾ ਪਰਖ ਸਰਵੇਖਣ  ਮੋਗਾ, 29 ਨਵੰਬਰ: ਸਕੂਲ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ  ਸਾਰੇ ਸਰਕਾਰੀ, ਅਰਧ-ਸਰਕਾਰੀ ਅਤੇ ਪ...

RECENT UPDATES

Trends